ਜਲੰਧਰ ’ਚ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਛੱਠ ਪੂਜਾ ਦਾ ਤਿਉਹਾਰ
ਜਲੰਧਰ, 15 ਨਵੰਬਰ (ਸ਼ਿਵ)- ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਜਲੰਧਰ ’ਚ ਛੱਠ ਪੂਜਾ ਦਾ ਪਵਿੱਤਰ ਤਿਉਹਾਰ ਪੂਰੀ ਸ਼ਰਧਾ, ਉਤਸ਼ਾਹ ਤੇ ਧਾਰਮਿਕ ਰੀਤੀ-ਰਿਵਾਜਾਂ ਅਨੁਸਾਰ ਮਨਾਇਆ ਗਿਆ। ਇਸ ਮੌਕੇ ਸ਼ਹਿਰ ਦੇ ਵੱਖ-ਵੱਖ ਇਲਾਕਿਆਂ ’ਚ ਰਹਿਣ ਵਾਲੇ ਸ਼ਰਧਾਲੂਆਂ ਨੇ ਇਕੱਠੇ ਹੋ ਕੇ ਛੱਠੀ ਮਾਤਾ ਤੇ ਸੂਰਜ ਦੇਵਤਾ ਦੀ ਪੂਜਾ-ਅਰਚਨਾ ਕੀਤੀ।
ਜਲੰਧਰ, 15 ਨਵੰਬਰ (ਸ਼ਿਵ)- ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਜਲੰਧਰ ’ਚ ਛੱਠ ਪੂਜਾ ਦਾ ਪਵਿੱਤਰ ਤਿਉਹਾਰ ਪੂਰੀ ਸ਼ਰਧਾ, ਉਤਸ਼ਾਹ ਤੇ ਧਾਰਮਿਕ ਰੀਤੀ-ਰਿਵਾਜਾਂ ਅਨੁਸਾਰ ਮਨਾਇਆ ਗਿਆ। ਇਸ ਮੌਕੇ ਸ਼ਹਿਰ ਦੇ ਵੱਖ-ਵੱਖ ਇਲਾਕਿਆਂ ’ਚ ਰਹਿਣ ਵਾਲੇ ਸ਼ਰਧਾਲੂਆਂ ਨੇ ਇਕੱਠੇ ਹੋ ਕੇ ਛੱਠੀ ਮਾਤਾ ਤੇ ਸੂਰਜ ਦੇਵਤਾ ਦੀ ਪੂਜਾ-ਅਰਚਨਾ ਕੀਤੀ। ਸਵੇਰ ਤੋਂ ਹੀ ਇਸ ਪਵਿੱਤਰ ਤਿਉਹਾਰ ਨੂੰ ਲੈ ਕੇ ਸ਼ਰਧਾਲੂਆਂ ਵਿਚ ਖਾਸ ਉਤਸ਼ਾਹ ਦੇਖਣ ਨੂੰ ਮਿਲਿਆ। ਸ਼ਾਮ ਸਮੇਂ ਡੁੱਬਦੇ ਸੂਰਜ ਨੂੰ ਅਰਗ ਦੇਣ ਲਈ ਵੱਡੀ ਗਿਣਤੀ ਵਿਚ ਸ਼ਰਧਾਲੂ ਪੂਜਾ ਸਥਾਨਾਂ ’ਤੇ ਪਹੁੰਚੇ ਅਤੇ ਰਵਾਇਤੀ ਢੰਗ ਨਾਲ ਪੂਜਾ ਕੀਤੀ। ਛੱਠ ਪੂਜਾ ਦੇ ਮੁੱਖ ਸਮਾਗਮ ਦੇਵੀ ਤਲਾਬ ਮੰਦਰ ਸਮੇਤ ਸ਼ਹਿਰ ਦੀਆਂ ਕਈ ਹੋਰ ਥਾਵਾਂ ’ਤੇ ਕਰਵਾਏ ਗਏ। ਇਸ ਦੌਰਾਨ ਪੂਜਾ ਸਥਾਨਾਂ ਨੂੰ ਸੁੰਦਰ ਢੰਗ ਨਾਲ ਸਜਾਇਆ ਗਿਆ ਸੀ ਤੇ ਸ਼ਰਧਾਲੂਆਂ ਦੀ ਸਹੂਲਤ ਲਈ ਵਿਸ਼ੇਸ਼ ਪ੍ਰਬੰਧ ਕੀਤੇ ਗਏ ਸਨ। ਸ਼ਰਧਾਲੂ ਆਪਣੇ ਨਾਲ ਪੂਜਾ ਦੀਆਂ ਟੋਕਰੀਆਂ, ਫਲ, ਮਠਿਆਈਆਂ ਤੇ ਹੋਰ ਪੂਜਾ ਸਮੱਗਰੀ ਲੈ ਕੇ ਪਹੁੰਚੇ। ਇਸ ਮੌਕੇ ਮਹਿਲਾਵਾਂ ਵਲੋਂ ਰਵਾਇਤੀ ਢੰਗ ਨਾਲ ਛਠੀ ਮਾਤਾ ਦੀ ਪੂਜਾ ਕੀਤੀ ਗਈ ਤੇ ਪਰਿਵਾਰ ਦੀ ਸੁੱਖ-ਸ਼ਾਂਤੀ, ਤੰਦਰੁਸਤੀ, ਖੁਸ਼ਹਾਲੀ ਅਤੇ ਸੰਤਾਨ ਦੀ ਲੰਬੀ ਉਮਰ ਲਈ ਅਰਦਾਸ ਕੀਤੀ ਗਈ। ਇਸ ਮੌਕੇ ਪੁਲਿਸ ਅਫ਼ਸਰ ਆਪ ਪ੍ਰਬੰਧਾਂ ਦੀ ਨਿਗਰਾਨੀ ਕਰਨ ਲਈ ਮੌਜੂਦ ਸਨ।