15-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-11-2026

ਨੂਰਮਹਿਲ ਤੋਂ ‘ਜਵਾਨੀ ਸੰਭਾਲ ਸਾਈਕਲ ਯਾਤਰਾ’ ਨੂੰ ਹਰੀ ਝੰਡੀ ਦੇ ਕੇ ਕੀਤਾ ਰਵਾਨਾ ਲੋਕ ਮਾਰੂ ਨੀਤੀਆਂ ਤੋਂ ਅੱਕੇ ਪੰਜਾਬੀ ਮੁੜ ਕਾਂਗਰਸ ਦੀ ਸਰਕਾਰ ਲਿਆਉਣ ਲਈ ਕਾਹਲੇ-ਚੰਨੀ

ਨੂਰਮਹਿਲ, 14 ਨਵੰਬਰ (ਤਜਿੰਦਰ ਕੁਮਾਰ)-ਹਲਕਾ ਨਕੋਦਰ ਤੋਂ ਕਾਂਗਰਸ ਪਾਰਟੀ ਵਲੋਂ ਅੱਜ ‘ਜਵਾਨੀ ਸੰਭਾਲ ਸਾਈਕਲ ਯਾਤਰਾ’ ਰੈਲੀ ਕੱਢੀ ਗਈ। ਰੈਲੀ ਨੂੰ ਸਥਾਨਕ ਦੁਸਹਿਰਾ ਗਰਾਊਂਡ ਤੋਂ ਵੱਡੀ ਗਿਣਤੀ ਵਿਚ ਸਾਈਕਲ ਸਵਾਰਾਂ ਸਮੇਤ ਰਵਾਨਾ ਕਰਨ ਮੌਕੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਇਸ ਯਾਤਰਾ ਦਾ ਮੁੱਖ ਮਕਸਦ ਮੌਜੂਦਾ ਸਰਕਾਰ ਦੀਆਂ ਖੋਖਲੀਆਂ ਨੀਤੀਆਂ ਤੋਂ ਲੋਕਾਂ ਨੂੰ ਜਾਣੂ ਕਰਵਾਉਣਾ ਅਤੇ ਨਸ਼ਿਆਂ ਦੇ ਵਗਦੇ ਦਰਿਆ ਵਿਚ ਰੁੜ੍ਹਦੀ ਜਾ ਰਹੀ ਪੰਜਾਬ ਦੀ ਜਵਾਨੀ ਨੂੰ ਮੁੜ ਲੀਹਾਂ ‘ਤੇ ਲਿਆਉਣਾ ਹੈ।

ਅਜੀਤ ਡੈਸਕ 15-11-2026
ਨੂਰਮਹਿਲ, 14 ਨਵੰਬਰ (ਤਜਿੰਦਰ ਕੁਮਾਰ)-ਹਲਕਾ ਨਕੋਦਰ ਤੋਂ ਕਾਂਗਰਸ ਪਾਰਟੀ ਵਲੋਂ ਅੱਜ ‘ਜਵਾਨੀ ਸੰਭਾਲ ਸਾਈਕਲ ਯਾਤਰਾ’ ਰੈਲੀ ਕੱਢੀ ਗਈ। ਰੈਲੀ ਨੂੰ ਸਥਾਨਕ ਦੁਸਹਿਰਾ ਗਰਾਊਂਡ ਤੋਂ ਵੱਡੀ ਗਿਣਤੀ ਵਿਚ ਸਾਈਕਲ ਸਵਾਰਾਂ ਸਮੇਤ ਰਵਾਨਾ ਕਰਨ ਮੌਕੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਇਸ ਯਾਤਰਾ ਦਾ ਮੁੱਖ ਮਕਸਦ ਮੌਜੂਦਾ ਸਰਕਾਰ ਦੀਆਂ ਖੋਖਲੀਆਂ ਨੀਤੀਆਂ ਤੋਂ ਲੋਕਾਂ ਨੂੰ ਜਾਣੂ ਕਰਵਾਉਣਾ ਅਤੇ ਨਸ਼ਿਆਂ ਦੇ ਵਗਦੇ ਦਰਿਆ ਵਿਚ ਰੁੜ੍ਹਦੀ ਜਾ ਰਹੀ ਪੰਜਾਬ ਦੀ ਜਵਾਨੀ ਨੂੰ ਮੁੜ ਲੀਹਾਂ ‘ਤੇ ਲਿਆਉਣਾ ਹੈ। ਸਰਦਾਰ ਚਰਨਜੀਤ ਚੰਨੀ ਨੇ ਕਿਹਾ ਕਿ ਅੱਜ ਸਮੇਂ ਦੀ ਸਭ ਤੋਂ ਵੱਡੀ ਲੋੜ ਹੈ ਕਿ ਦੇਸ਼ ਦੇ ਨੌਜਵਾਨਾਂ ਨੂੰ ਖੇਡਾਂ ਪ੍ਰਤੀ ਉਤਸ਼ਾਹਿਤ ਕੀਤਾ ਜਾਵੇ ਤਾਂ ਜੋ ਉਹ ਨਸ਼ਿਆਂ ਦੀ ਦਲ-ਦਲ ਤੋਂ ਦੂਰੀ ਬਣਾ ਕੇ ਰੱਖਣ ਅਤੇ ਇਕ ਸਿਹਤਮੰਦ ਸਮਾਜ ਦੀ ਮੁੜ ਸਿਰਜਣਾ ਕਰਕੇ ਦੇਸ਼ ਦੀ ਤਰੱਕੀ ਵਿਚ ਆਪਣਾ ਬਣਦਾ ਯੋਗਦਾਨ ਪਾ ਸਕਣ। ਉਨ੍ਹਾਂ ਮੌਜੂਦਾ ਸਰਕਾਰ ‘ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਸਰਕਾਰ ਦੀਆਂ ਲੋਕ ਮਾਰੂ ਨੀਤੀਆਂ ਤੋਂ ਪੰਜਾਬ ਦੇ ਲੋਕ ਭਲੀ-ਭਾਂਤ ਜਾਣੂ ਹੋ ਚੁੱਕੇ ਹਨ ਅਤੇ ਹੁਣ ਉਹ ਚੋਣਾਂ ਦਾ ਬਿਗੁਲ ਵੱਜਣ ਦੀ ਬੇਸਬਰੀ ਨਾਲ ਉਡੀਕ ਕਰ ਰਹੇ ਹਨ, ਤਾਂ ਜੋ ਮੁੜ ਕਾਂਗਰਸ ਦੀ ਸਰਕਾਰ ਬਣਾ ਕੇ ਪੰਜਾਬ ਅਤੇ ਖ਼ਾਸ ਕਰਕੇ ਸੂਬੇ ਦੀ ਭਟਕੀ ਹੋਈ ਜਵਾਨੀ ਨੂੰ ਮੁੜ ਸਹੀ ਰਸਤੇ ‘ਤੇ ਲਿਆਂਦਾ ਜਾ ਸਕੇ। ਇਕੱਠ ਵਿਚ ਸਰਦਾਰ ਚਰਨਜੀਤ ਚੰਨੀ ਤੋਂ ਇਲਾਵਾ ਸਾਬਕਾ ਮੰਤਰੀ ਭਾਰਤ ਭ ੂਸ਼ਣ ਆਸ਼ੂ, ਨਵਜੋਤ ਸਿੰਘ ਦਾਹੀਆ, ਨਵਜੀਤ ਸਿੰਘ ਚੰਨੀ, ਵਿਧਾਇਕ ਲਾਡੀ ਸ਼ੇਰੋਵਾਲੀਆ, ਸਾਬਕਾ ਚੇਅਰਮੈਨ ਗੁਰਦੀਪ ਸਿੰਘ ਦੀਪਾ, ਹੈਪੀ ਸੰਧੂ, ਬਲਾਕ ਸੰਮਤੀ ਮੈਂਬਰ ਅਮਰਜੀਤ ਸਿੰਘ, ਜੰਗ ਬਹਾਦਰ ਕੋਹਲੀ, ਰਾਕੇਸ਼ ਕਲੇਰ, ਸਿਟੀ ਪ੍ਰਧਾਨ ਸੰਦੀਪ ਕੁਮਾਰ , ਬਲਜੀਤ ਸਿੰਘ ਬੱਬੀ ਅਤੇ ਮੰਥਨ ਕਲੇਰ ਸਮੇਤ ਵੱਡੀ ਗਿਣਤੀ ਵਿਚ ਕਾਂਗਰਸੀ ਵਰਕਰ ਤੇ ਇਲਾਕਾ ਨਿਵਾਸੀ ਹਾਜ਼ਰ ਸਨ।
ਪਿਛਲੀ ਖ਼ਬਰ ਚਰਨਜੀਤ ਸਿੰਘ ਚੰਨੀ ਦੀ ਸਾਈਕਲ ਯਾਤਰਾ ਤੋਂ ਦੂਰ ਰਹੇ ਦੁਆਬੇ ਦੇ ਨੌਜਵਾਨ ਕਾਂਗਰਸੀ ਆਗੂ ਰਵਿੰਦਰ ਸਿੰਘ ਟੁਰਨਾ ਅਗਲੀ ਖ਼ਬਰ ਸ਼ਾਹਕੋਟ ਵਿਖੇ ਸਾਲਾਨਾ ਸੰਮੇਲਨ ਦੇ ਸੰਬੰਧ ’ਚ ਸਜਾਈ ਭਗਤ ਵਤਸਲ ਭਗਵਾਨ ਜੀ ਦੀ ਵਿਸ਼ਾਲ ‘ਰੱਥ ਯਾਤਰਾ’

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।