18-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-11-2026

ਸੀ . ਆਈ . ਏ . ਸਟਾਫ ਤੇ ਸਪੈਸ਼ਲ ਸੈੱਲ ਦੀ ਪੁਲਿਸ ਵਲੋਂ ਨਸ਼ੀਲੇ ਪਦਾਰਥ ਤੇ ਅਸਲ੍ਹੇ ਸਮੇਤ 2 ਕਾਬੂ ਔਰਤ ਕੋਲੋਂ 275 ਗ੍ਰਾਮ ਹੈਰੋਇਨ ਤੇ ਨੌਜਵਾਨ ਕੋਲੋਂ .32 ਬੋਰ ਪਿਸਤੌਲ, 2 ਮੈਗਜ਼ੀਨ ਤੇ 3 ਜ਼ਿੰਦਾ ਰੌਂਦ ਬਰਾਮਦ

ਜਲੰਧਰ, 17 ਨਵੰਬਰ (ਜਤਿੰਦਰ ਪੰਮੀ)-ਕਮਿਸ਼ਨਰੇਟ ਪੁਲਿਸ ਦੇ ਸੀ. ਆਈ.

ਸੀ. ਆਈ. ਏ. ਸਟਾਫ ਵਲੋਂ ਹੈਰੋਇਨ ਸਮੇਤ ਗ੍ਰਿਫ਼ਾਤਰ ਕੀਤੀ ਗਈ ਔਰਤ ਤੇ ਉਸ ਕੋਲੋਂ ਬਰਾਮਦ ਹੈਰੋਇਨ ਨਾਲ ਪੁਲਿਸ ਮੁਲਾਜ਼ਮ। ਤਸਵੀਰ–ਜੀ. ਪੀ. ਸਿੰਘ। 18-11-2026
ਜਲੰਧਰ, 17 ਨਵੰਬਰ (ਜਤਿੰਦਰ ਪੰਮੀ)-ਕਮਿਸ਼ਨਰੇਟ ਪੁਲਿਸ ਦੇ ਸੀ. ਆਈ. ਏ. ਸਟਾਫ ਤੇ ਸਪੈਸ਼ਲ ਸੈੱਲ ਦੀ ਪੁਲਿਸ ਨੇ ਦੋ ਵੱਖ-ਵੱਖ ਮਾਮਲਿਆਂ ਵਿੱਚ ਔਰਤ ਨੂੰ ਨਸ਼ੀਲੇ ਪਦਾਰਥ ਤੇ ਨੌਜਵਾਨ ਨੂੰ ਅਸਲ੍ਹੇ ਸਮੇਤ ਕਾਬੂ ਕੀਤਾ ਹੈ। ਔਰਤ ਦੀ ਪਛਾਣ ਕੋਮਲ ਪਤਨੀ ਮਨਦੀਪ ਵਾਸੀ ਮੁਹੱਲਾ ਉੱਚਾ ਧੋੜਾ ਕਪੂਰਥਲਾ ਵਜੋਂ ਹੋਈ ਹੈ, ਜਿਸ ਕੋਲੋਂ ਸੀ. ਆਈ. ਏ. ਸਟਾਫ ਨੇ 275 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ। ਇਸੇ ਤਰ੍ਹਾਂ ਨੌਜਵਾਨ ਦੀ ਪਛਾਣ ਸੰਨੀ ਸ਼ੇਰਗਿੱਲ ਵਾਸੀ ਪਿੰਡ ਬੰਬੀਆਂਵਾਲ ਥਾਣਾ ਸਦਰ ਵਜੋਂ ਹੋਈ ਹੈ ਤੇ ਉਸ ਕੋਲੋਂ ਸਪੈਸ਼ਲ ਸੈੱਲ ਦੀ ਪੁਲਿਸ ਨੇ .32 ਬੋਰ ਦੀ ਪਿਸੌਤਲ, 2 ਮੈਗਜ਼ੀਨ ਤੇ 3 ਜ਼ਿੰਦਾ ਰੌਂਦ ਬਰਾਮਦ ਕੀਤੇ ਹਨ। ਕਮਲ ਖ਼ਿਲਾਫ਼ ਥਾਣਾ ਰਾਮਾ ਮੰਡੀ ’ਚ ਐੱਨ. ਡੀ. ਪੀ. ਐੱਸ. ਐਕਟ ਤਹਿਤ ਕੇਸ ਦਰਜ ਕੀਤਾ ਗਿਆ ਹੈ ਜਦੋਂਕਿ ਸੰਨੀ ਖ਼ਿਲਾਫ਼ ਥਾਣਾ ਜਲੰਧਰ ਕੈਂਟ ਵਿਖੇ ਆਰਮਜ਼ ਐਕਟ ਤਹਿਤ ਕੇਸ ਦਰਜ ਕੀਤਾ ਗਿਆ ਹੈ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਏ. ਸੀ. ਪੀ. (ਤਫਤੀਸ਼) ਅਮਰਬੀਰ ਸਿੰਘ ਨੇ ਦੱਸਿਆ ਕਿ ਸੀ. ਆਈ. ਏ. ਸਟਾਫ ਦੇ ਮੁਖੀ ਰਵਿੰਦਰ ਕੁਮਾਰ ਦੀ ਅਗਵਾਈ ਹੇਠ ਟੀਮ ਨੇ ਜਾਂਚ ਦੌਰਾਨ ਐਕਟਿਵਾ ਸਵਾਰ ਔਰਤ ਨੂੰ ਸ਼ੱਕ ਦੇ ਆਧਾਰ ’ਤੇ ਰੋਕ ਤਲਾਸ਼ੀ ਲੈਣ ਦੌਰਾਨ ਉਸ ਵਿਚੋਂ 275 ਗ੍ਰਾਮ ਹੈਰੋਇਨ ਬਰਾਮਦ ਕੀਤੀ। ਉਨ੍ਹਾਂ ਦੱਸਿਆ ਕਿ ਕੋਮਲ ਖ਼ਿਲਾਫ਼ ਪਹਿਲਾਂ ਵੀ ਐੱਨ. ਡੀ. ਪੀ. ਐੱਸ. ਐਕਟ ਦੇ ਦੋ ਮਾਮਲੇ ਦਰਜ ਹਨ ਅਤੇ ਉਸ ਕੋਲੋਂ ਹੈਰੋਇਨ ਬਰਾਮਦ ਕੀਤੀ ਗਈ ਸੀ। ਏ. ਸੀ. ਪੀ. ਨੇ ਦੱਸਿਆ ਕਿ ਸਪੈਸ਼ਲ ਸੈੱਲ ਦੀ ਟੀਮ ਨੇ ਇੰਚਾਰਜ ਮਨਜਿੰਦਰ ਸਿੰਘ ਦੀ ਅਗਵਾਈ ਹੇਠ ਸ਼ੱਕ ਦੇ ਆਧਾਰ ’ਤੇ ਸੰਨੀ ਸ਼ੇਰਗਿੱਲ ਨੂੰ ਰੋਕ ਕੇ ਤਲਾਸ਼ੀ ਲਈ ਤਾਂ ਉਸ ਕੋਲੋਂ ਬਿਨਾਂ ਲਾਇਸੰਸ .32 ਬੋਰ ਦਾ ਪਿਸਤੌਲ ਸਮੇਤ 2 ਮੈਗਜ਼ੀਨ ਤੇ 3 ਜ਼ਿੰਦਾ ਰੌਂਦ ਬਰਾਮਦ ਕੀਤੇ। ਉਸ ਖ਼ਿਲਾਫ਼ ਵੀ ਪਹਿਲਾਂ ਅਪਰਾਧਕ ਮਾਮਲਾ ਦਰਜ ਹੈ। ਏ. ਸੀ. ਪੀ. ਅਮਰਬੀਰ ਸਿੰਘ ਨੇ ਕਿਹਾ ਕਿ ਦੋਵਾਂ ਮੁਲਾਜ਼ਮਾਂ ਕੋਲੋਂ ਉਨ੍ਹਾਂ ਦੇ ਅਗਲੇ-ਪਿਛਲੇ ਸੰਪਰਕਾਂ ਬਾਰੇ ਜਾਣਕਾਰੀ ਹਾਸਲ ਕਰਨ ਲਈ ਡੂੰਘਾਈ ਨਾਲ ਪੁੱਛਗਿੱਛ ਕੀਤੀ ਜਾ ਰਹੀ ਹੈ।
ਪਿਛਲੀ ਖ਼ਬਰ ਜਲੰਧਰ ’ ਚ ਕੰਨਾਂ ਦੇ ਮੁਫ਼ਤ ਟੈਸਟ ਅਤੇ 50 ਫੀਸਦੀ ਛੋਟ ’ ਤੇ ਕੰਨ ਦੀਆਂ ਮਸ਼ੀਨਾਂ ਉਪਲੱਬਧ ਅਗਲੀ ਖ਼ਬਰ ਬਸ਼ੀਰਪੁਰਾ ’ ਚ ਪਿਛਲੇ ਕਈ ਦਿਨਾਂ ਤੋਂ ਸੀਵਰੇਜ ਬੰਦ , ਲੋਕ ਪ੍ਰੇਸ਼ਾਨ ਕਿਹਾ, ਟੂਟੀਆਂ ਵਿੱਚ ਆ ਰਿਹਾ ਗੰਦਾ ਪਾਣੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।