17-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-11-2026

2027 ’ ਚ ਭਾਜਪਾ ਸੂਬੇ ’ਚ ਕਰੇਗੀ ਵਿਕਾਸ ਤੇ ਸੁਸ਼ਾਸਨ ਦੀ ਸ਼ੁਰੂਆਤ-ਡਿੰਪੀ

ਜਲੰਧਰ, 16 ਨਵੰਬਰ (ਸ਼ਿਵ)- ਭਾਜਪਾ ਯੁਵਾ ਆਗੂ ਐਡਵੋਕੇਟ ਦਵਿੰਦਰ ਲੁਬਾਣਾ ਡਿੰਪੀ ਨੇ ਕਿਹਾ ਕਿ ਪੰਜਾਬ ਨੇ ਅੱਤਵਾਦ ਦਾ ਕਾਲਾ ਦੌਰ ਦੇਖਿਆ ਹੈ ਤੇ ਵੱਡੀਆਂ ਕੁਰਬਾਨੀਆਂ ਤੋਂ ਬਾਅਦ ਸੂਬੇ ਵਿਚ ਸ਼ਾਂਤੀ ਸਥਾਪਤ ਹੋਈ ਹੈ। ਅੱਜ ਪੰਜਾਬ ਦੇ ਸਾਹਮਣੇ ਨਸ਼ੇ, ਗੈਂਗਸਟਰਵਾਦ, ਬੇਰੁਜ਼ਗਾਰੀ ਤੇ ਕਮਜ਼ੋਰ ਕਾਨੂੰਨ-ਵਿਵਸਥਾ ਵਰਗੀਆਂ ਗੰਭੀਰ ਚੁਣੌਤੀਆਂ ਹਨ।

ਅਜੀਤ ਡੈਸਕ 17-11-2026
ਜਲੰਧਰ, 16 ਨਵੰਬਰ (ਸ਼ਿਵ)- ਭਾਜਪਾ ਯੁਵਾ ਆਗੂ ਐਡਵੋਕੇਟ ਦਵਿੰਦਰ ਲੁਬਾਣਾ ਡਿੰਪੀ ਨੇ ਕਿਹਾ ਕਿ ਪੰਜਾਬ ਨੇ ਅੱਤਵਾਦ ਦਾ ਕਾਲਾ ਦੌਰ ਦੇਖਿਆ ਹੈ ਤੇ ਵੱਡੀਆਂ ਕੁਰਬਾਨੀਆਂ ਤੋਂ ਬਾਅਦ ਸੂਬੇ ਵਿਚ ਸ਼ਾਂਤੀ ਸਥਾਪਤ ਹੋਈ ਹੈ। ਅੱਜ ਪੰਜਾਬ ਦੇ ਸਾਹਮਣੇ ਨਸ਼ੇ, ਗੈਂਗਸਟਰਵਾਦ, ਬੇਰੁਜ਼ਗਾਰੀ ਤੇ ਕਮਜ਼ੋਰ ਕਾਨੂੰਨ-ਵਿਵਸਥਾ ਵਰਗੀਆਂ ਗੰਭੀਰ ਚੁਣੌਤੀਆਂ ਹਨ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਨੇ ਨਸ਼ਾ ਮੁਕਤ ਪੰਜਾਬ ਤੇ ਬਿਹਤਰ ਕਾਨੂੰਨ-ਵਿਵਸਥਾ ਦੇ ਵੱਡੇ ਵਾਅਦੇ ਕੀਤੇ ਸਨ, ਪਰ ਜ਼ਮੀਨੀ ਪੱਧਰ ’ਤੇ ਲੋਕ ਅੱਜ ਵੀ ਇਨ੍ਹਾਂ ਸਮੱਸਿਆਵਾਂ ਨਾਲ ਜੂਝ ਰਹੇ ਹਨ। ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀ ਰਾਜਨੀਤੀ ਨੇ ਪੰਜਾਬ ਨੂੰ ਠੋਸ ਵਿਕਾਸ ਦਾ ਵਿਕਲਪ ਦੇਣ ਦੀ ਬਜਾਏ ਸਿਆਸੀ ਦੋਸ਼ਾਂ ਤੇ ਜਵਾਬੀ ਦੋਸ਼ਾਂ ’ਚ ਉਲਝਾਈ ਰੱਖਿਆ ਹੈ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਭਾਜਪਾ ਵਿਕਾਸ, ਰਾਸ਼ਟਰੀ ਸੁਰੱਖਿਆ ਤੇ ਸੁਸ਼ਾਸਨ ਦੀ ਰਾਜਨੀਤੀ ਕਰ ਰਹੀ ਹੈ। ਪੰਜਾਬ ਵਿਚ ਵੀ ਭਾਜਪਾ ਦਾ ਟੀਚਾ ਸੁਰੱਖਿਅਤ ਮਾਹੌਲ, ਮਜ਼ਬੂਤ ਆਰਥਿਕਤਾ, ਨਸ਼ਾ ਮੁਕਤ ਸਮਾਜ ਤੇ ਨੌਜਵਾਨਾਂ ਲਈ ਬਿਹਤਰ ਭਵਿੱਖ ਯਕੀਨੀ ਬਣਾਉਣਾ ਹੈ। ਉਨ੍ਹਾਂ ਵਿਸ਼ਵਾਸ ਜਤਾਇਆ ਕਿ 2027 ਵਿੱਚ ਪੰਜਾਬ ਦੀ ਜਨਤਾ ਭਾਜਪਾ ਨੂੰ ਸੇਵਾ ਦਾ ਮੌਕਾ ਦੇ ਕੇ ਸੂਬੇ ਵਿਚ ਵਿਕਾਸ ਅ ਸੁਸ਼ਾਸਨ ਦੀ ਨਵੀਂ ਸ਼ੁਰੂਆਤ ਕਰੇਗੀ।
ਪਿਛਲੀ ਖ਼ਬਰ ਗੁਰੂ ਗੋਬਿੰਦ ਸਿੰਘ ਐਵੇਨਿਊ ਵਰਗੇ ਪਾਸ਼ ਇਲਾਕੇ ਦੀ ਸੁੰਦਰਤਾ ਨੂੰ ਗ੍ਰਹਿਣ ਲਗਾ ਰਿਹਾ ਹੈ ਇਲਾਕੇ ’ਚ ਬਣਿਆ ਛੱਪੜ ਅਗਲੀ ਖ਼ਬਰ ਗੁਰਦੁਆਰਾ ਸੋਡਲ ਵਲੋਂ ਪ੍ਰਕਾਸ਼ ਪੁਰਬ ਨੂੰ ਸਮਰਪਿਤ 28 ਨੂੰ ਸਜਾਇਆ ਜਾਵੇਗਾ ਨਗਰ ਕੀਰਤਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।