22-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-11-2026

ਦਰਜਨਾਂ ਜਥੇਬੰਦੀਆਂ ਵਲੋਂ ਡੀ.ਐਸ.ਪੀ. ਨਕੋਦਰ ਦੇ ਦਫ਼ਤਰ ਅੱਗੇ ਧਰਨਾ ਅੱਜ

ਨਕੋਦਰ, 21 ਨਵੰਬਰ (ਗੁਰਵਿੰਦਰ ਸਿੰਘ )- ਮਜ਼ਦੂਰ ਆਗੂ ਹਰਮੇਸ਼ ਮਾਲੜੀ ਨੂੰ ਜਾਤੀ ਸੂਚਕ ਸ਼ਬਦ ਬੋਲਣ ਵਾਲੇ ਤਲਵੰਡੀ ਸਲੇਮ ਦੇ ਸਰਪੰਚ ਅਤੇ ਉਸ ਦੀ ਢਾਣੀ ਖਿਲਾਫ ਦਰਜ ਹੋਏ ਐੱਸਸੀ ਐੱਸਟੀ ਐਕਟ ਤਹਿਤ ਦਰਜ ਮੁਕੱਦਮੇ ਨੂੰ ਇਕ ਮਹੀਨੇ ਤੋਂ ਵੱਧ ਦਾ ਸਮਾਂ ਬੀਤਣ ਦੇ ਬਾਵਜੂਦ ਅਜੇ ਤੱਕ ਦੋਸ਼ੀਆਂ ਦੀ ਗ੍ਰਿਫਤਾਰੀ ਨਾ ਹੋਣ ਤੋਂ ਖ਼ਫ਼ਾ ਦਰਜਨਾਂ ਜਥੇਬੰਦੀਆਂ ਨੇ ਅੱਜ ਇਥੇ ਐਲਾਨ ਕੀਤਾ ਹੈ ਕਿ 22 ਨਵੰਬਰ ਨੂੰ ਡੀ. ਐਸ.

ਅਜੀਤ ਡੈਸਕ 22-11-2026
ਨਕੋਦਰ, 21 ਨਵੰਬਰ (ਗੁਰਵਿੰਦਰ ਸਿੰਘ )- ਮਜ਼ਦੂਰ ਆਗੂ ਹਰਮੇਸ਼ ਮਾਲੜੀ ਨੂੰ ਜਾਤੀ ਸੂਚਕ ਸ਼ਬਦ ਬੋਲਣ ਵਾਲੇ ਤਲਵੰਡੀ ਸਲੇਮ ਦੇ ਸਰਪੰਚ ਅਤੇ ਉਸ ਦੀ ਢਾਣੀ ਖਿਲਾਫ ਦਰਜ ਹੋਏ ਐੱਸਸੀ ਐੱਸਟੀ ਐਕਟ ਤਹਿਤ ਦਰਜ ਮੁਕੱਦਮੇ ਨੂੰ ਇਕ ਮਹੀਨੇ ਤੋਂ ਵੱਧ ਦਾ ਸਮਾਂ ਬੀਤਣ ਦੇ ਬਾਵਜੂਦ ਅਜੇ ਤੱਕ ਦੋਸ਼ੀਆਂ ਦੀ ਗ੍ਰਿਫਤਾਰੀ ਨਾ ਹੋਣ ਤੋਂ ਖ਼ਫ਼ਾ ਦਰਜਨਾਂ ਜਥੇਬੰਦੀਆਂ ਨੇ ਅੱਜ ਇਥੇ ਐਲਾਨ ਕੀਤਾ ਹੈ ਕਿ 22 ਨਵੰਬਰ ਨੂੰ ਡੀ.ਐਸ.ਪੀ ਨਕੋਦਰ ਦੇ ਦਫ਼ਤਰ ਅੱਗੇ ਵਿਸ਼ਾਲ ਰੋਸ ਧਰਨਾ ਦਿੱਤਾ ਜਾਵੇਗਾ। ਇਥੇ ਸਥਾਨਕ ਦਿਹਾਤੀ ਮਜ਼ਦੂਰ ਸਭਾ ਦੇ ਦਫ਼ਤਰ ਵਿਖੇ ਐਡਵੋਕੇਟ ਸੁਰਿੰਦਰ ਖੀਵਾ ਦੀ ਪ੍ਰਧਾਨਗੀ ਹੇਠ ਹੋਈ ਮੀਟਿੰਗ ‘ਚ ਹਾਜ਼ਰ ਦਿਹਾਤੀ ਮਜ਼ਦੂਰ ਸਭਾ ਦੇ ਸੂਬਾ ਪ੍ਰਧਾਨ ਦਰਸ਼ਨ ਨਾਹਰ, ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਜ਼ਿਲ੍ਹਾ ਪ੍ਰਧਾਨ ਮੋਹਨ ਸਿੰਘ ਬੱਲ, ਕਿਰਤੀ ਕਿਸਾਨ ਯੂਨੀਅਨ ਦੇ ਸੂਬਾ ਆਗੂ ਸੰਤੋਖ ਸਿੰਘ ਸੰਧੂ, ਤਰਕਸ਼ੀਲ ਸੁਸਾਇਟੀ ਪੰਜਾਬ ਦੇ ਸੂਬਾ ਕਮੇਟੀ ਮੈਂਬਰ ਸੁਖਵਿੰਦਰ ਬਾਗਪੁਰ,ਪੇਂਡੂ ਮਜ਼ਦੂਰ ਯੂਨੀਅਨ ਪੰਜਾਬ ਦੇ ਸੂਬਾ ਆਗੂ ਹੰਸਰਾਜ ਪੱਬਵਾਂ, ਜਮਹੂਰੀ ਕਿਸਾਨ ਸਭਾ ਦੇ ਸੂਬਾ ਆਗੂ ਮਨੋਹਰ ਸਿੰਘ ਗਿੱਲ, ਪੰਜਾਬ ਖੇਤ ਮਜ਼ਦੂਰ ਯੂਨੀਅਨ ਦੇ ਇਲਾਕਾ ਨਕੋਦਰ ਸ਼ਾਹਕੋਟ ਦੇ ਪ੍ਰਧਾਨ ਹਰਪਾਲ ਬਿੱਟੂ, ਜਮਹੂਰੀ ਅਧਿਕਾਰ ਸਭਾ ਦੇ ਸੂਬਾ ਕਮੇਟੀ ਮੈਂਬਰ ਗੁਰਮੀਤ ਕੋਟਲੀ ਅਤੇ ਪੰਜਾਬ ਖੇਤ ਮਜ਼ਦੂਰ ਯੂਨੀਅਨ ਦੇ ਸੂਬਾ ਵਿੱਤ ਸਕੱਤਰ ਹਰਮੇਸ਼ ਮਾਲੜੀ ਨੇ ਕਿਹਾ ਕਿ ਤਲਵੰਡੀ ਸਲੇਮ ਦੇ ਸਰਪੰਚ ਪ੍ਰਦੀਪ ਸਿੰਘ ਅਤੇ ਹੋਰਨਾਂ ਵਿਰੁੱਧ ਮੁਕੱਦਮਾ ਦਰਜ ਹੋਣ ਦੇ ਬਾਵਜੂਦ ਨਕੋਦਰ ਪੁਲਿਸ ਵਲੋਂ ਦੋਸ਼ੀਆਂ ਨੂੰ ਗਿਰਫ਼ਤਾਰ ਨਹੀਂ ਕੀਤਾ ਜਾ ਰਿਹਾ।ਆਗੂਆਂ ਐਲਾਨ ਕੀਤਾ ਕਿ 22 ਨਵੰਬਰ ਨੂੰ ਮਜ਼ਦੂਰ, ਕਿਸਾਨ, ਨੌਜਵਾਨ ਵਿਦਿਆਰਥੀ, ਤਰਕਸ਼ੀਲ, ਜਮਹੂਰੀ ਕਾਮੇ, ਲੇਖਕ ਅਤੇ ਬੁੱਧੀਜੀਵੀ ਵੱਡੀ ਪੱਧਰ ‘ਤੇ ਧਰਨੇ ਵਿੱਚ ਸ਼ਾਮਲ ਹੋਣਗੇ।
ਪਿਛਲੀ ਖ਼ਬਰ ਐਡਵੋਕੇਟ ਧਾਮੀ ਦੇ ਛੇਵੀਂ ਵਾਰ ਪ੍ਰਧਾਨ ਬਣਨ ’ਤੇ ਜਥੇ. ਕਲਿਆਣ ਵਲੋਂ ਖੁਸ਼ੀ ਦਾ ਪ੍ਰਗਟਾਵਾ ਅਗਲੀ ਖ਼ਬਰ ਗਰੀਸ ’ਚ ਕਤਲ ਕੀਤੇ ਪਿੰਡ ਤਲਵੰਡੀ ਸੰਘੇੜਾ ਦੇ 2 ਸਕੇ ਭਰਾਵਾਂ ਦੀਆਂ ਮ੍ਰਿਤਕ ਦੇਹਾਂ ਪਿੰਡ ਪਹੁੰਚੀਆਂ ਸ਼ੇਰੋਵਾਲੀਆ , ਪਾਲ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।