15-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-11-2026

ਨਕੋਦਰ ਵਿਚ ਕਾਂਗਰਸ ਦੀ ‘ਜਵਾਨੀ ਸੰਭਾਲ ਸਾਈਕਲ ਯਾਤਰਾ’ ਦਾ ਸਵਾਗਤ

ਨਕੋਦਰ, 14 ਨਵੰਬਰ (ਤਿਲਕ ਰਾਜ ਸ਼ਰਮਾ)-ਕਾਂਗਰਸ ਪਾਰਟੀ ਵਲੋਂ ਪੰਜਾਬ ਦੀ ਜਵਾਨੀ ਨੂੰ ਨਸ਼ਿਆਂ ਤੋਂ ਬਚਾਉਣ ਤੇ ਨੌਜਵਾਨਾਂ ਨੂੰ ਇਸ ਗੰਭੀਰ ਸਮੱਸਿਆ ਪ੍ਰਤੀ ਜਾਗਰੂਕ ਕਰਨ ਦੇ ਉਦੇਸ਼ ਨਾਲ ਕੱਢੀ ਜਾ ਰਹੀ ‘ਜਵਾਨੀ ਸੰਭਾਲ ਸਾਈਕਲ ਯਾਤਰਾ’ ਨਕੋਦਰ ਪਹੁੰਚੀ। ਯਾਤਰਾ ਦੀ ਅਗਵਾਈ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਕੀਤੀ।

ਅਜੀਤ ਡੈਸਕ 15-11-2026
ਨਕੋਦਰ, 14 ਨਵੰਬਰ (ਤਿਲਕ ਰਾਜ ਸ਼ਰਮਾ)-ਕਾਂਗਰਸ ਪਾਰਟੀ ਵਲੋਂ ਪੰਜਾਬ ਦੀ ਜਵਾਨੀ ਨੂੰ ਨਸ਼ਿਆਂ ਤੋਂ ਬਚਾਉਣ ਤੇ ਨੌਜਵਾਨਾਂ ਨੂੰ ਇਸ ਗੰਭੀਰ ਸਮੱਸਿਆ ਪ੍ਰਤੀ ਜਾਗਰੂਕ ਕਰਨ ਦੇ ਉਦੇਸ਼ ਨਾਲ ਕੱਢੀ ਜਾ ਰਹੀ ‘ਜਵਾਨੀ ਸੰਭਾਲ ਸਾਈਕਲ ਯਾਤਰਾ’ ਨਕੋਦਰ ਪਹੁੰਚੀ। ਯਾਤਰਾ ਦੀ ਅਗਵਾਈ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਕੀਤੀ। ਇਸ ਮੌਕੇ ਹਲਕਾ ਇੰਚਾਰਜ ਡਾ. ਨਵਜੋਤ ਸਿੰਘ ਦਹੀਆ, ਵਿਧਾਇਕ ਰਾਣਾ ਗੁਰਜੀਤ ਸਿੰਘ, ਵਿਧਾਇਕ ਹਰਦੇਵ ਸਿੰਘ ਲਾਡੀ ਸ਼ੇਰੋਵਾਲੀਆ ਸਮੇਤ ਵੱਡੀ ਗਿਣਤੀ ਵਿਚ ਕਾਂਗਰਸੀ ਆਗੂ ਅਤੇ ਵਰਕਰ ਮੌਜੂਦ ਸਨ। ਇਹ ਸਾਈਕਲ ਯਾਤਰਾ ਵੱਖ-ਵੱਖ ਪਿੰਡਾਂ ਅਤੇ ਨਕੋਦਰ ਸ਼ਹਿਰ ਦੇ ਵੱਖ-ਵੱਖ ਇਲਾਕਿਆਂ ਵਿਚੋਂ ਲੰਘੀ। ਰਸਤੇ ਵਿਚ ਲੋਕਾਂ ਵਲੋਂ ਯਾਤਰਾ ਦਾ ਗਰਮਜੋਸ਼ੀ ਨਾਲ ਸਵਾਗਤ ਕੀਤਾ। ਇਸ ਮੌਕੇ ਗੱਲਬਾਤ ਕਰਦਿਆਂ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਕਿਹਾ ਕਿ ‘ਜਵਾਨੀ ਸੰਭਾਲ ਸਾਈਕਲ ਯਾਤਰਾ’ ਨੂੰ ਪਿੰਡ-ਪਿੰਡ ਅਤੇ ਸ਼ਹਿਰਾਂ ਵਿਚ ਲੋਕਾਂ ਦਾ ਭਰਪੂਰ ਸਮਰਥਨ ਮਿਲ ਰਿਹਾ ਹੈ। ਲੋਕ ਇਸ ਯਾਤਰਾ ਦਾ ਉਤਸ਼ਾਹ ਨਾਲ ਸਵਾਗਤ ਕਰ ਰਹੇ ਹਨ। ਉਨ੍ਹਾਂ ਦਾਅਵਾ ਕੀਤਾ ਕਿ ਲੋਕਾਂ ਨੇ ਆਪਣਾ ਮਨ ਬਣਾ ਲਿਆ ਹੈ ਅਤੇ ਹੁਣ ਪੰਜਾਬ ਵਿੱਚੋਂ ਝਾੜੂ ਦੀ ਜੜ੍ਹ ਪੁੱਟੀ ਜਾਵੇਗੀ। ਇਸ ਮੌਕੇ ਕਾਂਗਰਸੀ ਆਗੂਆਂ ਅਤੇ ਵਰਕਰਾਂ ਨੇ ਵੀ ਪੰਜਾਬ ਦੀ ਜਵਾਨੀ ਨੂੰ ਨਸ਼ਿਆਂ ਤੋਂ ਬਚਾਉਣ ਲਈ ਲੋਕਾਂ ਨੂੰ ਜਾਗਰੂਕ ਕਰਨ ਦਾ ਸੱਦਾ ਦਿੱਤਾ। ਇਸ ਮੌਕੇ ਗੁਰਪ੍ਰੀਤ ਸਿੰਘ ਸੰਧੂ ਸਾਬਕਾ ਸੀਨੀਅਰ ਵਾਈਸ ਪ੍ਰਧਾਨ ਨਗਰ ਕੌਂਸਲ ਨਕੋਦਰ, ਮੁਖਤਿਆਰ ਸਿੰਘ ਹੇਅਰ ਜ਼ਿਲ੍ਹਾ ਪ੍ਰੀਸ਼ਦ ਮੈਂਬਰ, ਪ੍ਰਭਜੋਤ ਸਿੰਘ ਸੰਘਾ, ਤਰਲੋਚਨ ਸਿੰਘ ਸੰਘਾ, ਕੇਵਲ ਸਿੰਘ ਤੱਖਰ, ਹੈਪੀ ਸੰਧੂ ਪ੍ਰਧਾਨ ਟਰੱਕ ਯੂਨੀਅਨ, ਐਡਵੋਕੇਟ ਕੇਕੇ ਖੱਟਰ, ਐਡਵੋਕੇਟ ਸੁਰੇਸ਼ ਪਰਾਸ਼ਰ, ਜਸਵੀਰ ਸਿੰਘ ਉੱਪਲ, ਐਡਵੋਕੇਟ ਵਰਿੰਦਰ ਸਿੰਘ ਖਹਿਰਾ, ਗੁਰ ਸਿਮਰਨਜੀਤ ਸਿੰਘ ਚੌਧਰੀ ਸਮੇਤ ਵੱਡੀ ਗਿਣਤੀ ਵਿਚ ਵਰਕਰ ਹਾਜ਼ਰ ਸਨ।
ਪਿਛਲੀ ਖ਼ਬਰ ਚੇਅਰਮੈਨ ਅਗਰਵਾਲ ਵਲੋਂ ਉਮੀਦਵਾਰ ਐਲਾਨੇ ਜਾਣ ’ਤੇ ਪਾਲਾ ਜਲਾਲਪੁਰ ਦਾ ਸਨਮਾਨ ਅਗਲੀ ਖ਼ਬਰ ਲੋਹੀਆਂ ’ਚ ਸ਼੍ਰੋਮਣੀ ਭਗਤ ਨਾਮਦੇਵ ਜੀ ਦੇ ਜਨਮ ਦਿਹਾੜੇ ਸੰਬੰਧੀ ਸਮਾਗਮ ਅੱਜ : ਪ੍ਰਧਾਨ ਜੱਸਲ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।