ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ ਸਜਾਇਆ
ਗੁਰਾਇਆ, 21 ਨਵੰਬਰ (ਚਰਨਜੀਤ ਸਿੰਘ ਦੁਸਾਂਝ)–ਧੰਨ-ਧੰਨ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਗੁਰਾਇਆ ’ਚ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ। ਇਹ ਨਗਰ ਕੀਰਤਨ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛੱਤਰ ਛਾਇਆ ਹੇਠ ਅਤੇ ਪੰਜ ਪਿਆਰਿਆ ਦੀ ਅਗਵਾਈ ’ਚ ਗੁਰਦੁਆਰਾ ਸ਼੍ਰੀ ਗੁਰੂ ਨਾਨਕ ਦਰਬਾਰ ਤੋ ਆਰੰਭ ਹੋਇਆ।
ਅਜੀਤ ਡੈਸਕ
22-11-2026