23-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-11-2026

ਟਰੈਕਟਰ ਨਾਲ ਵਾਪਰੇ ਸੜਕ ਹਾਦਸੇ ’ਚ ਮੋਟਸਾਈਕਲ ਸਵਾਰ ਨੌਜਵਾਨ ਦੀ ਮੌਤ

ਲੋਹੀਆਂ ਖਾਸ, 22 ਨਵੰਬਰ (ਗੁਰਪਾਲ ਸਿੰਘ ਸ਼ਤਾਬਗੜ੍ਹ, ਕੁਲਦੀਪ ਸਿੰਘ ਖਾਲਸਾ) ਬੀਤੇ ਕੱਲ੍ਹ ਨੇੜਲੇ ਪਿੰਡ ਗੱਟੀ ਰਾਏਪੁਰ ’ਚ ਇੱਕ ਟਰੈਕਟਰ ਨਾਲ ਵਾਪਰੇ ਸੜਕ ਹਾਦਸੇ ਦੌਰਾਨ ਮੋਟਰਸਾਈਕਲ ਸਵਾਰ ਨੌਜਵਾਨ ਦੀ ਮੌਤ ਹੋ ਜਾਣ ਦਾ ਦੁਖਦਾਈ ਮਾਮਲਾ ਸਾਹਮਣੇ ਆਇਆ ਹੈ| ਇਸ ਸਬੰਧੀ ਜਾਣਕਾਰੀ ਦਿੰਦਿਆਂ ਨੌਜਵਾਨ ਦੇ ਇੱਕ ਰਿਸ਼ਤੇਦਾਰ ਨੇ ਦੱਸਿਆ ਕਿ ਹੁਸਨਪ੍ਰੀਤ ਸਿੰਘ ਪੁੱਤਰ ਜਸਵੰਤ ਸਿੰਘ ਵਾਸੀ ਗੱਟੀ ਰਾਏਪੁਰ ਆਪਣੇ ਮੋਟਰਸਾਈਕਲ ’ਤੇ ਸਵਾਰ ਹੋ ਕੇ ਜਾ ਰਿਹਾ ਸੀ ਕਿ ਉਨ੍ਹਾਂ ਦੇ ਹੀ ਨੇੜਲੇ ਗੁਆਂਢੀ ਵਲੋਂ ਟਰੈਕਟਰ-ਟਰਾਲੀ ਨੂੰ ਅਚਾਨਕ ਘਰ ਤੋਂ ਬਾਹਰ ਕੱਢ ਦਿੱਤਾ ਜਿਸ ਦੇ ਫਲਸਰੂਪ ਹੁਸਨਪ੍ਰੀਤ ਸਿੰਘ (16) ਟਰਾਲੀ ਵਿੱਚ ਜਾ ਵੱਜਾ ਅਤੇ ਉਸਦੇ ਗੰਭੀਰ ਸੱਟਾਂ ਲੱਗ ਗਈਆਂ| ਇਸੇ ਦੌਰਾਨ ਗੁਆਂਢੀ ਸਮੇਤ ਪਰਿਵਾਰਕ ਮੈਂਬਰਾਂ ਵੱਲੋਂ ਉਸਨੂੰ ਲੋਹੀਆਂ ਹਸਪਤਾਲ ਵਿਖੇ ਲਿਆਂਦਾ ਗਿਆ, ਜਿਥੇ ਡਾਕਟਰਾਂ ਨੇ ਹੁਸਨਪ੍ਰੀਤ ਸਿੰਘ ਨੂੰ ਮ੍ਰਿਤਕ ਘੋਸ਼ਿਤ ਕਰ ਦਿੱਤਾ| ਇਸ ਸਬੰਧੀ ਥਾਣਾ ਲੋਹੀਆਂ ਦੇ ਮੁਖੀ ਸੁਖਜਿੰਦਰ ਸਿੰਘ ਖਹਿਰਾ ਨੇ ਕਿਹਾ ਕਿ ਮਾਮਲਾ ਉਨ੍ਹਾਂ ਦੇ ਧਿਆਨ ਵਿੱਚ ਆ ਗਿਆ ਹੈ, ਟਰੈਕਟਰ ਚਾਲਕ ਘਰੋਂ ਫਰਾਰ ਹੈ ਅਤੇ ਅਸੀਂ ਥਾਣਾ ਲੋਹੀਆਂ ਵਿਖੇ ‘ਅਣਪਛਾਤੇ ਵਿਅਕਤੀ’ ਵਿਰੁੱਧ ਮਾਮਲਾ ਦਰਜ ਕਰਕੇ ਛਾਪੇਮਾਰੀ ਸ਼ੁਰੂ ਕਰ ਦਿੱਤੀ ਹੈ, ਤਾਂ ਕਿ ਅਗਲੇਰੀ ਕਾਰਵਾਈ ਕੀਤੀ ਜਾ ਸਕੇ|

ਅਜੀਤ ਡੈਸਕ 23-11-2026

ਪਿਛਲੀ ਖ਼ਬਰ ਭਾਜਪਾ ਦੀ ਸਟੇਟ ਜੁਆਇਨਿੰਗ ਕਮੇਟੀ ਦਾ ਮੈਂਬਰ ਬਣਾਏ ਜਾਣ ’ਤੇ ਰਾਠੌਰ ਨੇ ਹਾਈਕਮਾਨ ਦਾ ਕੀਤਾ ਧੰਨਵਾਦ ਅਗਲੀ ਖ਼ਬਰ ਸ਼ਾਹਕੋਟ ਦੇ ਪਿੰਡ ਨੰਗਲ ਅੰਬੀਆਂ ਦੇ ਨੌਜਵਾਨ ਦੀ ਸੜਕ ਹਾਦਸੇ ’ਚ ਮੌਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।