15-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-11-2026

ਮੋਦੀ ਸਰਕਾਰ ਦੀਆਂ ਲੋਕ ਭਲਾਈ ਯੋਜਨਾਵਾਂ ਨੂੰ ਘਰ-ਘਰ ਪਹੁੰਚਾਉਣ ਦਾ ਲਿਆ ਸੰਕਲਪ

ਜਲੰਧਰ, 14 ਨਵੰਬਰ (ਸ਼ਿਵ)- ਭਾਰਤੀ ਜਨਤਾ ਪਾਰਟੀ ਪੰਜਾਬ ਦੇ ਸੂਬਾ ਮੀਤ ਪ੍ਰਧਾਨ ਅਤੇ ਜਲੰਧਰ ਦੇ ਸਾਬਕਾ ਮੇਅਰ ਰਾਕੇਸ਼ ਰਾਠੌਰ ਨੇ 2027 ਦੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਕੇਂਦਰੀ ਵਿਧਾਨ ਸਭਾ ਹਲਕੇ ਵਿਚ ਪਾਰਟੀ ਦੀ ਮਜ਼ਬੂਤੀ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਦੀਆਂ ਲੋਕ ਭਲਾਈ ਯੋਜਨਾਵਾਂ ਅਤੇ ਪ੍ਰਾਪਤੀਆਂ ਨੂੰ ਘਰ-ਘਰ ਪਹੁੰਚਾਉਣ ਲਈ ਜਨਸੰਪਰਕ ਮੁਹਿੰਮ ਤੇਜ਼ ਕਰ ਦਿੱਤੀ ਹੈ। ਇਸੇ ਲੜੀ ਤਹਿਤ ਵਾਰਡ ਨੰਬਰ 23 ਵਿਚ ਭਾਜਪਾ ਦੇ ਨੌਜਵਾਨ ਆਗੂ ਸੁਮਿਤ ਪਠਾਨੀਆ ਦੇ ਨਿਵਾਸ ਸਥਾਨ ‘ਤੇ ਵਿਸ਼ੇਸ਼ ਮੀਟਿੰਗ ਕੀਤੀ ਗਈ।

ਅਜੀਤ ਡੈਸਕ 15-11-2026
ਜਲੰਧਰ, 14 ਨਵੰਬਰ (ਸ਼ਿਵ)- ਭਾਰਤੀ ਜਨਤਾ ਪਾਰਟੀ ਪੰਜਾਬ ਦੇ ਸੂਬਾ ਮੀਤ ਪ੍ਰਧਾਨ ਅਤੇ ਜਲੰਧਰ ਦੇ ਸਾਬਕਾ ਮੇਅਰ ਰਾਕੇਸ਼ ਰਾਠੌਰ ਨੇ 2027 ਦੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਕੇਂਦਰੀ ਵਿਧਾਨ ਸਭਾ ਹਲਕੇ ਵਿਚ ਪਾਰਟੀ ਦੀ ਮਜ਼ਬੂਤੀ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਦੀਆਂ ਲੋਕ ਭਲਾਈ ਯੋਜਨਾਵਾਂ ਅਤੇ ਪ੍ਰਾਪਤੀਆਂ ਨੂੰ ਘਰ-ਘਰ ਪਹੁੰਚਾਉਣ ਲਈ ਜਨਸੰਪਰਕ ਮੁਹਿੰਮ ਤੇਜ਼ ਕਰ ਦਿੱਤੀ ਹੈ। ਇਸੇ ਲੜੀ ਤਹਿਤ ਵਾਰਡ ਨੰਬਰ 23 ਵਿਚ ਭਾਜਪਾ ਦੇ ਨੌਜਵਾਨ ਆਗੂ ਸੁਮਿਤ ਪਠਾਨੀਆ ਦੇ ਨਿਵਾਸ ਸਥਾਨ ‘ਤੇ ਵਿਸ਼ੇਸ਼ ਮੀਟਿੰਗ ਕੀਤੀ ਗਈ। ਇਸ ਮੌਕੇ ਰਾਕੇਸ਼ ਰਾਠੌਰ ਨੇ ਕਿਹਾ ਕਿ ਪੰਜਾਬ ਦੀ ਮੌਜੂਦਾ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਲੋਕਾਂ ਨਾਲ ਕੀਤੇ ਵਾਅਦੇ ਪੂਰੇ ਕਰਨ ਦੀ ਬਜਾਏ ਸੂਬੇ ਨੂੰ ਝੂਠੇ ਪ੍ਰਚਾਰ ਅਤੇ ਸਿਆਸੀ ਬਿਆਨਬਾਜ਼ੀ ਵਿਚ ਉਲਝਾ ਕੇ ਰੱਖ ਦਿੱਤਾ ਹੈ। ਇਸ ਮੌਕੇ ਭਾਜਪਾ ਜ਼ਿਲ੍ਹਾ ਜਲੰਧਰ ਦੇ ਸਾਬਕਾ ਪ੍ਰਧਾਨ ਰਮਨ ਪੱਬੀ, ਜ਼ਿਲ੍ਹਾ ਮੀਤ ਪ੍ਰਧਾਨ ਮਨੀਸ਼ ਵਿਜ, ਭਾਜਪਾ ਸੈੱਲ ਅਤੇ ਮੋਰਚਾ ਕੋਆਰਡੀਨੇਟਰ ਸੰਜੀਵ ਸ਼ਰਮਾ ਮਨੀ, ਹਰਜਿੰਦਰ ਸਿੰਘ, ਬਾਬੂ ਅਰੋੜਾ, ਅਮਿਤ ਪਠਾਨੀਆ, ਭਾਨੂ ਪਠਾਨੀਆ, ਰਾਜਿੰਦਰ ਸ਼ਰਮਾ, ਕੁਲਦੀਪ ਭਾਟੀਆ, ਰਾਜੀਵ ਤਿਵਾੜੀ, ਹੀਰਾਲਾਲ, ਜਸਵਿੰਦਰ ਸਿੰਘ ਸਮੇਤ ਵੱਡੀ ਗਿਣਤੀ ਵਿਚ ਲੋਕ ਹਾਜ਼ਰ ਸਨ।
ਪਿਛਲੀ ਖ਼ਬਰ ਵੇਰਕਾ ਤੋਂ ਸਲੇਮਪੁਰ ਤੱਕ ਸ਼੍ਰੋਮਣੀ ਅਕਾਲੀ ਦਲ (ਬ) ਦੀ ‘ਡੋਰ-ਟੂ-ਡੋਰ’ ਮੁਹਿੰਮ ਨੂੰ ਮਿਲ ਰਿਹਾ ਭਰਵਾਂ ਹੁੰਗਾਰਾ ਢੀਂਡਸ... ਅਗਲੀ ਖ਼ਬਰ ਨੌਜਵਾਨਾਂ ਦੀ ਜ਼ਿੰਦਗੀ ਨਾਲ ਖੇਡ ਕੇ ਕਿਸੇ ਨੂੰ ਵੀ ਜਾਇਦਾਦਾਂ ਨਹੀਂ ਉਸਾਰਨ ਦਿੱਤੀਆਂ ਜਾਣਗੀਆਂ-ਸੀ. ਪੀ.

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।