19-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-11-2026

ਲੋੜਵੰਦ ਪਰਿਵਾਰਾਂ ਨੂੰ ਰਾਸ਼ਨ ਵੰਡਿਆ

ਚੁਗਿੱਟੀ/ਜੰਡੂਸਿੰਘਾ, 19 ਨਵੰਬਰ (ਨਰਿੰਦਰ ਲਾਗੂ)- ਅਪਰਾਧ ਤੇ ਭ੍ਰਿਸ਼ਟਾਚਾਰ ਵਿਰੋਧੀ ਐਸੋਸੀਏਸ਼ਨ ਐਂਟੀ ਕ੍ਰਾਈਮ ਐਂਟੀ ਕੁਰੱਪਸ਼ਨ ਐਸੋਸੀਏਸ਼ਨ ਨੀਤੀ ਅਯੋਗ ਦੇ ਰਾਸ਼ਟਰੀ ਪ੍ਰਧਾਨ ਸੁਰਿੰਦਰ ਸਿੰਘ ਕੈਰੋਂ ਤੇ ਉਨ੍ਹਾਂ ਦੇ ਸਾਥੀਆਂ ਵਲੋਂ ਗੁਰੂ ਨਾਨਕ ਮਾਰਕੀਟ, ਨੇੜੇ ਲੰਮਾ ਪਿੰਡ ਚੌਂਕ ਵਿਖੇ 50 ਲੋੜਵੰਦ ਪਰਿਵਾਰਾਂ ਨੂੰ ਰਾਸ਼ਨ ਭੇਟ ਕੀਤਾ ਗਿਆ। ਇਸ ਮੌਕੇ ਹਾਜ਼ਰੀਨ ਨੂੰ ਸੰਬੋਧਨ ਕਰਦੇ ਹੋਏ ਕੈਰੋਂ ਨੇ ਆਖਿਆ ਕਿ ਆਪਣੇ ਜਨਮ ਦਿਨ ਦੇ ਮੌਕੇ ’ਤੇ ਲੋੜਵੰਦ ਲੋਕਾਂ ਦੀ ਸਹਾਇਤਾ ਕਰਨ ਨਾਲ ਉਨ੍ਹਾਂ ਆਤਮਿਕ ਖੁਸ਼ੀ ਮਹਿਸੂਸ ਹੋ ਰਹੀ ਹੈ।

ਅਜੀਤ ਡੈਸਕ 20-11-2026
ਚੁਗਿੱਟੀ/ਜੰਡੂਸਿੰਘਾ, 19 ਨਵੰਬਰ (ਨਰਿੰਦਰ ਲਾਗੂ)- ਅਪਰਾਧ ਤੇ ਭ੍ਰਿਸ਼ਟਾਚਾਰ ਵਿਰੋਧੀ ਐਸੋਸੀਏਸ਼ਨ ਐਂਟੀ ਕ੍ਰਾਈਮ ਐਂਟੀ ਕੁਰੱਪਸ਼ਨ ਐਸੋਸੀਏਸ਼ਨ ਨੀਤੀ ਅਯੋਗ ਦੇ ਰਾਸ਼ਟਰੀ ਪ੍ਰਧਾਨ ਸੁਰਿੰਦਰ ਸਿੰਘ ਕੈਰੋਂ ਤੇ ਉਨ੍ਹਾਂ ਦੇ ਸਾਥੀਆਂ ਵਲੋਂ ਗੁਰੂ ਨਾਨਕ ਮਾਰਕੀਟ, ਨੇੜੇ ਲੰਮਾ ਪਿੰਡ ਚੌਂਕ ਵਿਖੇ 50 ਲੋੜਵੰਦ ਪਰਿਵਾਰਾਂ ਨੂੰ ਰਾਸ਼ਨ ਭੇਟ ਕੀਤਾ ਗਿਆ। ਇਸ ਮੌਕੇ ਹਾਜ਼ਰੀਨ ਨੂੰ ਸੰਬੋਧਨ ਕਰਦੇ ਹੋਏ ਕੈਰੋਂ ਨੇ ਆਖਿਆ ਕਿ ਆਪਣੇ ਜਨਮ ਦਿਨ ਦੇ ਮੌਕੇ ’ਤੇ ਲੋੜਵੰਦ ਲੋਕਾਂ ਦੀ ਸਹਾਇਤਾ ਕਰਨ ਨਾਲ ਉਨ੍ਹਾਂ ਆਤਮਿਕ ਖੁਸ਼ੀ ਮਹਿਸੂਸ ਹੋ ਰਹੀ ਹੈ। ਇਸ ਮੌਕੇ ਸੰਸਥਾ ਦੇ ਅਹੁਦੇਦਾਰਾਂ ਤੇ ਮੈਂਬਰਾ ਵਲੋਂ ਅੱਗੇ ਤੋਂ ਵੀ ਭਲੇ ਦੇ ਕਾਰਜ ਕਰਨ ਦਾ ਪ੍ਰਣ ਲਿਆ ਗਿਆ। ਇਸ ਮੌਕੇ ਜਥੇਦਾਰ ਬਾਬਾ ਲਖਵੀਰ ਸਿੰਘ ਤਰਨਾ ਦਲ, ਯਸ਼ ਪਾਲ ਸਫ਼ਰੀ, ਡਾਕਟਰ ਕੁਲਵੰਤ ਰਾਏ, ਬਲਵਿੰਦਰ ਸਿੰਘ, ਦਲਜੀਤ ਸਿੰਘ ਕੈਸ਼ੀਅਰ, ਦਲਜੀਤ ਪੰਨੂੰ, ਕੌਂਸਲ ਸ਼ਰਮਾ, ਡਾਕਟਰ ਜਸਪ੍ਰੀਤ ਸਿੰਘ ਵਿਰਦੀ, ਦਿਨੇਸ਼ ਕੁਮਾਰ, ਸੁਸ਼ੀਲ ਸ਼ਰਮਾ, ਬਾਬਾ ਤਲਵਿੰਦਰ ਸਿੰਘ, ਇੰਦਰਜੀਤ ਸਿੰਘ, ਸੁਖਵਿੰਦਰ ਸਿੰਘ, ਰਾਜ ਰਾਣੀ, ਇੰਦਰ ਸਿੰਘ, ਸਰਵਿੰਦਰ ਸਿੰਘ ਸਰਾਂਵਾਂ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਮਤਿ ਸਮਾਗਮ ਕਰਵਾਉਣ ਸੰਬੰਧੀ ਬੈਠਕ ਅਗਲੀ ਖ਼ਬਰ ਸਰਕਾਰੀ ਐਲੀਮੈਂਟਰੀ ਸਕੂਲ ਬੱਗਾ ਵਿਖੇ ਸੈਂਟਰ ਪੱਧਰੀ ਵਿੱਦਿਅਕ ਮੁਕਾਬਲੇ ਕਰਵਾਏ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।