14-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-11-2026

ਪਰਾਲੀ ਸਾੜਨ ਨੂੰ ਲੈ ਕੇ 18 ਕਿਸਾਨਾਂ ਨੂੰ 5-5 ਹਜ਼ਾਰ ਰੁਪਏ ਜੁਰਮਾਨਾ

ਫਿਲੌਰ, 14 ਨਵੰਬਰ (ਸਤਿੰਦਰ ਸ਼ਰਮਾ)-ਐਸ. ਡੀ.

ਅਜੀਤ ਡੈਸਕ 15-11-2026
ਫਿਲੌਰ, 14 ਨਵੰਬਰ (ਸਤਿੰਦਰ ਸ਼ਰਮਾ)-ਐਸ.ਡੀ.ਐਮ.ਫਿਲੌਰ ਸ਼ਿਵਰਾਜ ਸਿੰਘ ਬੱਲ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਪਰਾਲੀ ਸਾੜਨ ਨੂੰ ਲੈ ਕੇ 18 ਕਿਸਾਨਾਂ ਨੂੰ 5-5 ਹਜ਼ਾਰ ਰੁਪਏ ਜ਼ੁਰਮਾਨਾ, 18 ਵਿਰੁੱਧ ਰੈੱਡ ਐਂਟਰੀਆਂ ਦਰਜ ਕੀਤੀਆਂ ਗਈਆਂ ਹਨ ਅਤੇ 4 ਹੋਰ ਕਿਸਾਨਾਂ ਵਿਰੁੱਧ ਜਲਦੀ ਕਾਰਵਾਈ ਹੋਵੇਗੀ। ਜ਼ਿਕਰਯੋਗ ਹੈ ਕਿ ਖੇਤਾਂ ਵਿਚ ਪਰਾਲੀ ਸਾੜਨ, ਦੀਵਾਲੀ ਮੌਕੇ ਚਲਾਏ ਗਏ ਪਟਾਕਿਆਂ, ਸੜਕਾਂ ’ਤੇ ਦੌੜਦੇ ਵਾਹਨਾਂ ਵਿੱਚੋਂ ਨਿਕਲਣ ਵਾਲੇ ਧੂੰਏਂ ਅਤੇ ਉਦਯੋਗਿਕ ਇਕਾਈਆਂ ਵਿੱਚੋਂ ਨਿਕਲਣ ਵਾਲੇ ਪ੍ਰਦੂਸ਼ਿਤ ਧੂੰਏਂ ਕਾਰਨ ਵਾਤਾਵਰਣ ਦਿਨੋਂ-ਦਿਨ ਜ਼ਹਿਰੀਲਾ ਹੁੰਦਾ ਜਾ ਰਿਹਾ ਹੈ। ਇਸ ਕਾਰਨ ਹਵਾ ਦੀ ਗੁਣਵੱਤਾ ’ਤੇ ਮਾੜਾ ਅਸਰ ਪੈ ਰਿਹਾ ਹੈ। ਐਸ.ਡੀ.ਐਮ. ਬੱਲ ਨੇ ਕਿਹਾ ਕਿ ਸਬ ਡਵੀਜ਼ਨ ਫਿਲੌਰ ਵਿਚ ਪਰਾਲੀ ਸਾੜਨ ਦੇ ਕੁੱਲ 31 ਮਾਮਲੇ ਸਾਹਮਣੇ ਆਏ ਹਨ। ਇਨ੍ਹਾਂ ਵਿੱਚੋਂ 18 ਥਾਵਾਂ ’ਤੇ ਪਰਾਲੀ ਸਾੜਨ ਦੇ ਸਬੂਤ ਮਿਲੇ, ਜਦਕਿ 13 ਮਾਮਲਿਆਂ ਵਿਚ ਅੱਗ ਲੱਗਣ ਦੇ ਸਬੂਤ ਨਹੀਂ ਮਿਲੇ। ਪ੍ਰਸਾਸ਼ਨ ਵੱਲੋਂ ਕੀਤੀ ਗਈ ਕਾਰਵਾਈ ਤਹਿਤ 14 ਕਿਸਾਨਾਂ ਖਿਲਾਫ ਪਰਚੇ ਦਰਜ ਕੀਤੇ ਗਏ ਹਨ। ਇਸ ਤੋਂ ਇਲਾਵਾ 18 ਕਿਸਾਨਾਂ ਦੇ ਮਾਲ ਰਿਕਾਰਡ ਵਿਚ ਰੈੱਡ ਐਂਟਰੀਆਂ ਦਰਜ ਕੀਤੀਆਂ ਗਈਆਂ ਹਨ ਅਤੇ 18 ਕਿਸਾਨਾਂ ਨੂੰ ਪੰਜ-ਪੰਜ ਹਜ਼ਾਰ ਰੁਪਏ ਜ਼ੁਰਮਾਨਾ ਕੀਤਾ ਗਿਆ ਹੈ। 4 ਹੋਰ ਕਿਸਾਨਾਂ ਖ਼ਿਲਾਫ ਵੀ ਜਲਦ ਪਰਚੇ ਦਰਜ ਕੀਤੇ ਜਾਣਗੇ। ਗੌਰਤਲਬ ਹੈ ਕਿ ਸਰਕਾਰ ਦੇ ਨਿਰਦੇਸ਼ਾਂ ਹੇਠ ਪ੍ਰਸਾਸ਼ਨ ਵੱਲੋਂ ਕਾਨੂੰਨੀ ਕਾਰਵਾਈ ਅਮਲ ਵਿਚ ਲਿਆਂਦੀ ਜਾ ਰਹੀ ਹੈ। ਪ੍ਰਸਾਸ਼ਨ ਵੱਲੋਂ ਕਿਸਾਨਾਂ ਨੂੰ ਅਪੀਲ ਕੀਤੀ ਜਾ ਰਹੀ ਹੈ ਕਿ ਉਹ ਪਰਾਲੀ ਨੂੰ ਅੱਗ ਲਗਾਉਣ ਦੀ ਬਜਾਏ ਇਸ ਦਾ ਯੋਗ ਪ੍ਰਬੰਧਨ ਕਰਨ ਤਾਂ ਜੋ ਵਾਤਾਵਰਣ ਨੂੰ ਪ੍ਰਦੂਸ਼ਣ ਤੋਂ ਬਚਾਇਆ ਜਾ ਸਕੇ।
ਪਿਛਲੀ ਖ਼ਬਰ ਮਹਿਤਪੁਰ ਮੰਡਲ ਦਾ ਨਵਾਂ ਹੋਇਆ ਗਠਨ, ਬਲਜੀਤ ਸਿੰਘ ਬਣੇ ਮਹਿਤਪੁਰ ਮੰਡਲ ਦੇ ਪ੍ਰਧਾਨ ਅਗਲੀ ਖ਼ਬਰ ਨਗਰ ਕੌਂਸਲ ਦੀ ਮੀਟਿੰਗ ਵਿਚ ਸ੍ਰੀ ਗੋਪਾਲ ਗੋਧਾਮ ਗਊਸ਼ਾਲਾ ਦੀ ਚਾਰਦੀਵਾਰੀ ਲਈ 11 ਲੱਖ ਰੁਪਏ ਦਾ ਮਤਾ ਪਾਸ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।