ਅਮਰੀ ਨੇ ਨਿਤਿਨ ਨਬੀਨ ਦਾ ਕੀਤਾ ਨਿੱਘਾ ਸਵਾਗਤ
ਜਲੰਧਰ, 20 ਨਵੰਬਰ (ਸ਼ਿਵ)- ਭਾਰਤੀ ਜਨਤਾ ਪਾਰਟੀ ਪੰਜਾਬ ਦੇ ਸਕੱਤਰ ਅਮਰਜੀਤ ਸਿੰਘ ਅਮਰੀ ਨੇ ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਜਲੰਧਰ ਵਿਚ ਕੱਢੀ ਗਈ ਸਮਰਸਤਾ ਸੰਕਲਪ ਯਾਤਰਾ ਨੂੰ ਰਵਾਨਾ ਕਰਨ ਲਈ ਪਹੁੰਚੇ ਭਾਜਪਾ ਦੇ ਕੌਮੀ ਪ੍ਰਧਾਨ ਨਿਤਿਨ ਨਬੀਨ ਦਾ ਸਵਾਗਤ ਕੀਤਾ। ਇਸ ਮੌਕੇ ਉਨ੍ਹਾਂ ਨੇ ਨਿਤਿਨ ਨਬੀਨ ਨੂੰ ਪੰਜਾਬ ’ਚ ਪਾਰਟੀ ਨੂੰ ਮਜ਼ਬੂਤ ਕਰਨ ਲਈ ਕੀਤੇ ਜਾ ਰਹੇ ਯਤਨਾਂ ਤੇ ਸੰਗਠਨਾਤਮਕ ਗਤੀਵਿਧੀਆਂ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ।
ਅਜੀਤ ਡੈਸਕ
21-11-2026