17-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-11-2026

ਮਾਰਕੀਟ ਕਮੇਟੀ ਆਦਮਪੁਰ ’ ਚ ਲੱਖਾਂ ਦਾ ਘਪਲਾ ਅਧਿਕਾਰੀਆਂ ਦੀ ਕਥਿਤ ਮਿਲੀਭੁਗਤ ਨਾਲ ਲੱਖਾਂ ਦੀ ‘ਫੱਕ’ ਵੇਚ ਕੇ ਸਰਕਾਰੀ ਖਜ਼ਾਨੇ ਨੂੰ ਲਗਾਇਆ ਜਾ ਰਿਹਾ ਹੈ ਚੂਨਾ

ਆਦਮਪੁਰ, 17 ਨਵੰਬਰ (ਹਰਪ੍ਰੀਤ ਸਿੰਘ)-ਸਥਾਨਕ ਦਾਣਾ ਮੰਡੀ ਤੇ ਮਾਰਕੀਟ ਕਮੇਟੀ ਆਦਮਪੁਰ ਵਿੱਚ ਸਰਕਾਰੀ ਨਿਯਮਾਂ ਦੀਆਂ ਸ਼ਰੇਆਮ ਧੱਜੀਆਂ ਉਡਾਉਂਦੇ ਹੋਏ ਸਰਕਾਰੀ ਖਜ਼ਾਨੇ ਨੂੰ ਵੱਡਾ ਚੂਨਾ ਲਗਾਉਣ ਦਾ ਮਾਮਲਾ ਸਾਹਮਣੇ ਆਇਆ ਹੈ। ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ, ਮਾਰਕੀਟ ਕਮੇਟੀ ਦੇ ਕੁਝ ਉੱਚ ਅਧਿਕਾਰੀਆਂ ਤੇ ਕਰਮਚਾਰੀਆਂ ਸਮੇਤ ਵੱਖ-ਵੱਖ ਸਰਕਾਰਾਂ ਦੇ ਕਾਰਜਕਾਲ ਦੌਰਾਨ ਨਿਯੁਕਤ ਕੀਤੇ ਗਏ ਚੇਅਰਮੈਨਾਂ ਦੀ ਕਥਿਤ ਮਿਲੀ ਭੁਗਤ ਨਾਲ ਮੰਡੀ ’ਚੋਂ ਨਿਕਲਣ ਵਾਲੀ ਲੱਖਾਂ ਰੁਪਏ ਦੀ ‘ਫੱਕ’ (ਝੋਨੇ ਤੇ ਕਣਕ ਦੀ ਸਫ਼ਾਈ ਦੌਰਾਨ ਨਿਕਲਣ ਵਾਲੀ ਰਹਿੰਦ-ਖੂੰਹਦ) ਨੂੰ ਬਿਨ੍ਹਾਂ ਕਿਸੇ ਸਰਕਾਰੀ ਬੋਲੀ ਜਾਂ ਰਿਕਾਰਡ ਦੇ ਵੇਚ ਕੇ ਆਪਣੀਆਂ ਜੇਬਾਂ ਭਰੀਆਂ ਜਾ ਰਹੀਆਂ ਹਨ।

ਮਾਰਕੀਟ ਕਮੇਟੀ ਅਧੀਨ ਆਉਂਦੀ ਦਾਣਾ ਮੰਡੀ ਆਦਮਪੁਰ ’ਚ ਪਈਆਂ ਕੁਝ ਫੱਕ ਦੀਆਂ ਢੇਰੀਆਂ ਦੀਆਂ ਤਸਵੀਰਾਂ। ਤਸਵੀਰਾਂ ਹਰਪ੍ਰੀਤ ਸਿੰਘ 18-11-2026
ਆਦਮਪੁਰ, 17 ਨਵੰਬਰ (ਹਰਪ੍ਰੀਤ ਸਿੰਘ)-ਸਥਾਨਕ ਦਾਣਾ ਮੰਡੀ ਤੇ ਮਾਰਕੀਟ ਕਮੇਟੀ ਆਦਮਪੁਰ ਵਿੱਚ ਸਰਕਾਰੀ ਨਿਯਮਾਂ ਦੀਆਂ ਸ਼ਰੇਆਮ ਧੱਜੀਆਂ ਉਡਾਉਂਦੇ ਹੋਏ ਸਰਕਾਰੀ ਖਜ਼ਾਨੇ ਨੂੰ ਵੱਡਾ ਚੂਨਾ ਲਗਾਉਣ ਦਾ ਮਾਮਲਾ ਸਾਹਮਣੇ ਆਇਆ ਹੈ। ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ, ਮਾਰਕੀਟ ਕਮੇਟੀ ਦੇ ਕੁਝ ਉੱਚ ਅਧਿਕਾਰੀਆਂ ਤੇ ਕਰਮਚਾਰੀਆਂ ਸਮੇਤ ਵੱਖ-ਵੱਖ ਸਰਕਾਰਾਂ ਦੇ ਕਾਰਜਕਾਲ ਦੌਰਾਨ ਨਿਯੁਕਤ ਕੀਤੇ ਗਏ ਚੇਅਰਮੈਨਾਂ ਦੀ ਕਥਿਤ ਮਿਲੀ ਭੁਗਤ ਨਾਲ ਮੰਡੀ ’ਚੋਂ ਨਿਕਲਣ ਵਾਲੀ ਲੱਖਾਂ ਰੁਪਏ ਦੀ ‘ਫੱਕ’ (ਝੋਨੇ ਤੇ ਕਣਕ ਦੀ ਸਫ਼ਾਈ ਦੌਰਾਨ ਨਿਕਲਣ ਵਾਲੀ ਰਹਿੰਦ-ਖੂੰਹਦ) ਨੂੰ ਬਿਨ੍ਹਾਂ ਕਿਸੇ ਸਰਕਾਰੀ ਬੋਲੀ ਜਾਂ ਰਿਕਾਰਡ ਦੇ ਵੇਚ ਕੇ ਆਪਣੀਆਂ ਜੇਬਾਂ ਭਰੀਆਂ ਜਾ ਰਹੀਆਂ ਹਨ। ਕਿਵੇਂ ਖੇਡੀ ਜਾ ਰਹੀ ਹੈ ਘਪਲੇਬਾਜ਼ੀ ਦੀ ਖੇਡ ? ਮੰਡੀ ਦੇ ਸੂਤਰਾਂ ਦਾ ਕਹਿਣਾ ਹੈ ਕਿ ਸੀਜ਼ਨ ਦੌਰਾਨ ਫ਼ਸਲਾਂ ਦੀ ਸਫ਼ਾਈ ਹੋਣ ਤੋਂ ਬਾਅਦ ਵੱਡੀ ਮਾਤਰਾ ’ਚ ਫੱਕ ਤੇ ਹੋਰ ਰਹਿੰਦ-ਖੂੰਹਦ ਇਕੱਠੀ ਹੁੰਦੀ ਹੈ, ਜਿਸ ਦੀ ਬਾਜ਼ਾਰ ’ਚ ਲੱਖਾਂ ਰੁਪਏ ਕੀਮਤ ਹੁੰਦੀ ਹੈ। ਨਿਯਮਾਂ ਮੁਤਾਬਕ ਇਸ ਦੀ ਬਕਾਇਦਾ ਸਰਕਾਰੀ ਬੋਲੀ ਲਗਾ ਕੇ ਇਸ ਤੋਂ ਹੋਣ ਵਾਲੀ ਆਮਦਨ ਮਾਰਕੀਟ ਕਮੇਟੀ ਦੇ ਖਾਤੇ ’ਚ ਜਮ੍ਹਾਂ ਕਰਵਾਉਣੀ ਬਣਦੀ ਹੈ। ਪਰ ਦੋਸ਼ ਹੈ ਕਿ ਸਬੰਧਤ ਅਧਿਕਾਰੀਆਂ ਵੱਲੋਂ ਨਿੱਜੀ ਠੇਕੇਦਾਰਾਂ ਅਤੇ ਵਪਾਰੀਆਂ ਨਾਲ ਅੰਦਰਖਾਤੇ ਸੈਟਿੰਗ ਕਰਕੇ ਰਾਤ ਨੂੰ ਇਹ ਫੱਕ ਸਿੱਧੀ ਟਰੱਕਾਂ ਰਾਹੀਂ ਬਾਹਰ ਭੇਜੀ ਜਾ ਰਹੀ ਹੈ। ਇਸ ਦਾ ਕੋਈ ਵੀ ਸਰਕਾਰੀ ਰਿਕਾਰਡ ਜਾਂ ਰਸੀਦ ਨਹੀਂ ਕੱਟੀ ਜਾ ਰਹੀ, ਜਿਸ ਕਾਰਨ ਸਿੱਧੇ ਤੌਰ ‘ਤੇ ਪੰਜਾਬ ਸਰਕਾਰ ਨੂੰ ਲੱਖਾਂ ਰੁਪਏ ਦਾ ਵਿੱਤੀ ਨੁਕਸਾਨ ਝੱਲਣਾ ਪੈ ਰਿਹਾ ਹੈ। ਉੱਚ ਪੱਧਰੀ ਜਾਂਚ ਦੀ ਉੱਠੀ ਮੰਗ ਇਸ ਮਾਮਲੇ ਨੂੰ ਲੈ ਕੇ ਸਥਾਨਕ ਕਿਸਾਨਾਂ ਤੇ ਸਮਾਜ ਸੇਵੀ ਜਥੇਬੰਦੀਆਂ ’ਚ ਭਾਰੀ ਰੋਸ ਪਾਇਆ ਜਾ ਰਿਹਾ ਹੈ। ਕਿਸਾਨ ਆਗੂਆਂ ਦਾ ਕਹਿਣਾ ਹੈ ਕਿ ਇੱਕ ਪਾਸੇ ਸਰਕਾਰ ਮੰਡੀਆਂ ਦੇ ਸੁਧਾਰ ਤੇ ਭ੍ਰਿਸ਼ਟਾਚਾਰ ਮੁਕਤ ਪ੍ਰਸ਼ਾਸਨ ਦੇ ਦਾਅਵੇ ਕਰ ਰਹੀ ਹੈ, ਪਰ ਦੂਜੇ ਪਾਸੇ ਆਦਮਪੁਰ ਮਾਰਕੀਟ ਕਮੇਟੀ ਦੇ ਅਧਿਕਾਰੀ ਸ਼ਰੇਆਮ ਸਰਕਾਰੀ ਮਾਲੀਏ ਨੂੰ ਸੰਨ੍ਹ ਲਗਾ ਰਹੇ ਹਨ। ਉਨ੍ਹਾਂ ਪੰਜਾਬ ਸਰਕਾਰ ਤੇ ਵਿਜੀਲੈਂਸ ਵਿਭਾਗ ਤੋਂ ਮੰਗ ਕੀਤੀ ਹੈ ਕਿ ਮਾਰਕੀਟ ਕਮੇਟੀ ਆਦਮਪੁਰ ਦੇ ਪਿਛਲੇ ਕਰੀਬ 20 ਸਾਲਾਂ ਦੇ ਸੀਜ਼ਨਾਂ ਦੇ ਰਿਕਾਰਡ ਦੀ ਬਾਰੀਕੀ ਨਾਲ ਜਾਂਚ ਕਰਕੇ ਦੋਸ਼ੀ ਅਧਿਕਾਰੀਆਂ ਖ਼ਿਲਾਫ਼ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇ। ਇਸ ਪੂਰੇ ਮਾਮਲੇ ਸਬੰਧੀ ਜਦੋਂ ਮਾਰਕੀਟ ਕਮੇਟੀ ਦੇ ਅਧਿਕਾਰੀਆਂ ਨਾਲ ਮੋਬਾਇਲ ਫੋਨ ਤੇ ਗੱਲਬਾਤ ਕੀਤੀ ਤਾਂ ਉਨ੍ਹਾਂ ਕੋਈ ਤਸੱਲੀ ਬਖਸ਼ ਜਵਾਬ ਨਾ ਦੇਣ ਦੀ ਬਜਾਏ ਪੂਰੇ ਦਫਤਰ ਵਿੱਚ ਕੰਮ ਕਰਨ ਵਾਲੇ ਅਧਿਕਾਰੀਆਂ ਦੇ ਮੋਬਾਇਲ ਫੋਨਾ ਬੰਦ ਕਰਵਾ ਦਿੱਤੇ। ਇਸ ਪੂਰੇ ਮਾਮਲੇ ਸਬੰਧੀ ਜਦੋਂ ਮਾਰਕੀਟ ਕਮੇਟੀ ਆਦਮਪੁਰ ਦੇ ਚੇਅਰਮੈਨ ਹਰਕੀਤ ਸਿੰਘ ਨਿੱਝਰ ਨਾਲ ਗੱਲਬਾਤ ਕੀਤੀ ਤਾਂ ਉਨ੍ਹਾਂ ਦੱਸਿਆ ਕਿ ਇਹ ਜੋ ਪੂਰਾ ਮਾਮਲਾ ਹੈ, ਉਨ੍ਹਾਂ ਦੇ ਅਹੁਦਾ ਸੰਭਾਲਣ ਤੋਂ ਪਹਿਲਾਂ ਦਾ ਹੈ। ਪਰ ਇਸ ਮਾਮਲੇ ਵਿੱਚ ਕਿਸੇ ਨੂੰ ਵੀ ਬਖਸ਼ਿਆ ਨਹੀਂ ਜਾਵੇਗਾ। ਜਲਦੀ ਹੀ ਇਸ ਦੀ ਜਾਂਚ ਕਰਕੇ ਦੋਸ਼ੀ ਪਾਏ ਗਏ ਚੇਅਰਮੈਨ ਸਮੇਤ ਅਧਿਕਾਰੀਆਂ ਖਿਲਾਫ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।
ਪਿਛਲੀ ਖ਼ਬਰ ਜ਼ਮਹੂਰੀ ਅਧਿਕਾਰ ਸਭਾ 22 ਦੇ ਨਕੋਦਰ ਧਰਨੇ ’ਚ ਭਰਵੀਂ ਸ਼ਮੂਲੀਅਤ ਕਰੇਗੀ ਅਗਲੀ ਖ਼ਬਰ ਮੁੱਖ ਮੰਤਰੀ ਭਗਵੰਤ ਮਾਨ ਦੀ ‘ ਲੋਕ ਮਿਲਣੀ ’ ਨਵਾਂ ਪਿੰਡ ਦੋਨੇਵਾਲ ’ ਚ ਅੱਜ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।