43 ਵਾਂ ਇੰਡੀਅਨ ਆਇਲ ਸੁਰਜੀਤ ਹਾਕੀ ਟੂਰਨਾਮੈਂਟ
ਡੀ.ਸੀ. ਵਰਜੀਤ ਵਾਲੀਆ ਵਲੋਂ ਤਿਆਰੀਆਂ ਦਾ ਜਾਇਜ਼ਾ
ਜਲੰਧਰ, 20 ਨਵੰਬਰ (ਡਾ. ਜਤਿੰਦਰ ਸਾਬੀ)-ਸਥਾਨਕ ਓਲੰਪੀਅਨ ਸੁਰਜੀਤ ਹਾਕੀ ਸਟੇਡੀਅਮ, ਬਰਲਟਨ ਪਾਰਕ, ਜਲੰਧਰ ਵਿਖੇ 22 ਨਵੰਬਰ ਤੋਂ ਸੁਰੂ ਹੋਣ ਵਾਲੇ 43ਵੇਂ ਇੰਡੀਅਨ ਆਇਲ ਸਰਵੋ ਸੁਰਜੀਤ ਹਾਕੀ ਟੂਰਨਾਮੈਂਟ ਦੀਆਂ ਤਿਆਰੀਆਂ ਨੂੰ ਅੰਤਿਮ ਰੂਪ ਦੇ ਦਿੱਤਾ ਗਿਆ ਹੈ।
ਜਲੰਧਰ, 20 ਨਵੰਬਰ (ਡਾ. ਜਤਿੰਦਰ ਸਾਬੀ)-ਸਥਾਨਕ ਓਲੰਪੀਅਨ ਸੁਰਜੀਤ ਹਾਕੀ ਸਟੇਡੀਅਮ, ਬਰਲਟਨ ਪਾਰਕ, ਜਲੰਧਰ ਵਿਖੇ 22 ਨਵੰਬਰ ਤੋਂ ਸੁਰੂ ਹੋਣ ਵਾਲੇ 43ਵੇਂ ਇੰਡੀਅਨ ਆਇਲ ਸਰਵੋ ਸੁਰਜੀਤ ਹਾਕੀ ਟੂਰਨਾਮੈਂਟ ਦੀਆਂ ਤਿਆਰੀਆਂ ਨੂੰ ਅੰਤਿਮ ਰੂਪ ਦੇ ਦਿੱਤਾ ਗਿਆ ਹੈ। ਇਸ ਸਬੰਧੀ ਸੁਰਜੀਤ ਹਾਕੀ ਸੁਸਾਇਟੀ ਦੇ ਪ੍ਰਧਾਨ ਤੇ ਡਿਪਟੀ ਕਮਿਸ਼ਨਰ ਜਲੰਧਰ ਵਰਜੀਤ ਵਾਲੀਆ, ਆਈ.ਏ.ਐੱਸ. ਨੇ ਸੁਰਜੀਤ ਹਾਕੀ ਸਟੇਡੀਅਮ ਵਿਖੇ ਜ਼ਿਲ੍ਹੇ ਦੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਤੇ ਸੁਸਾਇਟੀ ਦੇ ਅਹੁਦੇਦਾਰਾਂ ਨਾਲ ਮੀਟਿੰਗ ਕਰਕੇ ਟੂਰਨਾਮੈਂਟ ਦੀਆਂ ਤਿਆਰੀਆਂ ਤੇ ਪ੍ਰਬੰਧਾਂ ਦਾ ਵਿਸਥਾਰਪੂਰਵਕ ਜਾਇਜ਼ਾ ਲਿਆ। ਇਸ ਮੌਕੇ ਡਿਪਟੀ ਕਮਿਸ਼ਨਰ ਵਰਜੀਤ ਵਾਲੀਆ ਨੇ ਦੱਸਿਆ ਕਿ 22 ਤੋਂ 28 ਨਵੰਬਰ ਤੱਕ ਵਾਲੇ ਦੇਸ਼ ਦੇ ਇਸ ਨਾਮੀ ਟੂਰਨਾਮੈਂਟ ਨੂੰ ਸਫ਼ਲਤਾਪੂਰਵਕ ਕਰਵਾਉਣ ਲਈ ਜ਼ਿਲ੍ਹਾ ਪ੍ਰਸ਼ਾਸਨ ਤੇ ਸੁਰਜੀਤ ਹਾਕੀ ਸੁਸਾਇਟੀ ਵਲੋਂ ਵਿਆਪਕ ਪ੍ਰਬੰਧ ਕੀਤੇ ਗਏ ਹਨ। ਟੂਰਨਾਮੈਂਟ ਦਾ 42ਵਾਂ ਐਡੀਸ਼ਨ ਲੀਗ-ਕਮ-ਨਾਕਆਊਟ ਆਧਾਰ ‘ਤੇ ਖੇਡਿਆ ਜਾਵੇਗਾ। ਸਾਰੀਆਂ 12 ਟੀਮਾਂ ਕ੍ਰਮਵਾ ਪਿਛਲੇ ਸਾਲ ਦੀ ਚੈਂਪੀਅਨ ਇੰਡੀਅਨਆਇਲ ਮੁੰਬਈ, ਇੰਡੀਅਨ ਨੇਵੀ ਮੁੰਬਈ, ਆਰ.ਸੀ.ਐਫ. ਕਪੂਰਥਲਾ, ਪੰਜਾਬ ਐਂਡ ਸਿੰਧ ਬੈਂਕ ਦਿੱਲੀ ਤੇ ਇੰਡੀਅਨ ਏਅਰ ਫੋਰਸ ਦਿੱਲੀ ਨੂੰ ਪੂਲ-’ਬੀ’ ਵਿੱਚ, ਪਿਛਲੇ ਸਾਲ ਦੀ ਉਪ-ਜੇਤੂ ਭਾਰਤ ਪੈਟਰੋਲੀਅਮ ਮੁੰਬਈ, ਬੀ.ਐਸ.ਐਫ. ਜਲੰਧਰ, ਸੀ.ਏ.ਜੀ. ਦਿੱਲੀ , ਇੰਡੀਅਨ ਰੇਲਵੇ ਦਿੱਲੀ , ਆਰਮੀ-ਇਲੈਵਨ ਦਿੱਲੀ ਤੇ ਸੀ.ਆਰ.ਪੀ.ਐਫ. ਦਿੱਲੀ ਸ਼ਾਮਿਲ ਹਨ। ਉਨ੍ਹਾਂ ਇਸ ਬਾਰੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਫਲੱਡ ਲਾਈਟਾਂ ਦੀ ਰੌਸ਼ਨੀ ਹੇਠ ਕਰਵਾਏ ਜਾਣ ਵਾਲੇ ਡੇ-ਨਾਈਟ ਹਾਕੀ ਮੁਕਾਬਲਿਆਂ ਲਈ ਸਾਰੇ ਲੋੜੀਂਦੇ ਪ੍ਰਬੰਧ ਯਕੀਨੀ ਬਣਾਏ ਗਏ ਹਨ। ਉਨ੍ਹਾਂ ਹਾਕੀ ਪ੍ਰੇਮੀਆਂ ਅਤੇ ਖੇਡ ਪ੍ਰੇਮੀਆਂ ਨੂੰ ਟੂਰਨਾਮੈਂਟ ਦੇ ਸਾਰੇ ਮੈਚਾਂ ਦਾ ਵੱਧ ਤੋਂ ਵੱਧ ਆਨੰਦ ਮਾਣਨ ਲਈ ਸਟੇਡੀਅਮ ਪਹੁੰਚਣ ਦਾ ਸੱਦਾ ਦਿੰਦਿਆਂ ਦੱਸਿਆ ਕਿ ਦਰਸ਼ਕਾਂ ਲਈ ਐਂਟਰੀ ਬਿਲਕੁਲ ਮੁਫ਼ਤ ਹੋਵੇਗੀ ਤੇ ਕਿਸੇ ਵੀ ਮੈਚ ਨੂੰ ਦੇਖਣ ਲਈ ਕੋਈ ਦਾਖ਼ਲਾ ਟਿਕਟ ਨਹੀਂ ਰੱਖੀ ਗ ਈ। ਇਸ ਮੌਕੇ ਸੁਰਜੀਤ ਹਾਕੀ ਸੁਸਾਇਟੀ ਦੇ ਅਹੁਦੇਦਾਰ ਲਖਵਿੰਦਰ ਪਾਲ ਸਿੰਘ ਖਹਿਰਾ, ਐੱਲ.ਆਰ. ਨਈਅਰ, ਸੁਰਿੰਦਰ ਸਿੰਘ ਭਾਪਾ, ਰਣਬੀਰ ਸਿੰਘ ਟੁੱਟ, ਇਕਬਾਲ ਸਿੰਘ ਸੰਧੂ, ਰਾਮ ਪ੍ਰਤਾਪ, ਨਰਿੰਦਰ ਪਾਲ ਸਿੰਘ ਜੱਜ ਅਤੇ ਸਮਰਦੀਪ ਬੱਠਲਾ ਆਦਿ ਹਾਜ਼ਰ ਸਨ।