18-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-11-2026

ਐੱਮ . ਸੀ . ਪ੍ਰਵੀਨ ਗਰੋਵਰ ਦੇ ਪਿਤਾ ਰਜਿੰਦਰ ਕੁਮਾਰ ਨੂੰ ਵੱਖ - ਵੱਖ ਆਗੂਆਂ ਵਲੋਂ ਸ਼ਰਧਾਂਜਲੀਆਂ ਭੇਟ

ਸ਼ਾਹਕੋਟ, 17 ਨਵੰਬਰ (ਨਗਿੰਦਰ ਸਿੰਘ ਬਾਂਸਲ)-ਅਰੋੜਾ ਮਹਾਂ ਸਭਾ ਸ਼ਾਹਕੋਟ ਦੇ ਪ੍ਰਧਾਨ ਤੇ ਬਲਾਕ ਪ੍ਰਧਾਨ ‘ਆਪ’ ਪ੍ਰਵੀਨ ਗਰੋਵਰ ਐੱਮ. ਸੀ.

ਅੰਤਿਮ ਅਰਦਾਸ ਮੌਕੇ ਹਾਜ਼ਰ ਪਤਵੰਤੇ ਸੱਜਣ। ਤਸਵੀਰ: ਬਾਂਸਲ 18-11-2026
ਸ਼ਾਹਕੋਟ, 17 ਨਵੰਬਰ (ਨਗਿੰਦਰ ਸਿੰਘ ਬਾਂਸਲ)-ਅਰੋੜਾ ਮਹਾਂ ਸਭਾ ਸ਼ਾਹਕੋਟ ਦੇ ਪ੍ਰਧਾਨ ਤੇ ਬਲਾਕ ਪ੍ਰਧਾਨ ‘ਆਪ’ ਪ੍ਰਵੀਨ ਗਰੋਵਰ ਐੱਮ.ਸੀ. ਅਤੇ ਕਾਰੋਬਾਰੀ ਰਵੀ ਗਰੋਵਰ ਦੇ ਪਿਤਾ ਰਜਿੰਦਰ ਕੁਮਾਰ ਗਰੋਵਰ, ਜੋ ਬੀਤੀ 11 ਨਵੰਬਰ ਨੂੰ ਅਕਾਲ ਚਲਾਣਾ ਕਰ ਗਏ ਸਨ, ਨਮਿਤ ਸ਼੍ਰੀ ਗਰੁੜ ਪੁਰਾਣ ਜੀ ਦੇ ਪਾਠ ਦੇ ਭੋਗ ਉਨ੍ਹਾਂ ਦੇ ਗ੍ਰਹਿ ਵਿਖੇ ਪਾਏ ਗਏ। ਉਪਰੰਤ ਅੰਤਿਮ ਅਰਦਾਸ ਤੇ ਸ਼ਰਧਾਂਜਲੀ ਸਮਾਗਮ ਪੰਡੋਰੀ ਰਿਜ਼ਾਰਟਸ ਸ਼ਾਹਕੋਟ ਵਿਖੇ ਹੋਇਆ। ਇਸ ਮੌਕੇ ਸਵ. ਰਜਿੰਦਰ ਕੁਮਾਰ ਗਰੋਵਰ ਨੂੰ ਸ਼ਰਧਾਂਜਲੀ ਭੇਂਟ ਕਰਦਿਆਂ ਭਾਰਤੀ ਜਨਤਾ ਪਾਰਟੀ ਦੇ ਹਲਕਾ ਇੰਚਾਰਜ ਰਾਣਾ ਹਰਦੀਪ ਸਿੰਘ, ‘ਆਪ’ ਦੇ ਹਲਕਾ ਸੰਗਠਨ ਇੰਚਾਰਜ ਤੇ ਬੈਕਫਿੰਕੋ ਦੇ ਵਾਈਸ ਚੇਅਰਮੈਨ ਹਰਜਿੰਦਰ ਸਿੰਘ ਸੀਚੇਵਾਲ, ਸਾਬਕਾ ਮੁੱਖ ਮੰਤਰੀ ਪੰਜਾਬ ਬੀਬੀ ਰਾਜਿੰਦਰ ਕੌਰ ਭੱਠਲ ਦੇ ਓ.ਐੱਸ.ਡੀ. ਰਵਿੰਦਰ ਸਿੰਘ ਟੁਰਨਾ ਤੇ ਮਾਰਕੀਟ ਕਮੇਟੀ ਲੋਹੀਆਂ ਖ਼ਾਸ ਦੇ ਸਾਬਕਾ ਚੇਅਰਮੈਨ ਸਰਬਜੀਤ ਸਿੰਘ ਚਤਰੱਥ ਨੇ ਉਨ੍ਹਾਂ ਦੇ ਜੀਵਨ ਦੀਆਂ ਯਾਦਾਂ ਨੂੰ ਸਾਂਝਾ ਕੀਤਾ। ਇਸ ਮੌਕੇ ਅਰੋੜਾ ਮਹਾਂਸਭਾ ਦੇ ਸੂਬਾ ਪ੍ਰਧਾਨ ਰਿਸ਼ੀ ਅਰੋੜਾ ਨੇ ਅੰਤਿਮ ਅਰਦਾਸ ਮੌਕੇ ਹਾਜ਼ਰ ਸਮੂਹ ਪਤਵੰਤਿਆਂ ਦਾ ਧੰਨਵਾਦ ਕੀਤਾ। ਇਸ ਮੌ ਕੇ ਆਮ ਆਦਮੀ ਪਾਰਟੀ ਦੇ ਹਲਕਾ ਇੰਚਾਰਜ ਬਲਬੀਰ ਸਿੰਘ ਪਾਲਾ ਜਲਾਲਪੁਰ, ਰਾਜਵਿੰਦਰ ਕੌਰ ਥਿਆੜਾ ਸੀਨੀਅਰ ਆਗੂ ਆਮ ਆਦਮੀ ਪਾਰਟੀ, ਚਾਨਣ ਸਿੰਘ ਚੰਦੀ ਸਪੋਰਟਸ ਕਲੱਬ ਕਾਸੂਪੁਰ ਦੇ ਪ੍ਰਧਾਨ ਹਰਬੰਸ ਸਿੰਘ ਚੰਦੀ, ਸ਼੍ਰੋਮਣੀ ਅਕਾਲੀ ਦਲ (ਬ) ਦੇ ਹਲਕਾ ਇੰਚਾਰਜ ਐਡਵੋਕੇਟ ਬਚਿੱਤਰ ਸਿੰਘ ਕੋਹਾੜ, ਸੁਖਜੀਤ ਸਿੰਘ ਕਾਕਾ ਲੋਹਗੜ੍ਹ ਸਾਬਕਾ ਵਿਧਾਇਕ, ਲਾਲ ਵਿਸ਼ਵਾਸ ਬੈਂਸ ਐੱਸ.ਡੀ.ਐੱਮ., ਪ੍ਰਦੀਪ ਕੁਮਾਰ ਤਹਿਸੀਲਦਾਰ ਅਤੇ ਨਗਰ ਪੰਚਾਇਤ ਸ਼ਾਹਕੋਟ ਦੇ ਪ੍ਰਧਾਨ ਗੁਲਜ਼ਾਰ ਸਿੰਘ ਥਿੰਦ ਵੱਲੋਂ ਸ਼ੋਕ ਸੰਦੇਸ਼ ਭੇਜੇ ਗਏ। ਇਸ ਮੌਕੇ ਸਤੀਸ਼ ਰਿਹਾਨ ਸਾਬਕਾ ਪ੍ਰਧਾਨ ਨਗਰ ਪੰਚਾਇਤ, ਰਾਣਾ ਪ੍ਰਭਜੀਤ ਸਿੰਘ, ਕਮਲ ਨਾਹਰ ਸਾਬਕਾ ਐੱਮ.ਸੀ., ਹਰਦੇਵ ਸਿੰਘ ਪੀਟਾ ਸਾਬਕਾ ਐੱਮ.ਸੀ., ਐਡਵੋਕੇਟ ਸ਼ਿਵਕਰਨ ਮਲਹੋਤਰਾ, ਐਡਵੋਕੇਟ ਦੀਪਕ ਸ਼ਰਮਾ, ਦਰਸ਼ਨ ਲਾਲ ਅਰੋੜਾ, ਸਵਿੰਦਰ ਸਿੰਘ ਸੋਨੂੰ ਚੇਅਰਮੈਨ ਮਾਰਕੀਟ ਕਮੇਟੀ ਸ਼ਾਹਕੋਟ, ਪਰਬਤਪਾਲ ਸਿੰਘ ਚੇਅਰਮੈਨ ਮਾਰਕੀਟ ਕਮੇਟੀ ਲੋਹੀਆਂ, ਦਵਿੰਦਰ ਸਿੰਘ ਆਹਲੂਵਾਲੀਆ ਚੇਅਰਮੈਨ ‘ਸੇਵਾ’, ਬਲਕਾਰ ਸਿੰਘ ਚੱਠਾ ਸਾਬਕਾ ਚੇਅਰਮੈਨ ਮਾਰਕੀਟ ਕਮੇਟੀ ਮਹਿਤਪੁਰ, ਰਮਨ ਗੁਪਤਾ ਪ੍ਰਧਾਨ ਰੈੱਡ ਰਿਬਨ ਕਲੱਬ, ਰਮਨਦੀਪ ਕੌਰ ਚੇਅਰਪਰਸਨ ਬਲਾਕ ਸੰਮਤੀ, ਪਰਮਜੀਤ ਕੌਰ ਬਜਾਜ ਐੱਮ.ਸੀ., ਅਮਨ ਮਲਹੋਤਰਾ, ਸ਼ਿਵ ਸ਼ੰਭੂ ਗੁਪਤਾ, ਅਨਿਲ ਕੁਮਾਰ ਸਾਬਕਾ ਸਰਪੰਚ ਆਕਲਪੁਰ ਪੱਤੀ, ਸੁਰਿੰਦਰ ਵਿੱਗ, ਸੁਲਕਸ਼ਣ ਜਿੰਦਲ, ਪ੍ਰਿੰਸੀਪਲ ਰਾਜੇਸ਼ ਕੁਮਾਰ ਪ੍ਰਧਾਨ ਦੁਸਹਿਰਾ ਕਮੇਟੀ, ਟਿੰਪੀ ਕੁਮਰਾ, ਅੰਮ੍ਰਿਤ ਲਾਲ ਕਾਕਾ, ਪ੍ਰਦੀਪ ਕੁਮਾਰ ਡੱਬ, ਮਨਜੀਤ ਸਿੰਘ ਦੇਦ, ਪ੍ਰਿੰਸੀਪਲ ਨੀਲ ਕਮਲ, ਪਹਿਲਵਾਨ ਲਹਿੰਬਰ ਸਿੰਘ, ਕੁਲਸ਼ਨ ਸਿੰਘ ਨਵਾਂ ਪਿੰਡ ਅਕਾਲੀਆਂ, ਮਨਜੀਤ ਸਿੰਘ ਸੱਤਾ ਟਰਾਂਸਪੋਰਰ, ਰੁਪਿੰਦਰਜੀਤ ਸਿੰਘ ਜੇ.ਈ., ਅਮਰੀਕ ਲਾਲ ਜੇ.ਈ., ਮਨਦੀਪ ਸਿੰਘ ਕਲਰਕ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਸ੍ਰੀ ਨੰਦੀ ਮਹਾਰਾਜ ਜੀ ਦੀ ਮੂਰਤੀ ਦੇ ਪ੍ਰਾਣ ਪ੍ਰਤਿਸ਼ਠਾ ਸਮਾਗਮਾਂ ਦੇ ਸੰਬੰਧ ’ ਚ ਕੱਢੀ ‘ ਕਲਸ਼ ਯਾਤਰਾ ’ 20 ਨੂੰ ਸਜਾਈ... ਅਗਲੀ ਖ਼ਬਰ ਵੋਟਰ ਜਾਗਰੂਕਤਾ ਮੁਹਿੰਮ ਤਹਿਤ ਸ਼ਾਹਕੋਟ ਦੇ ਸਕੂਲਾਂ ਤੇ ਕਾਲਜਾਂ ਦੇ ਵਿਦਿਆਰਥੀਆਂ ਦੇ ਲੇਖ ਤੇ ਕੁਇਜ਼ ਮੁਕਾਬਲੇ ਕਰਵਾਏ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।