ਆਮ ਆਦਮੀ ਪਾਰਟੀ ਵਲੋਂ ਫਿਲੌਰ ਤੋਂ ਹਰਜੋਤ ਕੌਰ ਲੋਹਟੀਆਂ ਨੂੰ ਟਿਕਟ ਮਿਲਣ ’ਤੇ ਵਰਕਰਾਂ ਵਿਚ ਭਾਰੀ ਉਤਸ਼ਾਹ
ਬਿਲਗਾ, 14 ਨਵੰਬਰ (ਤਜਿੰਦਰ ਕੁਮਾਰ )- ਆਮ ਆਦਮੀ ਪਾਰਟੀ ਹਾਈਕਮਾਨ ਵਲੋਂ 2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਫਿਲੌਰ ਵਿਧਾਨ ਸਭਾ ਹਲਕੇ ਤੋਂ ਹਰਜੋਤ ਕੌਰ ਲੋਹਟੀਆ ਨੂੰ ਪਾਰਟੀ ਉਮੀਦਵਾਰ ਐਲਾਨੇ ਜਾਣ ਤੋਂ ਬਾਅਦ ਹਲਕੇ ਦੇ ਸਿਆਸੀ ਹਲਕਿਆਂ ਵਿੱਚ ਨਵੀਂ ਚਰਚਾ ਛਿੜ ਗਈ ਹੈ। ਪਾਰਟੀ ਸਮਰਥਕਾਂ ਅਤੇ ਸਥਾਨਕ ਆਗੂਆਂ ਦੇ ਅਨੁਸਾਰ, ਇਸ ਐਲਾਨ ਨਾਲ ਹਲਕੇ ਦੇ ਵਰਕਰਾਂ ਅਤੇ ਵੋਟਰਾਂ ਵਿੱਚ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ।
ਬਿਲਗਾ, 14 ਨਵੰਬਰ (ਤਜਿੰਦਰ ਕੁਮਾਰ )- ਆਮ ਆਦਮੀ ਪਾਰਟੀ ਹਾਈਕਮਾਨ ਵਲੋਂ 2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਫਿਲੌਰ ਵਿਧਾਨ ਸਭਾ ਹਲਕੇ ਤੋਂ ਹਰਜੋਤ ਕੌਰ ਲੋਹਟੀਆ ਨੂੰ ਪਾਰਟੀ ਉਮੀਦਵਾਰ ਐਲਾਨੇ ਜਾਣ ਤੋਂ ਬਾਅਦ ਹਲਕੇ ਦੇ ਸਿਆਸੀ ਹਲਕਿਆਂ ਵਿੱਚ ਨਵੀਂ ਚਰਚਾ ਛਿੜ ਗਈ ਹੈ। ਪਾਰਟੀ ਸਮਰਥਕਾਂ ਅਤੇ ਸਥਾਨਕ ਆਗੂਆਂ ਦੇ ਅਨੁਸਾਰ, ਇਸ ਐਲਾਨ ਨਾਲ ਹਲਕੇ ਦੇ ਵਰਕਰਾਂ ਅਤੇ ਵੋਟਰਾਂ ਵਿੱਚ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ। ਰਾਜਨੀਤਿਕ ਅਤੇ ਸਥਾਨਕ ਵਸਨੀਕਾਂ ਅਨੁਸਾਰ, ਆਜ਼ਾਦੀ ਤੋਂ ਬਾਅਦ ਫਿਲੌਰ ਵਿਧਾਨ ਸਭਾ ਹਲਕੇ ਦੇ ਇਤਿਹਾਸ ਵਿਚ ਇਹ ਪਹਿਲਾ ਮੌਕਾ ਹੈ ਜਦੋਂ ਕਿਸੇ ਪ੍ਰਮੁੱਖ ਮੁੱਖ ਧਾਰਾ ਦੀ ਸਿਆਸੀ ਪਾਰਟੀ ਵੱਲੋਂ ਕਿਸੇ ਮਹਿਲਾ ਆਗੂ ਨੂੰ ਚੋਣ ਮੈਦਾਨ ਵਿਚ ਉਤਾਰਿਆ ਗਿਆ ਹੈ। ਟਿਕਟ ਦੇ ਐਲਾਨ ਤੋਂ ਤੁਰੰਤ ਬਾਅਦ ਹਲਕੇ ਦੇ ਵੱਖ-ਵੱਖ ਪਿੰਡਾਂ ਅਤੇ ਸ਼ਹਿਰੀ ਵਾਰਡਾਂ ਵਿੱਚ ਪਾਰਟੀ ਵਰਕਰਾਂ ਵਲੋਂ ਖੁਸ਼ੀ ਦਾ ਇਜ਼ਹਾਰ ਕੀਤਾ ਗਿਆ। ਪਾਰਟੀ ਵਰਕਰਾਂ ਦਾ ਕਹਿਣਾ ਹੈ ਕਿ ਹਰਜੋਤ ਕੌਰ ਲੋਹਟੀਆਂ ਪਿਛਲੇ ਸਮੇਂ ਤੋਂ ਹਲਕਾ ਇੰਚਾਰਜ ਵਜੋਂ ਜ਼ਮੀਨੀ ਪੱਧਰ ‘ਤੇ ਸਰਗਰਮ ਹਨ ਅਤੇ ਉਨ੍ਹਾਂ ਵੱਲੋਂ ਸਥਾਨਕ ਲੋਕਾਂ ਦੀਆਂ ਸਮੱਸਿਆਵਾਂ, ਖਾਸ ਕਰਕੇ ਗੈਰ-ਕਾਨੂੰਨੀ ਮਾਈਨਿੰਗ ਅਤੇ ਨਸ਼ਿਆਂ ਵਿਰੁੱਧ ਚੁੱਕੇ ਗਏ ਕਦਮਾਂ ਕਾਰਨ ਲੋਕਾਂ ਵਿੱਚ ਉਨ੍ਹਾਂ ਦੀ ਚੰਗੀ ਪਹਿਚਾਣ ਬਣੀ ਹੈ। ਆਉਣ ਵਾਲੇ ਦਿਨਾਂ ਵਿਚ ਹੋਰਨਾਂ ਪ੍ਰਮੁੱਖ ਪਾਰਟੀਆਂ ਵੱਲੋਂ ਉਮੀਦਵਾਰਾਂ ਦੇ ਐਲਾਨ ਤੋਂ ਬਾਅਦ ਫਿਲੌਰ ਹਲਕੇ ਦਾ ਚੋਣ ਦੰਗਲ ਹੋਰ ਦਿਲਚਸਪ ਹੋਣ ਦੀ ਉਮੀਦ ਹੈ।