ਨਗਰ ਨਿਗਮ ਯੂਨੀਅਨ ਦੀ ਹੜਤਾਲ ਨੂੰ ਲੈ ਕੇ ਮੇਅਰ ਨੇ ਅੱਜ ਸੱਦੀ ਮੀਟਿੰਗ
ਜਲੰਧਰ, 21 ਨਵੰਬਰ (ਸ਼ਿਵ)-ਨਗਰ ਨਿਗਮ ਦੀ ਇਕ ਯੂਨੀਅਨ ਵਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਕੀਤੀ ਜਾ ਰਹੀ ਅਣਮਿੱਥੇ ਸਮੇਂ ਦੀ ਹੜਤਾਲ ਦੇ ਮਾਮਲੇ ਵਿਚ ਮੇਅਰ ਵਨੀਤ ਧੀਰ ਨੇ ਯੂਨੀਅਨ ਆਗੂਆਂ ਨੂੰ ਭਰੋਸਾ ਦਿੱਤਾ ਹੈ ਕਿ ਉਨ੍ਹਾਂ ਦੀਆਂ ਮੰਗਾਂ ਤੇ ਮਸਲਿਆਂ ਨੂੰ ਪਹਿਲ ਦੇ ਆਧਾਰ ’ਤੇ ਹੱਲ ਕਰਵਾਇਆ ਜਾਵੇਗਾ। ਇਸ ਸੰਬੰਧੀ ਮੇਅਰ ਵਲੋਂ ਐਤਵਾਰ ਨੂੰ ਸਵੇਰੇ 11 ਵਜੇ ਮੇਅਰ ਹਾਊਸ ਵਿਖੇ ਯੂਨੀਅਨ ਆਗੂਆਂ ਨਾਲ ਵਿਸ਼ੇਸ਼ ਮੀਟਿੰਗ ਸੱਦੀ ਹੈ।
ਨਗਰ ਨਿਗਮ ਦਫ਼ਤਰ ਨੇੜੇ ਯੂਨੀਅਨ ਆਗੂਆਂ ਨਾਲ ਗੱਲਬਾਤ ਕਰਦੇ ਹੋਏ ਮੇਅਰ ਵਨੀਤ ਧੀਰ, ਨਾਲ ਨਿਤਿਨ ਕੋਹਲੀ, ਬਲਬੀਰ ਸਿੰਘ ਬਿੱਟੂ, ਵਿੱਕੀ ਤੁਲਸੀ ਤੇ ਹੋਰ। ਤਸਵੀਰ : ਮੁਨੀਸ਼
22-11-2026