18-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-11-2026

ਜ਼ੋਨ ਨੰਬਰ-2 ’ਚ ਬਕਾਇਆ ਪਾਣੀ ਤੇ ਸੀਵਰੇਜ ਬਿੱਲਾਂ ਦੇ ਵਸੂਲੇ 1.13 ਲੱਖ

­ਜਲੰਧਰ, 18 ਨਵੰਬਰ (ਸ਼ਿਵ)- ਨਗਰ ਨਿਗਮ ਜਲੰਧਰ ਵਲੋਂ ਬਕਾਇਆ ਪਾਣੀ ਤੇ ਸੀਵਰੇਜ ਬਿੱਲਾਂ ਦੀ ਵਸੂਲੀ ਲਈ ਚਲਾਈ ਜਾ ਰਹੀ ਮੁਹਿੰਮ ਤਹਿਤ ਅੱਜ ਜ਼ੋਨ ਨੰਬਰ-2 ਵਿਚ ਵਿਸ਼ੇਸ਼ ਕਾਰਵਾਈ ਕੀਤੀ ਗਈ। ਇਸ ਦੌਰਾਨ ਨਿਗਮ ਦੀ ਟੀਮ ਵਲੋਂ ਡਿਫਾਲਟਰ ਖਪਤਕਾਰਾਂ ਤੋਂ 1,13,909 ਰੁਪਏ ਦੀ ਰਕਮ ਵਸੂਲ ਕੀਤੀ ਗਈ, ਜਦਕਿ ਬਕਾਇਆ ਬਿੱਲ ਜਮ੍ਹਾਂ ਨਾ ਕਰਵਾਉਣ ਵਾਲੇ ਕੁਝ ਪ੍ਰਾਪਰਟੀ ਮਾਲਕਾਂ ਦੇ ਪਾਣੀ ਤੇ ਸੀਵਰੇਜ ਕੁਨੈਕਸ਼ਨ ਵੀ ਕੱਟੇ ਗਏ।

ਅਜੀਤ ਡੈਸਕ 19-11-2026
­ਜਲੰਧਰ, 18 ਨਵੰਬਰ (ਸ਼ਿਵ)- ਨਗਰ ਨਿਗਮ ਜਲੰਧਰ ਵਲੋਂ ਬਕਾਇਆ ਪਾਣੀ ਤੇ ਸੀਵਰੇਜ ਬਿੱਲਾਂ ਦੀ ਵਸੂਲੀ ਲਈ ਚਲਾਈ ਜਾ ਰਹੀ ਮੁਹਿੰਮ ਤਹਿਤ ਅੱਜ ਜ਼ੋਨ ਨੰਬਰ-2 ਵਿਚ ਵਿਸ਼ੇਸ਼ ਕਾਰਵਾਈ ਕੀਤੀ ਗਈ। ਇਸ ਦੌਰਾਨ ਨਿਗਮ ਦੀ ਟੀਮ ਵਲੋਂ ਡਿਫਾਲਟਰ ਖਪਤਕਾਰਾਂ ਤੋਂ 1,13,909 ਰੁਪਏ ਦੀ ਰਕਮ ਵਸੂਲ ਕੀਤੀ ਗਈ, ਜਦਕਿ ਬਕਾਇਆ ਬਿੱਲ ਜਮ੍ਹਾਂ ਨਾ ਕਰਵਾਉਣ ਵਾਲੇ ਕੁਝ ਪ੍ਰਾਪਰਟੀ ਮਾਲਕਾਂ ਦੇ ਪਾਣੀ ਤੇ ਸੀਵਰੇਜ ਕੁਨੈਕਸ਼ਨ ਵੀ ਕੱਟੇ ਗਏ। ਇਹ ਕਾਰਵਾਈ ਮੇਅਰ ਵਨੀਤ ਧੀਰ, ਨਿਗਮ ਕਮਿਸ਼ਨਰ ਸੁਰਿੰਦਰ ਸਿੰਘ ਅਤੇ ਸੰਯੁਕਤ ਕਮਿਸ਼ਨਰ ਮਨਦੀਪ ਕੌਰ ਦੇ ਨਿਰਦੇਸ਼ਾਂ ਅਨੁਸਾਰ ਐਸਟੇਟ ਅਫਸਰ-ਕਮ-ਚੀਫ ਟੈਕਸ ਕਲੈਕਟਰ ਅਸ਼ਵਨੀ ਗਿੱਲ ਅਤੇ ਸੁਪਰਡੈਂਟ ਵਾਟਰ ਰੇਟ ਹਰਪ੍ਰੀਤ ਵਾਲੀਆ ਦੀ ਦੇਖ-ਰੇਖ ਹੇਠ ਕੀਤੀ ਗਈ। ਇਹ ਮੁਹਿੰਮ ਜ਼ੋਨ ਨੰਬਰ-2 ਦੇ ਏਰੀਆ ਇੰਚਾਰਜ ਇੰਸਪੈਕਟਰ ਕਰੁਨ ਧੀਰ, ਮੁਕੇਸ਼ ਕੁਮਾਰ ਤੇ ਅਨਵਰ ਵਲੋਂ ਅਮਲ ’ਚ ਲਿਆਂਦੀ ਗਈ। ਨਗਰ ਨਿਗਮ ਅਧਿਕਾਰੀਆਂ ਨੇ ਸ਼ਹਿਰ ਵਾਸੀਆਂ ਨੂੰ ਅਪੀਲ ਕੀਤੀ ਹੈ ਕਿ ਉਹ ਆਪਣੇ ਪਾਣੀ ਤੇ ਸੀਵਰੇਜ ਦੇ ਬਕਾਇਆ ਬਿੱਲ ਸਮੇਂ ਸਿਰ ਜਮ੍ਹਾਂ ਕਰਵਾਉਣ, ਤਾਂ ਜੋ ਕੁਨੈਕਸ਼ਨ ਕੱਟਣ ਸਮੇਤ ਕਿਸੇ ਵੀ ਤਰ੍ਹਾਂ ਦੀ ਕਾਰਵਾਈ ਤੋਂ ਬਚਿਆ ਜਾ ਸਕੇ।
ਪਿਛਲੀ ਖ਼ਬਰ ਸਫ਼ਾਈ ਮੁਲਾਜ਼ਮਾਂ ਨੇ ਨਿਗਮ ਪ੍ਰਸ਼ਾਸਨ ਨੂੰ ਦਿੱਤਾ ਅਲਟੀਮੇਟਮ ਮੰਗਾਂ ਨਾ ਮੰਨਣ ’ਤੇ ਸੰਘਰਸ਼ ਤੇਜ਼ ਕਰਨ ਦੀ ਚਿਤਾਵਨੀ ਅਗਲੀ ਖ਼ਬਰ ਗੌਰਮਿੰਟ ਫਿਜ਼ੀਕਲ ਐਜੂਕੇਸ਼ਨ ਟੀਚਰਜ਼ ਐਸੋਸੀਏਸ਼ਨ ਪੰਜਾਬ ਦੇ ਵਫ਼ਦ ਵਲੋਂ ਸਿੱਖਿਆ ਸਕੱਤਰ ਨਾਲ ਮੁਲਾਕਾਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।