22-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-11-2026

ਆਦਮਪੁਰ ਬੱਸ ਸਟੈਂਡ ਦੇ ਪਾਰਕ ਦਾ 13 ਲੱਖ ਰੁਪਏ ਦੀ ਲਾਗਤ ਨਾਲ ਹੋਵੇਗਾ ਨਵੀਨੀਕਰਨ - ਪਵਨ ਕੁਮਾਰ ਟੀਨੂੰ

ਆਦਮਪੁਰ, 21 ਨਵੰਬਰ (ਰਮਨ ਦਵੇਸਰ) – ਆਦਮਪੁਰ ਦੇ ਬੱਸ ਸਟੈਂਡ ਵਿਖੇ ਸਥਿਤ ਪਾਰਕ ਦੇ ਨਵੀਨੀਕਰਨ ਅਤੇ ਸੁੰਦਰੀਕਰਨ ਦੇ ਕੰਮ ਦੀ ਸ਼ੁਰੂਆਤ 13 ਲੱਖ ਰੁਪਏ ਦੀ ਲਾਗਤ ਨਾਲ ਕੀਤੀ ਗਈ। ਇਸ ਮੌਕੇ ਹਲਕਾ ਇੰਚਾਰਜ ਪਵਨ ਕੁਮਾਰ ਟੀਨੂੰ ਵਿਸ਼ੇਸ਼ ਤੌਰ ’ਤੇ ਪਹੁੰਚੇ ਅਤੇ ਉਨ੍ਹਾਂ ਵੱਲੋਂ ਨਵੀਨੀਕਰਨ ਦੇ ਕੰਮ ਦਾ ਉਦਘਾਟਨ ਕੀਤਾ ਗਿਆ।

ਅਜੀਤ ਡੈਸਕ 22-11-2026
ਆਦਮਪੁਰ, 21 ਨਵੰਬਰ (ਰਮਨ ਦਵੇਸਰ) – ਆਦਮਪੁਰ ਦੇ ਬੱਸ ਸਟੈਂਡ ਵਿਖੇ ਸਥਿਤ ਪਾਰਕ ਦੇ ਨਵੀਨੀਕਰਨ ਅਤੇ ਸੁੰਦਰੀਕਰਨ ਦੇ ਕੰਮ ਦੀ ਸ਼ੁਰੂਆਤ 13 ਲੱਖ ਰੁਪਏ ਦੀ ਲਾਗਤ ਨਾਲ ਕੀਤੀ ਗਈ। ਇਸ ਮੌਕੇ ਹਲਕਾ ਇੰਚਾਰਜ ਪਵਨ ਕੁਮਾਰ ਟੀਨੂੰ ਵਿਸ਼ੇਸ਼ ਤੌਰ ’ਤੇ ਪਹੁੰਚੇ ਅਤੇ ਉਨ੍ਹਾਂ ਵੱਲੋਂ ਨਵੀਨੀਕਰਨ ਦੇ ਕੰਮ ਦਾ ਉਦਘਾਟਨ ਕੀਤਾ ਗਿਆ। ਇਸ ਮੌਕੇ ਪਵਨ ਕੁਮਾਰ ਟੀਨੂੰ ਨੇ ਦੱਸਿਆ ਕਿ ਪਾਰਕ ਦੇ ਨਵੀਨੀਕਰਨ ’ਤੇ ਕੁੱਲ 13 ਲੱਖ ਰੁਪਏ ਖਰਚ ਕੀਤੇ ਜਾਣਗੇ, ਜਿਸ ਵਿੱਚੋਂ 8 ਲੱਖ ਰੁਪਏ ਰੰਗਲਾ ਪੰਜਾਬ ਸਕੀਮ ਤਹਿਤ ਪ੍ਰਾਪਤ ਹੋਏ ਹਨ, ਜਦਕਿ 5 ਲੱਖ ਰੁਪਏ ਨਗਰ ਕੌਂਸਲ ਵੱਲੋਂ ਖਰਚ ਕੀਤੇ ਜਾਣਗੇ। ਉਨ੍ਹਾਂ ਕਿਹਾ ਕਿ ਪਾਰਕ ਵਿਚ ਗ੍ਰੀਨਰੀ ਅਤੇ ਹੋਰ ਲੋੜੀਂਦੇ ਵਿਕਾਸ ਕਾਰਜ ਕਰਵਾਏ ਜਾਣਗੇ, ਤਾਂ ਜੋ ਬੱਚਿਆਂ, ਬਜ਼ੁਰਗਾਂ ਅਤੇ ਸ਼ਹਿਰ ਵਾਸੀਆਂ ਨੂੰ ਸੈਰ ਕਰਨ ਅਤੇ ਬੈਠਣ ਲਈ ਵਧੀਆ ਮਾਹੌਲ ਮਿਲ ਸਕੇ। ਉਨ੍ਹਾਂ ਦੱਸਿਆ ਕਿ ਗਊਸ਼ਾਲਾ ਦੀ ਚਾਰਦੀਵਾਰੀ ਦਾ ਕੰਮ ਲਗਭਗ 90 ਫੀਸਦੀ ਮੁਕੰਮਲ ਹੋ ਚੁੱਕਾ ਹੈ। ਇਸ ਤੋਂ ਇਲਾਵਾ ਸ਼ਹਿਰ ਵਿੱਚ ਸੀਸੀਟੀਵੀ ਕੈਮਰੇ ਲਗਾਉਣ, ਸਟਰੀਟ ਲਾਈਟਾਂ ਅਤੇ ਸਾਫ਼ ਪੀਣ ਵਾਲੇ ਪਾਣੀ ਵਰਗੀਆਂ ਸਹੂਲਤਾਂ ਮੁਹੱਈਆ ਕਰਵਾਉਣ ਲਈ ਵੀ ਯਤਨ ਕੀਤੇ ਜਾ ਰਹੇ ਹਨ। ਇਸ ਮੌਕੇ ਨਗਰ ਕੌਂਸਲ ਪ੍ਰਧਾਨ ਚਰਨਜੀਤ ਸਿੰਘ ਸ਼ੇਰੀ, ਸੀਨੀਅਰ ਮੀਤ ਪ੍ਰਧਾਨ ਬਿੰਦਾ ਗਰੇਵਾਲ, ਕੌਂਸਲਰ ਪਵਿੱਤਰ ਸਿੰਘ, ਕੌਂਸਲਰ ਅਮਰੀਕ ਸਿੰਘ ਸਵੀਟੀ, ਕੌਂਸਲਰ ਵਿਕਰਮ ਵੱਧਨ, ਕੌਂਸਲਰ ਜੋਗਿੰਦਰ ਪਾਲ, ਕੌਂਸਲਰ ਕੰਨੂ ਬੰਸਲ, ਕੌਂਸਲਰ ਦਵਿੰਦਰ ਸਿੰਘ ਸੂਰੀ, ਕੌਂਸਲਰ ਰੀਨਾ ਅਗਰਵਾਲ, ਚੇਅਰਮੈਨ ਦਲਜੀਤ ਸਿੰਘ ਮਿਨਹਾਸ, ਚੇਅਰਮੈਨ ਹਰਕੀਤ ਸਿੰਘ, ਆਕਾਸ਼ਦੀਪ ਆਸ਼ੂ, ਰਾਕੇਸ਼ ਅਗਰਵਾਲ, ਨਿਧੀ ਤਿਵਾੜੀ, ਪੰਕਜ ਹਨੀ, ਤਿਲਕ ਰਾਜ ਕੋਆਰਡੀਨੇਟਰ, ਪ੍ਰਦੀਪ ਸਮੇਤ ਹੋਰ ਪਤਵੰਤੇ ਹਾਜ਼ਰ ਸਨ।
ਪਿਛਲੀ ਖ਼ਬਰ ਹਲਕਾ ਨਕੋਦਰ ਦੇ ਪਿੰਡ ਖੀਵਾ ਤੇ ਗੋਰਸੀਆਂ ਪੀਰਾਂ ਵਿਚ ਵੀ ਜਲਦ ਮਿਲੇਗੀ ਪਿੰਡ ਕਲੀਨਿਕ ਦੀ ਸਹੂਲਤ ਅਗਲੀ ਖ਼ਬਰ 26 ਨੂੰ ਫਿਲੌਰ ਵਿਖੇ ਹੋਵੇਗੀ ਬਸਪਾ ਦੀ ਇਤਿਹਾਸਕ ਰੈਲੀ-ਕਾਂਤੀ ਮੋਹਨ ਮੁਠੱਡਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।