22-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-11-2026

43 ਵਾਂ ਇੰਡੀਅਨ ਆਇਲ ਸਰਵੋ ਸੁਰਜੀਤ ਹਾਕੀ ਟੂਰਨਾਮੈਂਟ ਅੱਜ ਤੋਂ

ਜਲੰਧਰ, 21 ਨਵੰਬਰ (ਡਾ ਜਤਿੰਦਰ ਸਾਬੀ)-43ਵੇਂ ਇੰਡੀਅਨ ਆਇਲ ਸਰਵੋ ਸੁਰਜੀਤ ਹਾਕੀ ਟੂਰਨਾਮੈਂਟ ਦੇ ਆਯੋਜਨ ਲਈ ਸਾਰੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ। ਇਹ ਵੱਕਾਰੀ ਟੂਰਨਾਮੈਂਟ 22 ਨਵੰਬਰ ਤੋਂ ਜਲੰਧਰ ਦੇ ਬਰਲਟਨ ਪਾਰਕ ਸਥਿਤ ਓਲੰਪੀਅਨ ਸੁਰਜੀਤ ਹਾਕੀ ਸਟੇਡੀਅਮ ਵਿਖੇ ਸ਼ੁਰੂ ਹੋਵੇਗਾ।

ਵਰਜੀਤ ਸਿੰਘ ਵਾਲੀਆ ਡਿਪਟੀ ਕਮਿਸ਼ਨਰ ਜਲੰਧਰ ਅਤੇ ਪ੍ਰਧਾਨ, ਸੁਰਜੀਤ ਹਾਕੀ ਸੁਸਾਇਟੀ 22-11-2026
ਜਲੰਧਰ, 21 ਨਵੰਬਰ (ਡਾ ਜਤਿੰਦਰ ਸਾਬੀ)-43ਵੇਂ ਇੰਡੀਅਨ ਆਇਲ ਸਰਵੋ ਸੁਰਜੀਤ ਹਾਕੀ ਟੂਰਨਾਮੈਂਟ ਦੇ ਆਯੋਜਨ ਲਈ ਸਾਰੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ। ਇਹ ਵੱਕਾਰੀ ਟੂਰਨਾਮੈਂਟ 22 ਨਵੰਬਰ ਤੋਂ ਜਲੰਧਰ ਦੇ ਬਰਲਟਨ ਪਾਰਕ ਸਥਿਤ ਓਲੰਪੀਅਨ ਸੁਰਜੀਤ ਹਾਕੀ ਸਟੇਡੀਅਮ ਵਿਖੇ ਸ਼ੁਰੂ ਹੋਵੇਗਾ। ਇਸ ਸੰਬੰਧੀ ਵਰਜੀਤ ਸਿੰਘ ਵਾਲੀਆ ਡਿਪਟੀ ਕਮਿਸ਼ਨਰ ਜਲੰਧਰ ਤੇ ਪ੍ਰਧਾਨ, ਸੁਰਜੀਤ ਹਾਕੀ ਸੁਸਾਇਟੀ ਨੇ ਦੱਸਿਆ ਕਿ ਇਹ ਸਾਲਾਨਾ ਟੂਰਨਾਮੈਂਟ ਮਹਾਨ ਓਲੰਪੀਅਨ ਤੇ ਭਾਰਤੀ ਹਾਕੀ ਟੀਮ ਦੇ ਸਾਬਕਾ ਕਪਤਾਨ ਸਵ. ਸੁਰਜੀਤ ਸਿੰਘ ਰੰਧਾਵਾ ਦੀ ਯਾਦ ਵਿਚ ਕਰਵਾਇਆ ਜਾਂਦਾ ਹੈ। ਉਨ੍ਹਾਂ ਦੱਸਿਆ ਕਿ ਸਟੇਡੀਅਮ ਵਿਚ ਦਰਸ਼ਕਾਂ ਲਈ ਦਾਖਲਾ ਬਿਲਕੁਲ ਮੁਫ਼ਤ ਹੋਵੇਗਾ। ਇਕ ਹਫ਼ਤਾ ਚੱਲਣ ਵਾਲੇ ਇਸ ਟੂਰਨਾਮੈਂਟ ਵਿਚ ਦੇਸ਼ ਦੀਆਂ 12 ਨਾਮਵਰ ਹਾਕੀ ਟੀਮਾਂ ਹਿੱਸਾ ਲੈਣਗੀਆਂ। ਸੁਸਾਇਟੀ ਦੇ ਸੀ. ਈ. ਓ. ਇਕਬਾਲ ਸੰਧੂ ਨੇ ਦੱਸਿਆ ਕਿ ਇਹ ਟੂਰਨਾਮੈਂਟ ਲੀਗ-ਕਮ-ਨਾਕਆਊਟ ਆਧਾਰ ‘ਤੇ ਕਰਵਾਇਆ ਜਾਵੇਗਾ। ਦੇਸ਼ ਦੀਆਂ ਚੋਟੀ ਦੀਆਂ 12 ਰੈਂਕਿੰਗ ਵਾਲੀਆਂ ਟੀਮਾਂ ਨੂੰ ਚਾਰ ਪੂਲਾਂ ਵਿਚ ਵੰਡਿਆ ਗਿਆ ਹੈ ਅਤੇ ਹਰੇਕ ਪੂਲ ਵਿਚ ਤਿੰਨ-ਤਿੰਨ ਟੀਮਾਂ ਹੋਣਗੀਆਂ। ਟੂਰਨਾਮੈਂਟ ਦਾ ਰਸਮੀ ਉਦਘਾਟਨ 22 ਨਵੰਬਰ ਨੂੰ ਸ਼ਾਮ 5:30 ਵਜੇ ਫਲੱਡ ਲਾਈਟਾਂ ਦੀ ਰੌਸ਼ਨੀ ਹੇਠ ਪੰਜਾਬ ਸਰਕਾਰ ਦੇ ਦੋਵੇਂ ਕੈਬਨਿਟ ਮੰਤਰੀ ਮੋਹਿੰਦਰ ਭਗਤ ਤੇ ਤਰੁਨਪ੍ਰੀਤ ਸਿੰਘ ਸੌਂਦ ਕਰਨਗੇ।
ਪਿਛਲੀ ਖ਼ਬਰ ਭਾਜਪਾ ਕਾਨੂੰਨੀ ਸੈੱਲ ਚੋਣਾਂ ਵਿਚ ਬੂਥ ਪੱਧਰ ਤੱਕ ਨਿਭਾਏਗਾ ਅਹਿਮ ਭੂਮਿਕਾ-ਹਿੱਕੀ ਅਗਲੀ ਖ਼ਬਰ ਨਗਰ ਨਿਗਮ ਨੂੰ ਨਵੇਂ ਟਾਊਨ ਹਾਲ ਦੀ ਲੋੜ, ਵਿਧਾਨ ਸਭਾ ਚੋਣਾਂ ਤੋਂ ਬਾਅਦ ਹੋ ਸਕਦਾ ਬਣਾਉਣ ਦਾ ਫ਼ੈਸਲਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।