19-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-11-2026

ਕੈਂਟ ਹਲਕੇ ਦੇ ਵਿਕਾਸ ਕਾਰਜਾਂ ਨੂੰ ਲੈ ਕੇ ਦੀਪਕ ਬਾਲੀ ਵਲੋਂ ਨਿਗਮ ਕਮਿਸ਼ਨਰ ਨਾਲ ਮੀਟਿੰਗ

ਜਲੰਧਰ, 18 ਨਵੰਬਰ (ਸ਼ਿਵ)- ਅੱਜ ਨਗਰ ਨਿਗਮ ਦਫ਼ਤਰ ਵਿਖੇ ਵਿਧਾਨ ਸਭਾ ਹਲਕਾ ਕੈਂਟ ਦੇ ਆਮ ਆਦਮੀ ਪਾਰਟੀ ਦੇ ਉਮੀਦਵਾਰ ਦੀਪਕ ਬਾਲੀ ਨੇ ਨਗਰ ਨਿਗਮ ਕਮਿਸ਼ਨਰ ਸੁਰਿੰਦਰ ਸਿੰਘ ਨਾਲ ਵਿਸ਼ੇਸ਼ ਮੀਟਿੰਗ ਕੀਤੀ। ਇਸ ਦੌਰਾਨ ਕੈਂਟ ਹਲਕੇ ’ਚ ਚੱਲ ਰਹੇ ਤੇ ਪ੍ਰਸਤਾਵਿਤ ਵਿਕਾਸ ਕਾਰਜਾਂ ਨੂੰ ਤੇਜ਼ੀ ਨਾਲ ਨੇਪਰੇ ਚਾੜ੍ਹਨ ਸਬੰਧੀ ਵਿਚਾਰ-ਵਟਾਂਦਰਾ ਕੀਤਾ ਗਿਆ।

ਅਜੀਤ ਡੈਸਕ 19-11-2026
ਜਲੰਧਰ, 18 ਨਵੰਬਰ (ਸ਼ਿਵ)- ਅੱਜ ਨਗਰ ਨਿਗਮ ਦਫ਼ਤਰ ਵਿਖੇ ਵਿਧਾਨ ਸਭਾ ਹਲਕਾ ਕੈਂਟ ਦੇ ਆਮ ਆਦਮੀ ਪਾਰਟੀ ਦੇ ਉਮੀਦਵਾਰ ਦੀਪਕ ਬਾਲੀ ਨੇ ਨਗਰ ਨਿਗਮ ਕਮਿਸ਼ਨਰ ਸੁਰਿੰਦਰ ਸਿੰਘ ਨਾਲ ਵਿਸ਼ੇਸ਼ ਮੀਟਿੰਗ ਕੀਤੀ। ਇਸ ਦੌਰਾਨ ਕੈਂਟ ਹਲਕੇ ’ਚ ਚੱਲ ਰਹੇ ਤੇ ਪ੍ਰਸਤਾਵਿਤ ਵਿਕਾਸ ਕਾਰਜਾਂ ਨੂੰ ਤੇਜ਼ੀ ਨਾਲ ਨੇਪਰੇ ਚਾੜ੍ਹਨ ਸਬੰਧੀ ਵਿਚਾਰ-ਵਟਾਂਦਰਾ ਕੀਤਾ ਗਿਆ। ਉਨ੍ਹਾਂ ਅਧਿਕਾਰੀਆਂ ਨੂੰ ਵਿਕਾਸ ਕਾਰਜਾਂ ’ਚ ਤੇਜ਼ੀ ਲਿਆਉਣ ਤੇ ਲੋਕਾਂ ਦੀਆਂ ਸਮੱਸਿਆਵਾਂ ਦਾ ਜਲਦ ਹੱਲ ਕਰਨ ਦੇ ਨਿਰਦੇਸ਼ ਦਿੱਤੇ। ਮੀਟਿੰਗ ’ਚ ਡਿਪਟੀ ਮੇਅਰ ਮਲਕੀਤ ਸੁਭਾਣਾ, ਨਗਰ ਨਿਗਮ ਕਮਿਸ਼ਨਰ ਸੁਰਿੰਦਰ ਸਿੰਘ ਤੋਂ ਇਲਾਵਾ ਨਗਰ ਨਿਗਮ ਦੀਆਂ ਵੱਖ-ਵੱਖ ਬ੍ਰਾਂਚਾਂ ਦੇ ਅਧਿਕਾਰੀ, ਐਕਸੀਅਨ, ਜੇ.ਈ., ਐੱਸ.ਡੀ.ਓ. ਸਮੇਤ ਆਮ ਆਦਮੀ ਪਾਰਟੀ ਦੇ ਕੌਂਸਲਰ ਤੇ ਵਾਰਡ ਇੰਚਾਰਜ ਮੌਜੂਦ ਸਨ। ਇਸ ਮੌਕੇ ਕੌਂਸਲਰ ਮਿੰਟੂ ਜਨੇਜਾ, ਮਨਜੀਤ ਕੌਰ ਦਾਦਰਾ, ਰਾਜੇਸ਼ ਭੱਟੀ, ਅਨੂਪ ਕੌਰ, ਕਿਰਪਾਲ ਪਾਲੀ, ਐੱਚ.ਪੀ. ਸਿੰਘ, ਪਰਨੀਤ ਸਿੰਘ, ਮੌਂਟੂ ਸਭਰਵਾਲ, ਇੰਦਰਜੀਤ ਅਤੇ ਸੋਨੂੰ ਸਮੇਤ ਹੋਰ ਆਗੂ ਹਾਜ਼ਰ ਸਨ।
ਪਿਛਲੀ ਖ਼ਬਰ ‘ ਮਿਸ਼ਨ ਰਫ਼ਤਾਰ’ ਤਹਿਤ ਡਿਜੀਟਲ ਇਨੋਵੇਸ਼ਨ ਮੇਲੇ ਦੌਰਾਨ ਵਿਦਿਆਰਥੀਆਂ ਨੇ ਪੇਸ਼ ਕੀਤੇ ਏ. ਆਈ. ਆਧਾਰਿਤ ਮਾਡਲ ਅਗਲੀ ਖ਼ਬਰ ਵਿਸ਼ਵ ਰਾਮਦਾਸੀਆ ਸਿੱਖ ਵੈਲਫੇਅਰ ਕੌਂਸਲ ਵਲੋਂ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਜ਼ਿਲ੍ਹਾ ਪੱਧਰੀ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।