15-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-11-2026

ਗੁਰਦੁਆਰਾ ਅਰਬਨ ਅਸਟੇਟ ਫੇਜ਼-1 ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਗੁਰਤਾਗੱਦੀ ਦਿਵਸ ਨੂੰ ਸਮਰਪਿਤ ਸਮਾਗਮ ਕਰਵਾਏ

ਜਲੰਧਰ, 14 ਨਵੰਬਰ (ਐੱਮ. ਐੱਸ.

ਅਜੀਤ ਡੈਸਕ 15-11-2026
ਜਲੰਧਰ, 14 ਨਵੰਬਰ (ਐੱਮ. ਐੱਸ. ਲੋਹੀਆ)-ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ, ਚੌਕ ਸ਼ਹੀਦ ਬਾਬਾ ਦੀਪ ਸਿੰਘ ਜੀ, ਅਰਬਨ ਅਸਟੇਟ ਫੇਜ਼-1, ਜਲੰਧਰ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਗੁਰਤਾਗੱਦੀ ਦਿਵਸ ਨੂੰ ਸਮਰਪਿਤ ਸਮਾਗਮ ਕਰਵਾਇਆ। ਇਸ ਸੰਬੰਧੀ ਸਜਾਏ ਸ਼ਾਮ ਦੇ ਵਿਸ਼ੇਸ਼ ਦੀਵਾਨਾਂ ਅੰਦਰ ਸ੍ਰੀ ਸਹਿਜ ਪਾਠ ਦੇ ਭੋਗ ਪਾਏ ਗਏ। ਉਪਰੰਤ ਭਾਈ ਰਣਜੀਤ ਸਿੰਘ (ਨਿਊਜ਼ੀਲੈਂਡ ਵਾਲੇ) ਦੇ ਜਥੇ ਨੇ ਕੀਰਤਨ ਦੁਆਰਾ ਸੰਗਤ ਨੂੰ ਨਿਹਾਲ ਕੀਤਾ। ਸਮਾਗਮ ਦੌਰਾਨ ਭਾਈ ਗੁਰਮੀਤ ਸਿੰਘ ਵਲੋਂ ਗੁਰਮਤਿ ਵਿਚਾਰਾਂ ਦੁਆਰਾ ਸੰਗਤ ਨੂੰ ਗੁਰਇਤਿਹਾਸ ਨਾਲ ਜੋੜਿਆ ਤੇ ਭਾਈ ਸਰਬਜੀਤ ਸਿੰਘ (ਹਜ਼ੂਰੀ ਰਾਗੀ, ਗੁਰਦੁਆਰਾ ਸਾਹਿਬ) ਨੇ ਕੀਰਤਨ ਦੀ ਹਾਜ਼ਰੀ ਭਰੀ। ਇਸ ਮੌਕੇ ਪ੍ਰਧਾਨ ਹਰਮਿੰਦਰ ਸਿੰਘ, ਮਨਪ੍ਰੀਤ ਸਿੰਘ ਸਚਦੇਵਾ, ਜੇ. ਐੱਸ. ਵਾਲੀਆ, ਹਰਪ੍ਰੀਤ ਸਿੰਘ ਸਚਦੇਵਾ, ਕੈਪਟਨ ਪੀ.ਐੱਸ. ਭੱਲਾ, ਜਤਿੰਦਰ ਸਿੰਘ, ਡਾ. ਪ੍ਰਿਤਪਾਲ ਸਿੰਘ, ਮੈਨੇਜਰ ਨਰਿੰਦਰ ਪਾਲ ਸਿੰਘ ਅਤੇ ਹੋਰ ਹਾਜ਼ਰ ਸਨ।
ਪਿਛਲੀ ਖ਼ਬਰ ਲੋਕਾਂ ਦੇ ਪਿਆਰ ਸਦਕਾ ਪਾਲਾ ਜਲਾਲਪੁਰ ਵੱਡੇ ਵੋਟਾਂ ਦੇ ਫ਼ਰਕ ਨਾਲ ਜਿੱਤਣਗੇ-ਬਲਜੀਤ ਸੋਢੀ ਅਗਲੀ ਖ਼ਬਰ ਡਾ. ਅਸ਼ੋਕ ਮਿੱਤਲ ਵਲੋਂ ਸ਼ਿਵਪੁਰੀ ਹਰਨਾਮ ਦਾਸ ਪੁਰਾ ਦੀ ਇਮਾਰਤ ਦੇ ਨਵੀਨੀਕਰਨ ਦੇ ਕੰਮ ਦਾ ਉਦਘਾਟਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।