ਵਿਸ਼ਵ ਰਾਮਦਾਸੀਆ ਸਿੱਖ ਵੈਲਫੇਅਰ ਕੌਂਸਲ ਵਲੋਂ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਜ਼ਿਲ੍ਹਾ ਪੱਧਰੀ ਸਮਾਗਮ
ਚੁਗਿੱਟੀ/ਜੰਡੂਸਿੰਘਾ,18 ਨਵੰਬਰ (ਨਰਿੰਦਰ ਲਾਗੂ)- ਵਿਸ਼ਵ ਰਾਮਦਾਸੀਆ ਸਿੱਖ ਵੈਲਫੇਅਰ ਕੌਂਸਲ ਵਲੋਂ ਹਰ ਸਾਲ ਦੀ ਤਰ੍ਹਾਂ ਧੰਨ ਧੰਨ ਸ੍ਰੀ ਗੁਰੂ ਰਾਮਦਾਸ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ 16ਵਾਂ ਸਾਲਾਨਾ ਜ਼ਿਲ੍ਹਾ ਪੱਧਰੀ ਗੁਰਮਤਿ ਸਮਾਗਮ ਗੁਰਦੁਆਰਾ ਸ੍ਰੀ ਗੁਰੂ ਰਵਿਦਾਸ ਜੀ, ਮਾਨ ਸਿੰਘ ਨਗਰ ਵਿਖੇ ਸ਼ਰਧਾ ਨਾਲ ਕਰਵਾਇਆ ਗਿਆ। ਜਥੇਬੰਦੀ ਦੇ ਕੌਮੀ ਪ੍ਰਧਾਨ ਲਖਵੀਰ ਸਿੰਘ ਖਾਲਸਾ ਜੋ ਕਿ ਇਸ ਸਮੇਂ ਅਮਰੀਕਾ ਵਿਖੇ ਹਨ, ਦੇ ਦਿਸ਼ਾ-ਨਿਰਦੇਸ਼ਾ ਤੇ ਅਤੇ ਹੋਰ ਕੌਮੀ ਅਤੇ ਸੂਬਾ ਪੱਧਰੀ ਅਹੁਦੇਦਾਰਾਂ ਦੀ ਹਾਜ਼ਰੀ ਵਿਚ ਕਰਵਾਏ ਸਮਾਗਮ ’ਚ ਸਭ ਤੋਂ ਪਹਿਲਾਂ ਸ੍ਰੀ ਆਖੰਡ ਸਾਹਿਬ ਦੇ ਭੋਗ ਪਾਏ ਗਏ, ਉਪਰੰਤ ਭਾਈ ਚਰਨਜੀਤ ਸਿੰਘ, ਭਾਈ ਸੁਰਿੰਦਰਪਾਲ ਸਿੰਘ ਸਾਜਨ ਦੇ ਰਾਗੀ ਜਥੇ ਤੇ ਕਥਾ ਵਾਚਕ ਭਾਈ ਬਲਵੀਰ ਸਿੰਘ ਨੇ ਸੰਗਤਾਂ ਨੂੰ ਕਥਾ-ਕੀਰਤਨ ਤੇ ਗੁਰਬਾਣੀ ਵਿਚਾਰਾਂ ਨਾਲ ਸੰਗਤਾਂ ਨੂੰ ਨਿਹਾਲ ਕੀਤਾ।
ਵ
ਵਿਸ਼ਵ ਰਾਮਦਾਸੀਆ ਸਿੱਖ ਵੈਲਫੇਅਰ ਕੌਂਸਲ ਵਲੋਂ ਕਰਵਾਏ ਗੁਰਮਤਿ ਸਮਾਗਮ ਦੌਰਾਨ ਕੀਰਤਨ ਕਰਦਾ ਹੋਇਆ ਰਾਗੀ ਜਥਾ ਤੇ (ਸੱਜੇ) ਹਾਜ਼ਰ ਸ਼ਖਸੀਅਤਾਂ ਨੂੰ ਸਨਮਾਨਿਤ ਕਰਦੇ ਹੋਏ ਪ੍ਰਬੰਧਕ।
19-11-2026
ਚੁਗਿੱਟੀ/ਜੰਡੂਸਿੰਘਾ,18 ਨਵੰਬਰ (ਨਰਿੰਦਰ ਲਾਗੂ)- ਵਿਸ਼ਵ ਰਾਮਦਾਸੀਆ ਸਿੱਖ ਵੈਲਫੇਅਰ ਕੌਂਸਲ ਵਲੋਂ ਹਰ ਸਾਲ ਦੀ ਤਰ੍ਹਾਂ ਧੰਨ ਧੰਨ ਸ੍ਰੀ ਗੁਰੂ ਰਾਮਦਾਸ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ 16ਵਾਂ ਸਾਲਾਨਾ ਜ਼ਿਲ੍ਹਾ ਪੱਧਰੀ ਗੁਰਮਤਿ ਸਮਾਗਮ ਗੁਰਦੁਆਰਾ ਸ੍ਰੀ ਗੁਰੂ ਰਵਿਦਾਸ ਜੀ, ਮਾਨ ਸਿੰਘ ਨਗਰ ਵਿਖੇ ਸ਼ਰਧਾ ਨਾਲ ਕਰਵਾਇਆ ਗਿਆ। ਜਥੇਬੰਦੀ ਦੇ ਕੌਮੀ ਪ੍ਰਧਾਨ ਲਖਵੀਰ ਸਿੰਘ ਖਾਲਸਾ ਜੋ ਕਿ ਇਸ ਸਮੇਂ ਅਮਰੀਕਾ ਵਿਖੇ ਹਨ, ਦੇ ਦਿਸ਼ਾ-ਨਿਰਦੇਸ਼ਾ ਤੇ ਅਤੇ ਹੋਰ ਕੌਮੀ ਅਤੇ ਸੂਬਾ ਪੱਧਰੀ ਅਹੁਦੇਦਾਰਾਂ ਦੀ ਹਾਜ਼ਰੀ ਵਿਚ ਕਰਵਾਏ ਸਮਾਗਮ ’ਚ ਸਭ ਤੋਂ ਪਹਿਲਾਂ ਸ੍ਰੀ ਆਖੰਡ ਸਾਹਿਬ ਦੇ ਭੋਗ ਪਾਏ ਗਏ, ਉਪਰੰਤ ਭਾਈ ਚਰਨਜੀਤ ਸਿੰਘ, ਭਾਈ ਸੁਰਿੰਦਰਪਾਲ ਸਿੰਘ ਸਾਜਨ ਦੇ ਰਾਗੀ ਜਥੇ ਤੇ ਕਥਾ ਵਾਚਕ ਭਾਈ ਬਲਵੀਰ ਸਿੰਘ ਨੇ ਸੰਗਤਾਂ ਨੂੰ ਕਥਾ-ਕੀਰਤਨ ਤੇ ਗੁਰਬਾਣੀ ਵਿਚਾਰਾਂ ਨਾਲ ਸੰਗਤਾਂ ਨੂੰ ਨਿਹਾਲ ਕੀਤਾ। ਇਸ ਮੌਕੇ ਕੌਂਸਲ ਦੇ ਪੰਜਾਬ ਪ੍ਰਧਾਨ ਰਣਜੀਤ ਸਿੰਘ ਲੁਧਿਆਣਾ ਨੇ ਆਈਆਂ ਹੋਈਆਂ ਸੰਗਤਾਂ ਦਾ ਧੰਨਵਾਦ ਕੀਤਾ। ਆਖ਼ਰ ’ਚ ਜਥੇਬੰਦੀ ਵਲੋਂ ਪਹੁੰਚੀਆਂ ਵਿਸ਼ੇਸ਼ ਸ਼ਖ਼ਸੀਅਤਾਂ ਦਾ ਸਨਮਾਨ ਕੀਤਾ ਗਿਆ। ਸਟੇਜ਼ ਦੀ ਸੇਵਾ ਪ੍ਰੈੱਸ ਸਕੱਤਰ ਗੁਰਪ੍ਰੀਤ ਸਿੰਘ ਟਾਂਡਾ ਵਲੋਂ ਬਾਖੂਬੀ ਨਿਭਾਈ ਗਈ। ਇਸ ਮੌਕੇ ਕੌਮੀ ਸਕੱਤਰ ਸੁਖਵਿੰਦਰ ਸਿੰਘ ਰਤਨ, ਕੌਮੀ ਮੀਤ ਪ੍ਰਧਾਨ ਜਸਵੰਤ ਸਿੰਘ ਅੰਮ੍ਰਿਤਸਰ, ਸੂਬਾ ਸਕੱਤਰ ਦਰਸ਼ਨ ਸਿੰਘ ਕਪੂਰਥਲਾ, ਰਜਿੰਦਰ ਸਿੰਘ ਪੁਰਹੀਰਾਂ, ਗੁਰਮੇਲ ਸਿੰਘ ਕਪੂਰਥਲਾ, ਸੁਖਦੇਵ ਸਿੰਘ ਜਲੰਧਰ (ਤਿਨੇਂ ਜ਼ਿਲ੍ਹਾ ਪ੍ਰਧਾਨ), ਸਹਾਇਕ ਸੂਬਾ ਸਕੱਤਰ ਤਰਲੋਕ ਸਿੰਘ ਰਾਣਾ, ਜਸਵੰਤ ਸਿੰਘ ਸਿੰਖ ਮਿਸ਼ਨਰੀ ਕਾਲਜ਼ ਲੁਧਿਆਣਾ, ਗੁਰਦੀਪ ਸਿੰਘ ਜਲੰਧਰ, ਅਮਰਜੀਤ ਸਿੰਘ ਕਲੋਆ, ਜੋਧਾ ਸਿੰਘ ਕਲੋਆ, ਇੰਸ, ਕੁਲਦੀਪ ਸਿੰਘ, ਬਲਵਿੰਦਰ ਕੌਰ, ਸੁਸ਼ਮਾ ਰਾਣੀ, ਰਾਜ ਕੁਮਾਰ, ਪਰਮਜੀਤ ਸਿੰਘ, ਗੁਰਦੁਆਰਾ ਸਾਹਿਬ ਦੇ ਸੈਕਟਰੀ ਗੁਰਮੀਤ ਸਿੰਘ ਆਦਿ ਸੰਗਤਾਂ ਹਾਜ਼ਰ ਸਨ।