19-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-11-2026

ਨਗਰ ਕੀਰਤਨ ਸੰਬੰਧੀ 21 ਨੂੰ ਸਰਕਾਰੀ ਤੇ ਗ਼ੈਰ-ਸਰਕਾਰੀ ਸਕੂਲਾਂ ’ਚ ਅੱਧੇ ਦਿਨ ਦੀ ਛੁੱਟੀ

ਜਲੰਧਰ, 18 ਨਵੰਬਰ (ਜਤਿੰਦਰ ਪੰਮੀ)–ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੇ ਸੰਬੰਧ ’ਚ 21 ਨਵੰਬਰ ਨੂੰ ਸ਼ਹਿਰ ਵਿੱਚ ਸਜਾਏ ਜਾ ਰਹੇ ਵਿਸ਼ਾਲ ਨਗਰ ਕੀਰਤਨ ਦੇ ਮੱਦੇਨਜ਼ਰ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਉਸ ਦਿਨ ਨਿਗਮ ਦੀ ਹੱਦ ਅੰਦਰ ਪੈਂਦੇ ਸਰਕਾਰੀ ਤੇ ਗੈਰ-ਸਰਕਾਰੀ ਸਕੂਲਾਂ ’ਚ ਅੱਧੇ ਦਿਨ ਦੀ ਛੁੱਟੀ ਕੀਤੀ ਗਈ ਹੈ। ਇਸ ਸੰਬੰਧੀ ਜਾਰੀ ਆਦੇਸ਼ਾਂ ’ਚ ਡਿਪਟੀ ਕਮਿਸ਼ਨਰ ਵਰਜੀਤ ਵਾਲੀਆ ਨੇ ਦੱਸਿਆ ਕਿ ਸਨਿਚਰਵਾਰ ਨੂੰ ਪ੍ਰਕਾਸ਼ ਪੁਰਬ ਸੰਬੰਧੀ ਵਿਸ਼ਾਲ ਨਗਰ ਕੀਰਤਨ ਸਜਾਇਆ ਜਾ ਰਿਹਾ ਹੈ ਅਤੇ ਸ਼ਹਿਰ ਦੇ ਟਰੈਫਿਕ ਦੇ ਕਈ ਰੂਟ ਬਦਲੇ ਕੀਤੇ ਗਏ ਹਨ।

ਅਜੀਤ ਡੈਸਕ 19-11-2026
ਜਲੰਧਰ, 18 ਨਵੰਬਰ (ਜਤਿੰਦਰ ਪੰਮੀ)–ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੇ ਸੰਬੰਧ ’ਚ 21 ਨਵੰਬਰ ਨੂੰ ਸ਼ਹਿਰ ਵਿੱਚ ਸਜਾਏ ਜਾ ਰਹੇ ਵਿਸ਼ਾਲ ਨਗਰ ਕੀਰਤਨ ਦੇ ਮੱਦੇਨਜ਼ਰ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਉਸ ਦਿਨ ਨਿਗਮ ਦੀ ਹੱਦ ਅੰਦਰ ਪੈਂਦੇ ਸਰਕਾਰੀ ਤੇ ਗੈਰ-ਸਰਕਾਰੀ ਸਕੂਲਾਂ ’ਚ ਅੱਧੇ ਦਿਨ ਦੀ ਛੁੱਟੀ ਕੀਤੀ ਗਈ ਹੈ। ਇਸ ਸੰਬੰਧੀ ਜਾਰੀ ਆਦੇਸ਼ਾਂ ’ਚ ਡਿਪਟੀ ਕਮਿਸ਼ਨਰ ਵਰਜੀਤ ਵਾਲੀਆ ਨੇ ਦੱਸਿਆ ਕਿ ਸਨਿਚਰਵਾਰ ਨੂੰ ਪ੍ਰਕਾਸ਼ ਪੁਰਬ ਸੰਬੰਧੀ ਵਿਸ਼ਾਲ ਨਗਰ ਕੀਰਤਨ ਸਜਾਇਆ ਜਾ ਰਿਹਾ ਹੈ ਅਤੇ ਸ਼ਹਿਰ ਦੇ ਟਰੈਫਿਕ ਦੇ ਕਈ ਰੂਟ ਬਦਲੇ ਕੀਤੇ ਗਏ ਹਨ। ਉਨ੍ਹਾਂ ਦੱਸਿਆ ਕਿ ਇਸ ਦਿਨ ਲੋਕਾਂ ਦੀਆਂ ਧਾਰਮਿਕ ਭਾਵਨਾਵਾਂ ਤੇ ਸਕੂਲਾਂ ਤੇ ਕਾਲਜਾਂ ਦੇ ਵਿਦਿਆਰਥੀਆਂ ਦੀ ਸਹੂਲਤ ਤੇ ਸੁਰੱਖਿਆ ਨੂੰ ਧਿਆਨ ’ਚ ਰੱਖਦੇ ਹੋਏ ਨਗਰ ਨਿਗਮ ਦੀ ਹੱਦ ਅੰਦਰ ਆਉਂਦੇ ਸਾਰੇ ਸਰਕਾਰੀ ਅਤੇ ਗੈਰ ਸਰਕਾਰੀ ਸਕੂਲਾਂ, ਕਾਲਜਾਂ (ਸਮੇਤ ਸਟਾਫ਼) ’ਚ 21 ਨਵੰਬਰ ਨੂੰ ਦੁਪਹਿਰ 12 ਵਜੇ ਤੋਂ ਬਾਅਦ ਅੱਧੇ ਦਿਨ ਦੀ ਛੁੱਟੀ ਕੀਤੀ ਜਾਂਦੀ ਹੈ।
ਪਿਛਲੀ ਖ਼ਬਰ ‘ਆਪ’ ਸਰਕਾਰ ਵਲੋਂ ਜਾਰੀ ਭਲਾਈ ਸਕੀਮਾਂ ਕਦੇ ਬੰਦ ਨਹੀਂ ਹੋਣਗੀਆਂ-ਭਗਵੰਤ ਮਾਨ ਅਗਲੀ ਖ਼ਬਰ ਪੁੱਤ ਨੂੰ ਬਿਜਲੀ ਦਾ ਕਰੰਟ ਲੱਗਣ ਕਾਰਨ ਪ੍ਰੇਸ਼ਾਨ ਰਹਿੰਦੇ ਪਿਤਾ ਵਲੋਂ ਫਾਹਾ ਲੈ ਕੇ ਖ਼ੁਦਕੁਸ਼ੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।