ਕੱਲ੍ਹ ਹਲਕਾ ਆਦਮਪੁਰ ਦੇ ਪਿੰਡ ਭੱਟੀਆਂ ਵਿਖੇ ਹੋਵੇਗੀ ਕਾਂਗਰਸ ਦੀ ਵਿਸ਼ਾਲ ਰੈਲੀ-ਕੋਟਲੀ
ਜਲੰਧਰ, 21 ਨਵੰਬਰ (ਜਸਪਾਲ ਸਿੰਘ)-ਵਿਧਾਨ ਸਭਾ ਹਲਕਾ ਆਦਮਪੁਰ ਦੇ ਪਿੰਡ ਭੱਟੀਆਂ ਵਿਖੇ 23 ਨਵੰਬਰ ਨੂੰ ਸਵੇਰੇ 10 ਵਜੇ ਪੰਜਾਬ ਕਾਂਗਰਸ ਦੇ ਪ੍ਰਧਾਨ ਪ੍ਰਗਟ ਸਿੰਘ ਦੀ ਆਮਦ ਮੌਕੇ ਹੋਣ ਜਾ ਰਹੀ ਰੈਲੀ ਦੀਆਂ ਤਿਆਰੀਆਂ ਸੰਬੰਧੀ ਸੀਨੀਅਰ ਕਾਂਗਰਸੀ ਆਗੂ ਅਸ਼ਵਨ ਭੱਲਾ ਦੇ ਗ੍ਰਹਿ ਵਿਖੇ ਵਿਧਾਇਕ ਸੁਖਵਿੰਦਰ ਸਿੰਘ ਕੋਟਲੀ ਦੀ ਅਗਵਾਈ ਹੇਠ ਇਕ ਅਹਿਮ ਮੀਟਿੰਗ ਹੋਈ। ਮੀਟਿੰਗ ਦੌਰਾਨ ਪਿੰਡ ਭੱਟੀਆਂ ਵਿਖੇ ਹੋਣ ਵਾਲੀ ਰੈਲੀ ਨੂੰ ਸਫ਼ਲ ਬਣਾਉਣ ਲਈ ਵਿਸਥਾਰ ਨਾਲ ਵਿਚਾਰ-ਵਟਾਂਦਰਾ ਕੀਤਾ।
ਅਜੀਤ ਡੈਸਕ
22-11-2026