ਸੰਤ ਬਾਬਾ ਭਾਗ ਸਿੰਘ ਯੂਨੀਵਰਸਿਟੀ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਚਿੱਤਰ ਪ੍ਰਦਰਸ਼ਨੀ ਲਗਾਈ
ਆਦਮਪੁਰ, 21 ਨਵੰਬਰ (ਰਮਨ ਦਵੇਸਰ)-ਸੰਤ ਬਾਬਾ ਭਾਗ ਸਿੰਘ ਯੂਨੀਵਰਸਿਟੀ ਵਿਖੇ ਪੰਜਾਬੀ ਵਿਭਾਗ ਤੇ ਸੰਤ ਬਾਬਾ ਮਲਕੀਤ ਸਿੰਘ ਯਾਦਗਾਰੀ ਚੇਅਰ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਚਿੱਤਰ ਪ੍ਰਦਰਸ਼ਨੀ ਆਯੋਜਿਤ ਕੀਤੀ ਗਈ । ਜਿਸ ਦਾ ਉਦੇਸ਼ ਵਿਦਿਆਰਥੀਆਂ ਤੇ ਨੌਜਵਾਨ ਪੀੜ੍ਹੀ ਨੂੰ ਗੁਰੂ ਸਾਹਿਬ ਦੇ ਜੀਵਨ, ਉਦਾਸੀਆਂ ਤੇ ਸਰਬੱਤ ਦੇ ਭਲੇ ਦੇ ਫਲਸਫ਼ੇ ਨਾਲ ਜੋੜਨਾ ਸੀ।
ਆਦਮਪੁਰ, 21 ਨਵੰਬਰ (ਰਮਨ ਦਵੇਸਰ)-ਸੰਤ ਬਾਬਾ ਭਾਗ ਸਿੰਘ ਯੂਨੀਵਰਸਿਟੀ ਵਿਖੇ ਪੰਜਾਬੀ ਵਿਭਾਗ ਤੇ ਸੰਤ ਬਾਬਾ ਮਲਕੀਤ ਸਿੰਘ ਯਾਦਗਾਰੀ ਚੇਅਰ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਚਿੱਤਰ ਪ੍ਰਦਰਸ਼ਨੀ ਆਯੋਜਿਤ ਕੀਤੀ ਗਈ । ਜਿਸ ਦਾ ਉਦੇਸ਼ ਵਿਦਿਆਰਥੀਆਂ ਤੇ ਨੌਜਵਾਨ ਪੀੜ੍ਹੀ ਨੂੰ ਗੁਰੂ ਸਾਹਿਬ ਦੇ ਜੀਵਨ, ਉਦਾਸੀਆਂ ਤੇ ਸਰਬੱਤ ਦੇ ਭਲੇ ਦੇ ਫਲਸਫ਼ੇ ਨਾਲ ਜੋੜਨਾ ਸੀ। ਇਸ ਪ੍ਰਦਰਸ਼ਨੀ ’ਚ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜੀਵਨ ਕਾਲ ਨਾਲ ਸਬੰਧਤ ਵੱਖ-ਵੱਖ ਇਤਿਹਾਸਕ ਘਟਨਾਵਾਂ ਤੇ ਉਨ੍ਹਾਂ ਦੀਆਂ ਸਿੱਖਿਆਵਾਂ ਨੂੰ ਦਰਸਾਉਂਦੇ ਕਲਾਤਮਕ ਚਿੱਤਰ ਪ੍ਰਦਰਸ਼ਿਤ ਕੀਤੇ ਗਏ । ਇਸ ਮੌਕੇ ਯੂਨੀਵਰਸਿਟੀ ਦੇ ਉਪ ਕੁਲਪਤੀ ਪ੍ਰੋ. (ਡਾ.) ਪਲਵਿੰਦਰ ਸਿੰਘ ਨੇ ਪ੍ਰਦਰਸ਼ਨੀ ਦਾ ਨਿਰੀਖਣ ਕਰਦਿਆਂ ਇਸ ਉਪਰਾਲੇ ਦੀ ਭਰਪੂਰ ਸ਼ਲਾਘਾ ਕੀਤੀ। ਉਨ੍ਹਾਂ ਕਿਹਾ ਕਿ ਅਜਿਹੇ ਸਮਾਗਮ ਵਿਦਿਆਰਥੀਆਂ ਨੂੰ ਆਪਣੇ ਵਿਰਸੇ ਨਾਲ ਜੋੜਨ ਤੇ ਨੈਤਿਕ ਵਿਕਾਸ ’ਚ ਅਹਿਮ ਭੂਮਿਕਾ ਨਿਭਾਉਂਦੇ ਹਨ। ਉਨ੍ਹਾਂ ਪੰਜਾਬੀ ਵਿਭਾਗ ਤੇ ਸੰਤ ਬਾਬਾ ਮਲਕੀਤ ਸਿੰਘ ਯਾਦਗਾਰੀ ਚੇਅਰ ਵਲੋਂ ਕੀਤੇ ਗਏ ਕਾਰਜ ਲਈ ਵਧਾਈ ਦਿੱਤੀ। ਇਸ ਮੌਕੇ ਯੂਨੀਵਰਸਿਟੀ ਦੇ ਵਿਦਿਆਰਥੀਆਂ, ਖੋਜਾਰਥੀਆਂ ਤੇ ਸਮੂਹ ਸਟਾਫ਼ ਵਲੋਂ ਇਸ ਪ੍ਰਦਰਸ਼ਨੀ ਵਿੱਚ ਭਰਪੂਰ ਉਤਸ਼ਾਹ ਦਿਖਾਇਆ ਗਿਆ। ਪ੍ਰੋਗਰਾਮ ਦੇ ਅੰਤ ’ਚ ਪ੍ਰਬੰਧਕਾਂ ਵਲੋਂ ਪ੍ਰਦਰਸ਼ਨੀ ਨੂੰ ਸਫ਼ਲ ਬਣਾਉਣ ਲਈ ਸਮੂਹ ਅਧਿਆਪਕਾਂ, ਵਿਦਿਆਰਥੀਆਂ ਦਾ ਧੰਨਵਾਦ ਕੀਤਾ ਗਿਆ।