22-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-11-2026

ਸੇਂਟ ਜੋਸਫ਼ ਬੋਇਜ਼ ਸਕੂਲ ਦੇ ਸਾਲਾਨਾ ਖੇਡ ਸਮਾਰੋਹ ਦੀ ਸ਼ਾਨਦਾਰ ਸਮਾਪਤੀ

ਜਲੰਧਰ, 21 ਨਵੰਬਰ (ਡਾ. ਜਤਿੰਦਰ ਸਾਬੀ)-ਸੇਂਟ ਜੋਸਫ਼ ਬੋਇਜ਼ ਸਕੂਲ ਵਿਖੇ ਕਰਵਾਏ ਗਏ ਦੋ ਰੋਜ਼ਾ ਸਾਲਾਨਾ ਖੇਡ ਸਮਾਰੋਹ ਦਾ ਸਮਾਪਨ ਉਤਸ਼ਾਹ, ਜੋਸ਼ ਤੇ ਖੇਡ ਭਾਵਨਾ ਨਾਲ ਹੋਇਆ।

ਅਜੀਤ ਡੈਸਕ 22-11-2026
ਜਲੰਧਰ, 21 ਨਵੰਬਰ (ਡਾ. ਜਤਿੰਦਰ ਸਾਬੀ)-ਸੇਂਟ ਜੋਸਫ਼ ਬੋਇਜ਼ ਸਕੂਲ ਵਿਖੇ ਕਰਵਾਏ ਗਏ ਦੋ ਰੋਜ਼ਾ ਸਾਲਾਨਾ ਖੇਡ ਸਮਾਰੋਹ ਦਾ ਸਮਾਪਨ ਉਤਸ਼ਾਹ, ਜੋਸ਼ ਤੇ ਖੇਡ ਭਾਵਨਾ ਨਾਲ ਹੋਇਆ। ਸਮਾਰੋਹ ਵਿਚ ਮੁੱਖ ਮਹਿਮਾਨ ਵਜੋਂ ਇੰਜ. ਰਮਨ ਭਗਤ, ਐਕਸਾਈਜ਼ ਅਫ਼ਸਰ, ਜਲੰਧਰ ਈਸਟ ਡਿਸਟ੍ਰਿਕਟ ਨੇ ਸ਼ਿਰਕਤ ਕੀਤੀ। ਇਸ ਮੌਕੇ ਉਨ੍ਹਾਂ ਦੇ ਪਿਤਾ ਰਾਜੇਸ਼ ਕੁਮਾਰ ਭਗਤ ਦੇ ਸਮਾਜ ਸੇਵਾ ਵਿਚ ਪਾਏ ਯੋਗਦਾਨ ਦਾ ਵੀ ਵਿਸ਼ੇਸ਼ ਜ਼ਿਕਰ ਕੀਤਾ। ਉਨ੍ਹਾਂ ਨੂੰ 2 ਮਈ, 2025 ਨੂੰ ਰਾਸ਼ਟਰਪਤੀ ਸ੍ਰੀਮਤੀ ਦਰੌਪਦੀ ਮੁਰਮੂ ਵਲੋਂ ਸਮਾਜ ਸੇਵਾ ਦੇ ਖੇਤਰ ਵਿਚ ਰਾਸ਼ਟਰੀ ਪੁਰਸਕਾਰ ਨਾਲ ਸਨਮਾਨਿਤ ਕੀਤਾ ਗਿਆ ਸੀ। ਖੇਡ ਸਮਾਰੋਹ ਦੌਰਾਨ ਵਿਦਿਆਰਥੀਆਂ ਨੇ ਵੱਖ-ਵੱਖ ਖੇਡ ਮੁਕਾਬਲਿਆਂ ਵਿਚ ਆਪਣੀ ਪ੍ਰਤਿਭਾ, ਅਨੁਸ਼ਾਸਨ ਅਤੇ ਖੇਡ ਭਾਵਨਾ ਦਾ ਸ਼ਾਨਦਾਰ ਪ੍ਰਦਰਸ਼ਨ ਕੀਤਾ। ਮੁਕਾਬਲਿਆਂ ਦੇ ਅੰਤਿਮ ਨਤੀਜਿਆਂ ਅਨੁਸਾਰ ਰੈੱਡ ਹਾਊਸ ਨੇ ਪਹਿਲਾ ਸਥਾਨ ਹਾਸਿਲ ਕਰਕੇ ਓਵਰਆਲ ਚੈਂਪੀਅਨ ਬਣਨ ਦਾ ਮਾਣ ਪ੍ਰਾਪਤ ਕੀਤਾ। ਯੈਲੋ ਹਾਊਸ ਦੂਜੇ ਤੇ ਬਲੂ ਹਾਊਸ ਤੀਜੇ ਸਥਾਨ ’ਤੇ ਰਿਹਾ ਸਾਧਨਾ ਕੁਮਾਰੀ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ 4 ਸੋਨੇ ਤੇ 2 ਚਾਂਦੀ ਦੇ ਤਗ਼ਮੇ ਜਿੱਤੇ। ਉਸ ਨੂੰ ਬੈਸਟ ਅਥਲੀਟ ਦੇ ਖ਼ਿਤਾਬ ਨਾਲ ਸਨਮਾਨਿਤ ਕੀਤਾ। ਸਕੂਲ ਦੇ ਡਾਇਰੈਕਟਰ ਫਾਦਰ ਡੇਵਿਸ ਅਲਬਟ ਨੇ ਜੇਤੂਆਂ ਅਤੇ ਭਾਗ ਲੈਣ ਵਾਲੇ ਵਿਦਿਆਰਥੀਆਂ ਨੂੰ ਵਧਾਈ ਦਿੱਤੀ। ਪ੍ਰਿੰਸੀਪਲ ਸਿਸਟਰ ਜੇਨ ਜੋਸਪ ਨੇ ਸਮਾਰੋਹ ਦੀ ਸਫਲਤਾ ’ਤੇ ਖੁਸ਼ੀ ਪ੍ਰਗਟ ਕਰਦਿਆਂ ਅਧਿਆਪਕਾਂ ਦੇ ਸਮਰਪਣ ਤੇ ਅਣਥੱਕ ਮਿਹਨਤ ਦੀ ਸ਼ਲਾਘਾ ਕੀਤੀ।
ਪਿਛਲੀ ਖ਼ਬਰ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕਵੀ ਦਰਬਾਰ ਅੱਜ, 23 ਤੇ 24 ਨੂੰ ਵੀ ਹੋਣਗੇ ਸਮਾਗਮ-ਗੁਰਕ੍ਰਿਪਾਲ ਸਿੰਘ ਅਗਲੀ ਖ਼ਬਰ ਐੱਨ. ਆਈ. ਐਕਟ ਦੇ ਕੇਸਾਂ ਲਈ ਵਿਸ਼ੇਸ਼ ਲੋਕ ਅਦਾਲਤ ’ਚ 284 ਕੇਸਾਂ ਦਾ ਨਿਪਟਾਰਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।