21-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-11-2026

ਹਲਕਾ ਨਕੋਦਰ ਦੇ ਪਿੰਡ ਖੀਵਾ ਤੇ ਗੋਰਸੀਆਂ ਪੀਰਾਂ ਵਿਚ ਵੀ ਜਲਦ ਮਿਲੇਗੀ ਪਿੰਡ ਕਲੀਨਿਕ ਦੀ ਸਹੂਲਤ

ਨਕੋਦਰ, 21 ਨਵੰਬਰ ( ਗੁਰਵਿੰਦਰ ਸਿੰਘ)-ਪੰਜਾਬ ਸਰਕਾਰ ਵੱਲੋਂ ਸੂਬੇ ਦੇ ਲੋਕਾਂ ਨੂੰ ਬਿਹਤਰ ਅਤੇ ਮਿਆਰੀ ਸਿਹਤ ਸਹੂਲਤਾਂ ਮੁਹੱਈਆ ਕਰਵਾਉਣ ਦੇ ਉਦੇਸ਼ ਨਾਲ 333 ਹੋਰ ਨਵੇਂ ਪਿੰਡ ਕਲੀਨਿਕ ਖੋਲ੍ਹਣ ਦਾ ਐਲਾਨ ਕੀਤਾ ਗਿਆ ਹੈ। ਇਸ ਨਾਲ ਸੂਬੇ ਵਿੱਚ ਪਿੰਡ ਕਲੀਨਿਕਾਂ ਦੀ ਕੁੱਲ ਗਿਣਤੀ ਵਧ ਕੇ 591 ਹੋ ਜਾਵੇਗੀ।

ਅਜੀਤ ਡੈਸਕ 22-11-2026
ਨਕੋਦਰ, 21 ਨਵੰਬਰ ( ਗੁਰਵਿੰਦਰ ਸਿੰਘ)-ਪੰਜਾਬ ਸਰਕਾਰ ਵੱਲੋਂ ਸੂਬੇ ਦੇ ਲੋਕਾਂ ਨੂੰ ਬਿਹਤਰ ਅਤੇ ਮਿਆਰੀ ਸਿਹਤ ਸਹੂਲਤਾਂ ਮੁਹੱਈਆ ਕਰਵਾਉਣ ਦੇ ਉਦੇਸ਼ ਨਾਲ 333 ਹੋਰ ਨਵੇਂ ਪਿੰਡ ਕਲੀਨਿਕ ਖੋਲ੍ਹਣ ਦਾ ਐਲਾਨ ਕੀਤਾ ਗਿਆ ਹੈ। ਇਸ ਨਾਲ ਸੂਬੇ ਵਿੱਚ ਪਿੰਡ ਕਲੀਨਿਕਾਂ ਦੀ ਕੁੱਲ ਗਿਣਤੀ ਵਧ ਕੇ 591 ਹੋ ਜਾਵੇਗੀ। ਇਹ ਜਾਣਕਾਰੀ ਹਲਕਾ ਨਕੋਦਰ ਦੀ ਵਿਧਾਇਕ ਬੀਬੀ ਇੰਦਰਜੀਤ ਕੌਰ ਮਾਨ ਨੇ ਦਿੱਤੀ।ਬੀਬੀ ਮਾਨ ਨੇ ਦੱਸਿਆ ਕਿ ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਵੱਲੋਂ 333 ਨਵੇਂ ਪਿੰਡ ਕਲੀਨਿਕ ਖੋਲ੍ਹਣ ਦਾ ਐਲਾਨ ਕੀਤਾ ਗਿਆ ਹੈ, ਜਦਕਿ ਇਸ ਸਮੇਂ ਸੂਬੇ ਵਿੱਚ 258 ਪਿੰਡ ਕਲੀਨਿਕ ਲੋਕਾਂ ਨੂੰ ਸਿਹਤ ਸੇਵਾਵਾਂ ਪ੍ਰਦਾਨ ਕਰ ਰਹੇ ਹਨ। ਉਨ੍ਹਾਂ ਦੱਸਿਆ ਕਿ ਸਰਕਾਰ ਵੱਲੋਂ ਨਵੰਬਰ ਮਹੀਨੇ ਦੇ ਅੰਤ ਤੱਕ ਸਾਰੇ ਜ਼ਿਲ੍ਹਾ ਸਿਵਲ ਹਸਪਤਾਲਾਂ ਵਿੱਚ ਐੱਮ.ਆਰ.ਆਈ. ਅਤੇ ਸੀ.ਟੀ. ਸਕੈਨ ਮਸ਼ੀਨਾਂ ਲਗਾਉਣ ਦਾ ਟੀਚਾ ਰੱਖਿਆ ਗਿਆ ਹੈ।ਵਿਧਾਇਕਾ ਨੇ ਕਿਹਾ ਕਿ ਹਲਕਾ ਨਕੋਦਰ ਦੇ ਪਿੰਡ ਔਜਲਾ ਵਿੱਚ ਪਿੰਡ ਕਲੀਨਿਕ ਪਹਿਲਾਂ ਹੀ ਕਾਰਜਸ਼ੀਲ ਹੈ, ਜਿਸ ਦਾ ਲਾਭ ਸਥਾਨਕ ਲੋਕਾਂ ਨੂੰ ਮਿਲ ਰਿਹਾ ਹੈ, ਜਦਕਿ ਪਿੰਡ ਖੀਵਾ ਅਤੇ ਗੋਰਸੀਆਂ ਪੀਰਾਂ ਵਿੱਚ ਵੀ ਜਲਦ ਇਹ ਸਿਹਤ ਸਹੂਲਤ ਮੁਹੱਈਆ ਕਰਵਾਈ ਜਾਵੇਗੀ ।
ਪਿਛਲੀ ਖ਼ਬਰ ਰਿਪਬਲਿਕ ਮਾਡਲ ਸਕੂਲ ਨੇ ਸਮਾਗਮ ਕਰਵਾਇਆ ਅਗਲੀ ਖ਼ਬਰ ਆਦਮਪੁਰ ਬੱਸ ਸਟੈਂਡ ਦੇ ਪਾਰਕ ਦਾ 13 ਲੱਖ ਰੁਪਏ ਦੀ ਲਾਗਤ ਨਾਲ ਹੋਵੇਗਾ ਨਵੀਨੀਕਰਨ - ਪਵਨ ਕੁਮਾਰ ਟੀਨੂੰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।