15-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-11-2026

ਨੌਜਵਾਨਾਂ ਦੀ ਜ਼ਿੰਦਗੀ ਨਾਲ ਖੇਡ ਕੇ ਕਿਸੇ ਨੂੰ ਵੀ ਜਾਇਦਾਦਾਂ ਨਹੀਂ ਉਸਾਰਨ ਦਿੱਤੀਆਂ ਜਾਣਗੀਆਂ-ਸੀ. ਪੀ.

ਜਲੰਧਰ, 14 ਨਵੰਬਰ (ਜਤਿੰਦਰ ਪੰਮੀ)–ਪੰਜਾਬ ਦੇ ਨੌਜਵਾਨਾਂ ਨੂੰ ਨਸ਼ੇ ਦੀ ਲਤ ਲਾ ਕੇ ਉਨ੍ਹਾਂ ਦੀ ਜ਼ਿੰਦਗੀ ਨਾਲ ਖੇਡ ਕੇ ਕਿਸੇ ਵੀ ਸਮਾਜ ਵਿਰੋਧੀ ਅਨਸਰ ਨੂੰ ਜਾਇਦਾਦਾਂ ਨਹੀਂ ਉਸਾਰਨ ਦਿੱਤੀਆਂ ਜਾਣਗੀਆਂ। ਇਹ ਪ੍ਰਗਟਾਵਾ ਪੁਲਿਸ ਕਮਿਸ਼ਨਰ ਸਤਿੰਦਰ ਸਿੰਘ ਨੇ ਅੱਜ ਅੱਡਾ ਬਸਤੀ ਬਾਵਾ ਖੇਲ ਕਪੂਰਥਲਾ ਰੋਡ ’ਤੇ ਮੈਡੀਕਲ ਸਟੋਰ ਦੇ ਮਾਲਕ ਦੀ ਕਰੀਬ 2 ਹਫਤੇ ਪਹਿਲਾਂ ਸੀਲ ਕੀਤੀ ਗਏ ਇਮਾਰਤ ’ਤੇ ਪੀਲਾ ਪੰਜਾ ਚਲਾਉਣ ਦੀ ਕਾਰਵਾਈ ਦੀ ਨਜ਼ਰਸਾਨੀ ਕਰਨ ਦੌਰਾਨ ਗੱਲਬਾਤ ਕਰਦਿਆਂ ਕੀਤਾ।

ਸੁੰਦਰ ਪਾਲਕੀ ਸਾਹਿਬ ਸਜਿਆ ਹੋਇਆ ਨਗਰ ਕੀਰਤਨ (ਸੱਜੇ) ਨਗਰ ਕੀਰਤਨ ਦੀ ਅਗਵਾਈ ਕਰਦੇ ਹੋਏ ਪੰਜ ਪਿਆਰੇ। 15-11-2026
ਜਲੰਧਰ, 14 ਨਵੰਬਰ (ਜਤਿੰਦਰ ਪੰਮੀ)–ਪੰਜਾਬ ਦੇ ਨੌਜਵਾਨਾਂ ਨੂੰ ਨਸ਼ੇ ਦੀ ਲਤ ਲਾ ਕੇ ਉਨ੍ਹਾਂ ਦੀ ਜ਼ਿੰਦਗੀ ਨਾਲ ਖੇਡ ਕੇ ਕਿਸੇ ਵੀ ਸਮਾਜ ਵਿਰੋਧੀ ਅਨਸਰ ਨੂੰ ਜਾਇਦਾਦਾਂ ਨਹੀਂ ਉਸਾਰਨ ਦਿੱਤੀਆਂ ਜਾਣਗੀਆਂ। ਇਹ ਪ੍ਰਗਟਾਵਾ ਪੁਲਿਸ ਕਮਿਸ਼ਨਰ ਸਤਿੰਦਰ ਸਿੰਘ ਨੇ ਅੱਜ ਅੱਡਾ ਬਸਤੀ ਬਾਵਾ ਖੇਲ ਕਪੂਰਥਲਾ ਰੋਡ ’ਤੇ ਮੈਡੀਕਲ ਸਟੋਰ ਦੇ ਮਾਲਕ ਦੀ ਕਰੀਬ 2 ਹਫਤੇ ਪਹਿਲਾਂ ਸੀਲ ਕੀਤੀ ਗਏ ਇਮਾਰਤ ’ਤੇ ਪੀਲਾ ਪੰਜਾ ਚਲਾਉਣ ਦੀ ਕਾਰਵਾਈ ਦੀ ਨਜ਼ਰਸਾਨੀ ਕਰਨ ਦੌਰਾਨ ਗੱਲਬਾਤ ਕਰਦਿਆਂ ਕੀਤਾ। ਉਨ੍ਹਾਂ ਕਿਹਾ ਕਿ ਇਹ ਇਮਾਰਤ ਮੈਡੀਕਲ ਸਟੋਰ ’ਤੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਵਾਲੇ ਮੁਲਜ਼ਮ ਅਮਨਦੀਪ ਸਿੰਘ ਉਰਫ ਆਨੰਦ ਵਲੋਂ ਨਸ਼ਾ ਵੇਚ ਕੇ ਕੀਤੀ ਗਈ ਕਮਾਈ ਨਾਲ ਉਸਾਰੀ ਜਾ ਰਹੀ ਸੀ। ਨਗਰ ਨਿਗਮ ਤੇ ਪੁਲਿਸ ਦੇ ਅਧਿਕਾਰੀਆਂ ਵਲੋਂ ਇਸ ਇਮਾਰਤ ਨੂੰ ਨਸ਼ਿਆਂ ਦੀ ਕਮਾਈ ਨਾਲ ਬਣਾਉਣ ਦੇ ਆਧਾਰ ’ਤੇ ਸੀਲ ਕੀਤਾ ਗਿਆ ਸੀ। ਉਨ੍ਹਾਂ ਕਿਹਾ ਕਿ ਨਗਰ ਨਿਗਮ ਵਲੋਂ ਇਮਾਰਤ ਢਾਹੁਣ ਦੀ ਕਾਰਵਾਈ ਕਾਨੂੰਨ ਮੁਤਾਬਕ ਕੀਤੀ ਜਾ ਰਹੀ ਹੈ। ਮੁਲਜ਼ਮ ਪੁਲਿਸ ਕਮਿਸ਼ਨਰ ਸਤਿੰਦਰ ਸਿੰਘ ਨੇ ਦੱਸਿਆ ਕਿ ਮੁਲਜ਼ਮ ਅਮਨਦੀਪ ਸਿੰਘ ਉਰਫ ਆਨੰਦ ਖ਼ਿਲਾਫ਼ ਇਕ ਐੱਨ. ਡੀ. ਪੀ. ਐੱਸ. ਐਕਟ ਤੇ ਦੋ ਅਸਲ੍ਹਾ ਐਕਟ ਤਹਿਤ ਮੁਕੱਦਮੇ ਦਰਜ ਹਨ, ਜੋ ਕਿ ਇਸ ਵੇਲੇ ਕਪੂਰਥਲਾ ਜੇਲ੍ਹ ਵਿੱਚ ਬੰਦ ਹੈ। ਉਨ੍ਹਾਂ ਕਿਹਾ ਕਿ ਮੁਲਜ਼ਮ ਜੂਨ ਮਹੀਨੇ ਦੋ ਧਿਰਾਂ ਵਿਚਾਲੇ ਹੋਈ ਲੜਾਈ ਵਿੱਚ ਵੀ ਸ਼ਾਮਲ ਸੀ ਅਤੇ ਉਹ ਅਪਰਾਧਕ ਕਿਸਮ ਦਾ ਵਿਅਕਤੀ ਹੈ। ਇਮਾਰਤ ਦਾ ਕੁਝ ਹਿੱਸਾ ਹੀ ਢਾਹੇ ਜਾਣ ਬਾਰੇ ਪੁੱਛੇ ਜਾਣ ’ਤੇ ਸੀ. ਪੀ. ਸਤਿੰਦਰ ਸਿੰਘ ਨੇ ਕਿਹਾ ਕਿ ਇਮਾਰਤ ਸੀਲ ਕਰਕੇ ਨੋਟਿਸ ਜਾਰੀ ਕੀਤਾ ਸੀ ਪਰ ਜਵਾਬ ਨਾ ਆਉਣ ਕਾਰਨ ਇਹ ਕਾਰਵਾਈ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਕਾਨੂੰਨ ਮੁਤਾਬਕ ਇਹ ਇਮਾਰਤ ਫ੍ਰੀਜ ਕਰ ਦਿੱਤੀ ਗਈ ਹੈ ਤੇ ਥੋੜ੍ਹੀ-ਥੋੜ੍ਹੀ ਕਰਕੇ ਢਾਹੀ ਜਾਵੇਗੀ ਤਾਂ ਜੋ ਆਸ-ਪਾਸ ਦੀਆਂ ਇਮਾਰਤਾਂ ਨੂੰ ਨੁਕਸਾਨ ਨਾ ਪੁੱਜੇ। ਉਨ੍ਹਾਂ ਕਿਹਾ ਕਿ ਇਮਾਰਤ ਜਗ੍ਹਾ ਨੂੰ ਮੁਲਜ਼ਮ ਖ਼ਿਲਾਫ਼ ਮੁਕੱਦਮੇ ਵਿੱਚ ਸ਼ਾਮਲ ਕਰਕੇ ਸਰਕਾਰੀ ਪ੍ਰਾਪਰਟੀ ਬਣਾਇਆ ਜਾਵੇਗਾ। ਮੈਡੀਕਲ ਲਾਇਸੰਸ ਰੱਦ ਹੋਣ ਬਾਰੇ ਪੁੱਛੇ ਜਾਣ ਪੁਲਿਸ ਕਮਿਸ਼ਨਰ ਨੇ ਕਿਹਾ ਕਿ ਮੁਲਜ਼ਮ ਅਮਨਦੀਪ ਸਿੰਘ ਉਰਫ਼ ਆਨੰਦ ਤੇ ਉਸ ਦੇ ਪਿਤਾ ਜਸਬੀਰ ਸਿੰਘ ਵਾਸੀ ਬਾਜਵਾ ਕਾਲੋਨੀ ਬਸਤੀ ਪੀਰਦਾਦ ਦੋਵਾਂ ਦੇ ਨਾਂ ’ਤੇ ਮੈਡੀਕਲ ਸਟੋਰਾਂ ਦੇ ਲਾਇਸੰਸ ਸਨ, ਜੋ ਡਰੱਗ ਵਿਭਾਗ ਵਲੋਂ ਜਾਂਚ ਉਪਰੰਤ ਰੱਦ ਕਰ ਦਿੱਤੇ ਗਏ ਹਨ। ਉਨ੍ਹਾਂ ਕਿਹਾ ਕਿ ਕਮਿਸ਼ਨਰੇਟ ਪੁਲਿਸ ਪੰਜਾਬ ਸਰਕਾਰ ਦੀ ਯੁੱਠ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਨਸ਼ਾ ਤਸਕਰਾਂ ਵਿਰੁੱਧ ਕਾਰਵਾਈ ਜਾਰੀ ਰੱਖੇਗੀ ਅਤੇ ਨਸ਼ਾ ਤਸਕਰੀ ਤੇ ਇਸ ਨਾਲ ਜੁੜੀਆਂ ਗੈਰ-ਕਾਨੂੰਨੀ ਗਤੀਵਿਧੀਆਂ ਵਿੱਚ ਸ਼ਾਮਲ ਵਿਅਕਤੀਆਂ ਵਿਰੁੱਧ ਸਖ਼ਤ ਕਾਰਵਾਈ ਅਮਲ ਵਿੱਚ ਲਿਆਂਦੀ ਜਾਂਦੀ ਰਹੇਗੀ। ਇਹ ਕਾਰਵਾਈ ਕਰਨ ਮੌਕੇ ਏ. ਡੀ. ਸੀ. ਪੀ.-2 ਮਾਧਵੀ ਸ਼ਰਮਾ ਤੇ ਏ. ਸੀ. ਪੀ. ਵੈਸਟ ਆਤਿਸ਼ ਭਾਟੀਆ ਅਤੇ ਵੱਡੀ ਗਿਣਤੀ ’ਚ ਪੁਲਿਸ ਮੁਲਾਜ਼ਮ ਤੇ ਨਗਰ ਨਿਗਮ ਦੀ ਟੀਮ ਦੇ ਮੈਂਬਰ ਮੌਜੂਦ ਸਨ।
ਪਿਛਲੀ ਖ਼ਬਰ ਮੋਦੀ ਸਰਕਾਰ ਦੀਆਂ ਲੋਕ ਭਲਾਈ ਯੋਜਨਾਵਾਂ ਨੂੰ ਘਰ-ਘਰ ਪਹੁੰਚਾਉਣ ਦਾ ਲਿਆ ਸੰਕਲਪ ਅਗਲੀ ਖ਼ਬਰ ਅਕਾਲ ਅਕੈਡਮੀ ਧਨਾਲ ਕਲਾਂ ਵਲੋਂ ਨਗਰ ਕੀਰਤਨ ਦਾ ਆਯੋਜਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।