ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਅੱਜ ਸਜਾਏ ਜਾਣ ਵਾਲੇ ਨਗਰ ਕੀਰਤਨ ਦੌਰਾਨ ਆਵਾਜਾਈ ਦੇ ਕੀਤੇ ਬਦਲਵੇਂ ਪ੍ਰਬੰਧ
ਜਲੰਧਰ, 20 ਨਵੰਬਰ (ਜਤਿੰਦਰ ਪੰਮੀ)- ਸ੍ਰੀ ਗੁਰੂ ਨਾਨਕ ਦੇਵ ਜੀ ਦੇ 557ਵੇਂ ਪ੍ਰਕਾਸ਼ ਪੁਰਬ ਸੰਬੰਧੀ 21 ਨਵੰਬਰ ਨੂੰ ਸ਼ਹਿਰ ਵਿਚ ਸਜਾਏ ਜਾ ਰਹੇ ਵਿਸ਼ਾਲ ਨਗਰ ਕੀਰਤਨ ਦੇ ਮੱਦੇਨਜ਼ਰ ਕਮਿਸ਼ਨਰੇਟ ਪੁਲਿਸ ਵਲੋਂ ਵਿਸ਼ੇਸ਼ ਟਰੈਫਿਕ ਡਾਇਵਰਸ਼ਨ ਪਲਾਨ ਜਾਰੀ ਕੀਤਾ ਗਿਆ ਹੈ। ਪੁਲਿਸ ਕਮਿਸ਼ਨਰ ਸਤਿੰਦਰ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸੰਗਤਾਂ ਦੀ ਸਹੂਲਤ ਤੇ ਸ਼ਹਿਰ ਵਿਚ ਆਵਾਜਾਈ ਨੂੰ ਸੁਚਾਰੂ ਬਣਾਈ ਰੱਖਣ ਲਈ ਵੱਖ-ਵੱਖ ਥਾਵਾਂ ‘ਤੇ ਟਰੈਫਿਕ ਡਾਇਵਰਸ਼ਨ ਲਾਗੂ ਰਹੇਗੀ।
ਨ
ਨਗਰ ਕੀਰਤਨ ਦੇ ਮੱਦੇਨਜ਼ਰ ਕਮਿਸ਼ਨਰੇਟ ਪੁਲਿਸ ਵਲੋਂ ਆਮ ਲੋਕਾਂ ਦੀ ਸਹੂਲਤ ਲਈ ਜਾਰੀ ਕੀਤਾ ਗਿਆ ਰੂਟ ਪਲਾਨ। ਤਸਵੀਰ-ਜੀ. ਪੀ. ਸਿੰਘ
21-11-2026
ਜਲੰਧਰ, 20 ਨਵੰਬਰ (ਜਤਿੰਦਰ ਪੰਮੀ)- ਸ੍ਰੀ ਗੁਰੂ ਨਾਨਕ ਦੇਵ ਜੀ ਦੇ 557ਵੇਂ ਪ੍ਰਕਾਸ਼ ਪੁਰਬ ਸੰਬੰਧੀ 21 ਨਵੰਬਰ ਨੂੰ ਸ਼ਹਿਰ ਵਿਚ ਸਜਾਏ ਜਾ ਰਹੇ ਵਿਸ਼ਾਲ ਨਗਰ ਕੀਰਤਨ ਦੇ ਮੱਦੇਨਜ਼ਰ ਕਮਿਸ਼ਨਰੇਟ ਪੁਲਿਸ ਵਲੋਂ ਵਿਸ਼ੇਸ਼ ਟਰੈਫਿਕ ਡਾਇਵਰਸ਼ਨ ਪਲਾਨ ਜਾਰੀ ਕੀਤਾ ਗਿਆ ਹੈ। ਪੁਲਿਸ ਕਮਿਸ਼ਨਰ ਸਤਿੰਦਰ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸੰਗਤਾਂ ਦੀ ਸਹੂਲਤ ਤੇ ਸ਼ਹਿਰ ਵਿਚ ਆਵਾਜਾਈ ਨੂੰ ਸੁਚਾਰੂ ਬਣਾਈ ਰੱਖਣ ਲਈ ਵੱਖ-ਵੱਖ ਥਾਵਾਂ ‘ਤੇ ਟਰੈਫਿਕ ਡਾਇਵਰਸ਼ਨ ਲਾਗੂ ਰਹੇਗੀ। ਪੁਲਿਸ ਵਲੋਂ ਜਾਰੀ ਜਾਣਕਾਰੀ ਅਨੁਸਾਰ ਨਗਰ ਕੀਰਤਨ ਸਵੇਰੇ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਮੁਹੱਲਾ ਗੋਬਿੰਦਗੜ੍ਹ ਤੋਂ ਆਰੰਭ ਹੋ ਕੇ ਰਾਤ ਨੂੰ ਗੁਰਦੁਆਰਾ ਸ੍ਰੀ ਦੀਵਾਨ ਅਸਥਾਨ ਸੈਂਟਰਲ ਟਾਊਨ ਵਿਖੇ ਸਮਾਪਤ ਹੋਵੇਗਾ। ਇਸ ਲਈ 21 ਨਵੰਬਰ ਨੂੰ ਸਵੇਰੇ 9 ਵਜੇ ਤੋਂ ਰਾਤ 10 ਵਜੇ ਤੱਕ ਮਦਨ ਫਲੋਰ ਮਿੱਲ ਚੌਕ, ਅਲਾਸਕਾ ਚੌਕ, ਟੀ-ਪੁਆਇੰਟ ਰੇਲਵੇ ਸਟੇਸ਼ਨ, ਇਕਹਿਰੀ ਪੁਲੀ, ਦੋਮੋਰੀਆ ਪੁਲ, ਕਿਸ਼ਨਪੁਰਾ ਚੌਕ, ਦੁਆਬਾ ਚੌਕ, ਪਟੇਲ ਚੌਕ, ਵਰਕਸ਼ਾਪ ਚੌਕ, ਕਪੂਰਥਲਾ ਚੌਕ, ਚਿੱਕ-ਚਿੱਕ ਚੌਕ, ਲਕਸ਼ਮੀ ਨਾਰਾਇਣ ਮੰਦਰ ਮੋੜ, ਫੁੱਟਬਾਲ ਚੌਕ, ਸ਼ਕਤੀ ਨਗਰ ਟੀ-ਪੁਆਇੰਟ, ਨਕੋਦਰ ਚੌਕ, ਸਕਾਈਲਾਰਕ ਚੌਕ, ਪ੍ਰੀਤ ਹੋਟਲ ਮੋੜ, ਪਲਾਜ਼ਾ ਚੌਕ, ਕੰਪਨੀ ਬਾਗ ਚੌਕ, ਮਿਲਾਪ ਚੌਕ ਤੇ ਸ਼ਾਸਤਰੀ ਮਾਰਕੀਟ ਚੌਕ ਸਮੇਤ ਵੱਖ-ਵੱਖ ਥਾਵਾਂ ‘ਤੇ ਟਰੈਫਿਕ ਡਾਇਵਰਸ਼ਨ ਲਾਗੂ ਰਹੇਗੀ। ਕਮਿਸ਼ਨਰੇਟ ਪੁਲਿਸ ਨੇ ਸਮੂਹ ਵਾਹਨ ਚਾਲਕਾਂ ਤੇ ਆਮ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਉਹ ਨਿਰਧਾਰਤ ਸਮੇਂ ਦੌਰਾਨ ਨਗਰ ਕੀਰਤਨ ਦੇ ਰੂਟ ਤੋਂ ਲੰਘਣ ਤੋਂ ਗੁਰੇਜ਼ ਕਰਨ ਤੇ ਆਵਾਜਾਈ ਲਈ ਬਦਲਵੇਂ ਲਿੰਕ ਰਸਤਿਆਂ ਦੀ ਵਰਤੋਂ ਕਰਨ। ਟਰੈਫਿਕ ਪੁਲਿਸ ਦੇ ਅਧਿਕਾਰੀਆਂ ਤੇ ਕਰਮਚਾਰੀਆਂ ਦੀਆਂ ਹਦਾਇਤਾਂ ਦੀ ਪਾਲਣਾ ਕਰਨ ਦੀ ਵੀ ਅਪੀਲ ਕੀਤੀ ਗਈ ਹੈ।