ਡੀ. ਸੀ. ਵਲੋਂ ਖਜ਼ਾਨਾ ਦਫ਼ਤਰ ਵਿਖੇ ਪੈਨਸ਼ਨਰਾਂ ਦੀ ਸਹੂਲਤ ਲਈ 3 ਰੋਜ਼ਾ ਪੈਨਸ਼ਨਰ ਸੇਵਾ ਮੇਲੇ ਦੀ ਸ਼ੁਰੂਆਤ
ਜਲੰਧਰ, 19 ਨਵੰਬਰ (ਜਤਿੰਦਰ ਪੰਮੀ)-ਜ਼ਿਲ੍ਹਾ ਖਜ਼ਾਨਾ ਦਫ਼ਤਰ ਵਿਖੇ ਰਾਜ ਸਰਕਾਰ ਦੇ ਪੈਨਸ਼ਨਰਾਂ ਦੀ ਸਹੂਲਤ ਲਈ ਲਗਾਏ ਗਏ ਤਿੰਨ ਰੋਜ਼ਾ ਪੈਨਸ਼ਨਰ ਸੇਵਾ ਮੇਲੇ ਦੀ ਡਿਪਟੀ ਕਮਿਸ਼ਨਰ ਵਰਜੀਤ ਵਾਲੀਆ ਵਲੋਂ ਸ਼ੁਰੂਆਤ ਕਰਵਾਈ ਗਈ। ਇਸ ਮੌਕੇ ਡਿਪਟੀ ਕਮਿਸ਼ਨਰ ਨੇ ਪੰਜਾਬ ਸਰਕਾਰ ਵਲੋਂ ਆਰੰਭ ਕੀਤੇ ਗਏ ਪੈਨਸ਼ਨਰ ਸੇਵਾ ਪੋਰਟਲ ਬਾਰੇ ਜਾਣਕਾਰੀ ਦਿੰਦਿਆਂ ਕਿਹਾ ਕਿ ਇਹ ਪੋਰਟਲ ਪੰਜਾਬ ਸਰਕਾਰ ਵਲੋਂ ਪੈਨਸ਼ਨ ਨਾਲ ਸਬੰਧਤ ਮੁੱਦਿਆਂ ਦੇ ਜਲਦ ਤੇ ਸੁਵਿਧਾਜਨਕ ਨਿਪਟਾਰੇ ਲਈ ਕੀਤੀ ਗਈ ਡਿਜੀਟਲ ਪਹਿਲ ਹੈ, ਜਿਸ ਸਦਕਾ ਉਹ ਘਰ ਬੈਠੇ ਇਕ ਕਲਿੱਕ ਨਾਲ ਆਪਣੇ ਪੈਨਸ਼ਨ ਖਾਤੇ ਨਾਲ ਸਬੰਧਤ ਵੱਖ-ਵੱਖ ਸੇਵਾਵਾਂ ਦਾ ਲਾਭ ਲੈ ਸਕਦੇ ਹਨ।
ਜਲੰਧਰ, 19 ਨਵੰਬਰ (ਜਤਿੰਦਰ ਪੰਮੀ)-ਜ਼ਿਲ੍ਹਾ ਖਜ਼ਾਨਾ ਦਫ਼ਤਰ ਵਿਖੇ ਰਾਜ ਸਰਕਾਰ ਦੇ ਪੈਨਸ਼ਨਰਾਂ ਦੀ ਸਹੂਲਤ ਲਈ ਲਗਾਏ ਗਏ ਤਿੰਨ ਰੋਜ਼ਾ ਪੈਨਸ਼ਨਰ ਸੇਵਾ ਮੇਲੇ ਦੀ ਡਿਪਟੀ ਕਮਿਸ਼ਨਰ ਵਰਜੀਤ ਵਾਲੀਆ ਵਲੋਂ ਸ਼ੁਰੂਆਤ ਕਰਵਾਈ ਗਈ। ਇਸ ਮੌਕੇ ਡਿਪਟੀ ਕਮਿਸ਼ਨਰ ਨੇ ਪੰਜਾਬ ਸਰਕਾਰ ਵਲੋਂ ਆਰੰਭ ਕੀਤੇ ਗਏ ਪੈਨਸ਼ਨਰ ਸੇਵਾ ਪੋਰਟਲ ਬਾਰੇ ਜਾਣਕਾਰੀ ਦਿੰਦਿਆਂ ਕਿਹਾ ਕਿ ਇਹ ਪੋਰਟਲ ਪੰਜਾਬ ਸਰਕਾਰ ਵਲੋਂ ਪੈਨਸ਼ਨ ਨਾਲ ਸਬੰਧਤ ਮੁੱਦਿਆਂ ਦੇ ਜਲਦ ਤੇ ਸੁਵਿਧਾਜਨਕ ਨਿਪਟਾਰੇ ਲਈ ਕੀਤੀ ਗਈ ਡਿਜੀਟਲ ਪਹਿਲ ਹੈ, ਜਿਸ ਸਦਕਾ ਉਹ ਘਰ ਬੈਠੇ ਇਕ ਕਲਿੱਕ ਨਾਲ ਆਪਣੇ ਪੈਨਸ਼ਨ ਖਾਤੇ ਨਾਲ ਸਬੰਧਤ ਵੱਖ-ਵੱਖ ਸੇਵਾਵਾਂ ਦਾ ਲਾਭ ਲੈ ਸਕਦੇ ਹਨ। ਉਨ੍ਹਾਂ ਜ਼ਿਲ੍ਹੇ ਦੇ ਰਿਟਾਇਰਡ ਪੈਨਸ਼ਨਰਾਂ ਨੂੰ ਵੱਧ ਤੋਂ ਵੱਧ ਗਿਣਤੀ ’ਚ ਪੈਨਸ਼ਨਰ ਮੇਲੇ ’ਚ ਸ਼ਮੂਲੀਅਤ ਕਰਕੇ ਆਪਣੀ ਈ-ਕੇਵਾਈਸੀ ਤੇ ਜੀਵਨ ਪ੍ਰਮਾਣ ਪੱਤਰ ਪ੍ਰਕਿਰਿਆ ਸੁਚਾਰੂ ਢੰਗ ਨਾਲ ਮੁਕੰਮਲ ਕਰਵਾਉਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਪੋਰਟਲ ’ਤੇ ਰਜਿਸਟਰ ਹੋਣ ਤੋਂ ਬਾਅਦ ਪੈਨਸ਼ਨਰ ਆਨਲਾਈਨ ਆਪਣੇ ਪੈਨਸ਼ਨ ਖਾਤਿਆਂ ਬਾਰੇ ਜਾਣਕਾਰੀ ਚੈੱਕ ਕਰ ਸਕਦੇ ਹਨ, ਸਬੰਧਤ ਦਸਤਾਵੇਜ਼ ਡਾਊਨਲੋਡ ਕਰ ਸਕਦੇ ਹਨ ਅਤੇ ਸੇਵਾਵਾਂ ਸਬੰਧੀ ਅਰਜ਼ੀਆਂ ਟਰੈਕ ਵੀ ਕਰ ਸਕਦੇ ਹਨ। ਉਨ੍ਹਾਂ ਦੱਸਿਆ ਕਿ ਇਹ ਮੇਲਾ 20 ਤੇ 21 ਨਵੰਬਰ ਨੂੰ ਜ਼ਿਲ੍ਹਾ ਖਜ਼ਾਨਾ ਦਫ਼ਤਰ ਤੇ ਉਪ ਖਜ਼ਾਨਾ ਦਫ਼ਤਰਾਂ ਨਕੋਦਰ, ਸ਼ਾਹਕੋਟ ਤੇ ਫਿਲੌਰ ਵਿਖੇ ਵੀ ਜਾਰੀ ਰਹੇਗਾ। ਇਸ ਮੌਕੇ ਵਿੱਤ ਵਿਭਾਗ ਤੋਂ ਆਏ ਅਧਿਕਾਰੀ ਡਿਪਟੀ ਡਾਇਰੈਕਟਰ ਕਰਮ ਸਿੰਘ ਅਤੇ ਜ਼ਿਲ੍ਹਾ ਖਜ਼ਾਨਾ ਅਫ਼ਸਰ ਅਮਰਨਾਥ ਵੀ ਮੌਜੂਦ ਸੀ।