18-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-11-2026

ਸ਼ਾਹਕੋਟ ਸਬ - ਡਵੀਜ਼ਨ ’ ਚ ਸਵੀਪ ਮੁਹਿੰਮ ਤਹਿਤ ਲੇਖ ਤੇ ਕੁਇਜ਼ ਮੁਕਾਬਲੇ ਕਰਵਾਏ ਜੇਤੂ ਰਹੇ ਵਿਦਿਆਰਥੀ ਜ਼ਿਲ੍ਹਾ ਪੱਧਰੀ ਮੁਕਾਬਲਿਆਂ ’ਚ ਲੈਣਗੇ ਭਾਗ

ਸ਼ਾਹਕੋਟ, 17 ਨਵੰਬਰ (ਦਲਜੀਤ ਸਿੰਘ ਸਚਦੇਵਾ)- ਡੀ. ਸੀ ਜਲੰਧਰ ਵਰਜੀਤ ਵਾਲੀਆ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਐੱਸ.

ਪ੍ਰਧਾਨ ਹਰਵਿੰਦਰ ਸਿੱਧੂ ਦੀ ਸੱਸ ਨਮਿਤ ਅੰਤਿਮ ਅਰਦਾਸ ਅੱਜ 18-11-2026
ਸ਼ਾਹਕੋਟ, 17 ਨਵੰਬਰ (ਦਲਜੀਤ ਸਿੰਘ ਸਚਦੇਵਾ)- ਡੀ.ਸੀ ਜਲੰਧਰ ਵਰਜੀਤ ਵਾਲੀਆ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਐੱਸ.ਡੀ.ਐੱਮ ਸ਼ਾਹਕੋਟ ਜੁਗਰਾਜ ਸਿੰਘ ਕਾਹਲੋਂ ਦੀ ਅਗਵਾਈ ਹੇਠ ਵੋਟਰ ਜਾਗਰੂਕਤਾ ਮੁਹਿੰਮ (ਸਵੀਪ) ਤਹਿਤ ਸਰਕਾਰੀ ਕਾਲਜ ਸ਼ਾਹਕੋਟ ਵਿਖੇ ਸਬ ਡਵੀਜ਼ਨ ਸ਼ਾਹਕੋਟ ਦੇ ਸਮੂਹ ਸੈਕੰਡਰੀ ਸਕੂਲਾਂ ਤੇ ਕਾਲਜਾਂ ਦੇ ਵਿਦਿਆਰਥੀਆਂ ਦੇ ਲੇਖ ਲਿਖਣ ਤੇ ਕੁਇਜ਼ ਮੁਕਾਬਲੇ ਕਰਵਾਏ ਗਏ। ਇਹ ਮੁਕਾਬਲੇ ਜਗਤਾਰ ਸਿੰਘ ਕਾਰਜ ਸਾਧਕ ਅਫ਼ਸਰ-ਕਮ-ਸਵੀਪ ਨੋਡਲ ਅਫ਼ਸਰ ਤੇ ਸੁਰਿੰਦਰ ਵਿੱਗ ਸੀ.ਐੱਚ.ਟੀ ਤੇ ਮਾ: ਭੁਪਿੰਦਰਜੀਤ (ਦੋਵੇਂ) ਸਬ-ਡਵੀਜ਼ਨ ਸਹਾਇਕ ਸਵੀਪ ਨੋਡਲ ਅਫ਼ਸਰਾਂ ਦੀ ਦੇਖ-ਰੇਖ ਹੇਠ ਕਰਵਾਏ ਗਏ। ਸਬ-ਡਵੀਜ਼ਨ ਸ਼ਾਹਕੋਟ ਦੇ ਹਰੇਕ ਸਕੂਲ ਤੇ ਕਾਲਜ ਵਲੋਂ ਦੋ-ਦੋ ਵਿਦਿਆਰਥੀਆਂ ਨੇ ਆਪਣੀ ਪ੍ਰਤਿਭਾ ਦਾ ਪ੍ਰਦਰਸ਼ਨ ਕੀਤਾ। ਮੁਕਾਬਲਿਆਂ ਦੌਰਾਨ ਸਕੂਲ ਵਰਗ ਦੇ ਲੇਖ ਲਿਖਣ ਤੇ ਕੁਇਜ਼ ਮੁਕਾਬਲਿਆਂ ’ਚੋਂ ਪਹਿਲੀਆਂ ਪੁਜੀਸ਼ਨਾਂ ਹਾਸਲ ਕਰਨ ਵਾਲੇ 10-10 ਵਿਦਿਆਰਥੀਆਂ ਤੇ ਕਾਲਜ ਵਰਗ ਦੇ ਮੁਕਾਬਲਿਆਂ ’ਚੋਂ ਵੀ ਪੁਜੀਸ਼ਨਾਂ ਹਾਸਲ ਕਰਨ ਵਾਲੇ 10-10 ਵਿਦਿਆਰਥੀਆਂ ਨੂੰ ਇਨਾਮ ਦੇ ਕੇ ਸਨਮਾਨਿਤ ਕੀਤਾ ਗਿਆ ਤੇ ਉਨ੍ਹਾਂ ਦੀ ਹੌਂਸਲਾ ਅਫ਼ਜ਼ਾਈ ਕੀਤੀ ਗਈ। ਸਹਾਇਕ ਸਵੀਪ ਨੋਡਲ ਅਫ਼ਸਰ ਸੁਰਿੰਦਰ ਵਿੱਗ ਨੇ ਦੱਸਿਆ ਕਿ 18 ਨਵੰਬਰ ਨੂੰ ਜ਼ਿਲ੍ਹਾ ਪੱਧਰੀ ਮੁਕਾਬਲੇ ਕਰਵਾਏ ਜਾ ਰਹੇ ਹਨ, ਜਿਨ੍ਹਾਂ ’ਚ ਕੁਇਜ਼ ਮੁਕਾਬਲਾ ਰੈੱਡ ਕਰਾਸ ਭਵਨ ਜਲੰਧਰ ਅਤੇ ਲੇਖ ਲਿਖਣ ਮੁਕਾਬਲਾ ਬਾਬਾ ਸਾਹਿਬ ਡਾ. ਬੀ.ਆਰ ਅੰਬੇਡਕਰ ਸਰਕਾਰੀ ਕਾਲਜ ਬੂਟਾ ਮੰਡੀ ਜਲੰਧਰ ਵਿਖੇ ਹੋਵੇਗਾ। ਸਬ-ਡਵੀਜ਼ਨ ਪੱਧਰੀ ਮੁਕਾਬਲਿਆਂ ’ਚ ਜੇਤੂ ਰਹੇ ਵਿਦਿਆਰਥੀ ਜ਼ਿਲ੍ਹਾ ਪੱਧਰੀ ਮੁਕਾਬਲਿਆਂ ਵਿਚ ਭਾਗ ਲੈਣਗੇ। ਵਿੱਗ ਨੇ ਵਿਦਿਆਰਥੀਆਂ ਨੂੰ ਆਗਾਮੀ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਵੋਟ ਦੀ ਮਹੱਤਤਾ ਬਾਰੇ ਜਾਣਕਾਰੀ ਦਿੱਤੀ। ਇਸ ਮੌਕੇ ਸਰਕਾਰੀ ਕਾਲਜ ਸ਼ਾਹਕੋਟ ਦੀ ਪ੍ਰਿੰਸੀਪਲ ਡਾ. ਜਗਜੀਤ ਕੌਰ, ਮਨੋਜ ਬਾਂਸਲ, ਨਵਜੋਤ ਸਿੰਘ ਬਾਜਵਾ ਕਲਾਂ, ਸੁਖਵੰਤ ਸਿੰਘ ਤੋਂ ਇਲਾਵਾ ਵੱਖ-ਵੱਖ ਸਕੂਲਾਂ ਤੇ ਕਾਲਜਾਂ ਦੇ ਸਵੀਪ ਨੋਡਲ ਅਫ਼ਸਰ ਹਾਜ਼ਰ ਸਨ।
ਪਿਛਲੀ ਖ਼ਬਰ ਸੂਬੇਦਾਰ ਰੇਸ਼ਮ ਲਾਲ ਨਮਿਤ ਅੰਤਿਮ ਅਰਦਾਸ ਤੇ ਸ਼ਰਧਾਂਜਲੀ ਸਮਾਗਮ ਕੱਲ੍ਹ ਅਗਲੀ ਖ਼ਬਰ ਇੰਪਰੂਵਮੈਂਟ ਟਰੱਸਟ ਦੇ 4 ਅਲਾਟੀਆਂ ਦੇ ਹੱਕ ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।