18-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-11-2026

ਮੱਘਰ ਮਹੀਨੇ ਦੀ ਸੰਗਰਾਂਦ ਮੌਕੇ ਗੁਰਦੁਆਰਾ ਸੈਂਟਰਲ ਟਾਊਨ ਵਿਖੇ ਕਰਵਾਏ ਵਿਸ਼ੇਸ਼ ਸਮਾਗਮ

ਜਲੰਧਰ, 17 ਨਵੰਬਰ (ਐੱਮ. ਐੱਸ.

ਅਜੀਤ ਡੈਸਕ 18-11-2026
ਜਲੰਧਰ, 17 ਨਵੰਬਰ (ਐੱਮ. ਐੱਸ. ਲੋਹੀਆ)— ਗੁਰਦੁਆਰਾ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਸੈਂਟਰਲ ਟਾਊਨ, ਜਲੰਧਰ ਵਿਖੇ ਮੱਘਰ ਮਹੀਨੇ ਦੀ ਸੰਗਰਾਂਦ ਮੌਕੇ ਗੁਰਮਤਿ ਸਮਾਗਮ ਕਰਵਾਏ ਗਏ। ਇਸ ਮੌਕੇ ਸਵੇਰੇ ਤੇ ਸ਼ਾਮ ਦੇ ਵਿਸ਼ੇਸ਼ ਦੀਵਾਨ ਸਜਾਏ ਗਏ, ਜਿਸ ਦੌਰਾਨ ਵੱਡੀ ਗਿਣਤੀ ’ਚ ਸੰਗਤ ਨੇ ਹਾਜ਼ਰੀ ਭਰ ਕੇ ਕਥਾ ਤੇ ਕੀਰਤਨ ਦਾ ਅਨੰਦ ਮਾਣਿਆ। ਸ਼ਾਮ ਦੇ ਦੀਵਾਨ ਅੰਦਰ ਭਾਈ ਜਗਤਾਰ ਸਿੰਘ ‘ਲਾਡੀ’ (ਖਰੜ ਵਾਲਿਆਂ) ਨੇ ਸੰਗਤ ਨੂੰ ਕੀਰਤਨ ਦੁਆਰਾ ਨਿਹਾਲ ਕੀਤਾ। ਇਸ ਤੋਂ ਇਲਾਵਾ ਭਾਈ ਸ਼ਨਬੀਰ ਸਿੰਘ ਦੇ ਜਥੇ ਨੇ ਕੀਰਤਨ ਦੀ ਹਾਜ਼ਰੀ ਭਰੀ ਅਤੇ ਗਿਆਨੀ ਮਨਜੀਤ ਸਿੰਘ ‘ਸੇਵਕ’ ਨੇ ਮੱਘਰ ਮਹੀਨੇ ਦੀ ਵਿਚਾਰ ਸੰਗਤ ਨਾਲ ਸਾਂਝੀ ਕੀਤੀ। ਸਮਾਪਤੀ ਮੌਕੇ ਹੈੱਡ ਗ੍ਰੰਥੀ ਗਿਆਨੀ ਜਗਜੀਤ ਸਿੰਘ ਨੇ ਅਰਦਾਸ ਕੀਤੀ, ਉਪਰੰਤ ਹੁਕਮਨਾਮਾ ਲਿਆ। ਸਟੇਜ ਸਕੱਤਰ ਦੀ ਸੇਵਾ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਜਨਰਲ ਸਕੱਤਰ ਪਰਮਿੰਦਰ ਸਿੰਘ ਡਿੰਪੀ ਨੇ ਨਿਭਾਈ। ਪ੍ਰਧਾਨ ਚਰਨਜੀਤ ਸਿੰਘ ਨੇ ਆਈ ਸੰਗਤ ਦਾ ਧੰਨਵਾਦ ਕੀਤਾ। ਸਮਾਗਮ ਦੌਰਾਨ ਜਤਿੰਦਰ ਸਿੰਘ ਖ਼ਾਲਸਾ, ਬਲਜੀਤ ਸਿੰਘ ਸੇਠੀ, ਰਜਿੰਦਰ ਸਿੰਘ ਬੇਦੀ, ਗੁਰਮਿੰਦਰ ਸਿੰਘ, ਰਵਿੰਦਰ ਸਿੰਘ, ਬਲਬੀਰ ਸਿੰਘ, ਗੁਰਜੀਤ ਸਿੰਘ, ਦਵਿੰਦਰ ਸਿੰਘ, ਪਰਮਜੀਤ ਸਿੰਘ, ਮਨਵਿੰਦਰ ਸਿੰਘ ਸਹਿਗਲ, ਸਰਦੂਲ ਸਿੰਘ ਕਾਨ੍ਹਪੁਰੀ, ਅਮਰਜੀਤ ਸਿੰਘ ਬੰਟੀ ਅਤੇ ਹੋਰ ਹਾਜ਼ਰ ਸਨ।
ਪਿਛਲੀ ਖ਼ਬਰ ਬਸ਼ੀਰਪੁਰਾ ’ ਚ ਪਿਛਲੇ ਕਈ ਦਿਨਾਂ ਤੋਂ ਸੀਵਰੇਜ ਬੰਦ , ਲੋਕ ਪ੍ਰੇਸ਼ਾਨ ਕਿਹਾ, ਟੂਟੀਆਂ ਵਿੱਚ ਆ ਰਿਹਾ ਗੰਦਾ ਪਾਣੀ ਅਗਲੀ ਖ਼ਬਰ ਸਵੈ - ਗਣਨਾ ’ ਚ ਨਾਗਰਿਕਾਂ ਦੀ ਸਹਾਇਤਾ ਲਈ ਪ੍ਰਸ਼ਾਸਨ ਵਲੋਂ ਹੈਲਪ ਡੈਸਕ ਸਥਾਪਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।