ਭਾਜਪਾ ਦੀ ਸਟੇਟ ਜੁਆਇਨਿੰਗ ਕਮੇਟੀ ਦਾ ਮੈਂਬਰ ਬਣਾਏ ਜਾਣ ’ਤੇ ਰਾਠੌਰ ਨੇ ਹਾਈਕਮਾਨ ਦਾ ਕੀਤਾ ਧੰਨਵਾਦ
ਜਲੰਧਰ, 22 ਨਵੰਬਰ (ਸ਼ਿਵ)- ਭਾਰਤੀ ਜਨਤਾ ਪਾਰਟੀ ਪੰਜਾਬ ਦੇ ਸੂਬਾ ਮੀਤ ਪ੍ਰਧਾਨ ਤੇ ਜਲੰਧਰ ਦੇ ਸਾਬਕਾ ਮੇਅਰ ਰਾਕੇਸ਼ ਰਾਠੌਰ ਨੇ ਭਾਜਪਾ ਦੀ ਸਟੇਟ ਜੁਆਇਨਿੰਗ ਕਮੇਟੀ ਦਾ ਮੈਂਬਰ ਨਿਯੁਕਤ ਕੀਤੇ ਜਾਣ ’ਤੇ ਪਾਰਟੀ ਦੀ ਹਾਈਕਮਾਨ ਦਾ ਧੰਨਵਾਦ ਕੀਤਾ ਹੈ। ਰਾਕੇਸ਼ ਰਾਠੌਰ ਨੇ ਇਸ ਅਹਿਮ ਜ਼ਿੰਮੇਵਾਰੀ ਲਈ ਸੂਬਾ ਇੰਚਾਰਜ ਸਤੀਸ਼ ਪੂਨੀਆ, ਸੂਬਾ ਪ੍ਰਧਾਨ ਸਰਦਾਰ ਕੇਵਲ ਸਿੰਘ ਢਿੱਲੋਂ ਤੇ ਸੂਬਾ ਸੰਗਠਨ ਮਹਾਮੰਤਰੀ ਸ਼੍ਰੀਨਿਵਾਸਲੂ ਦਾ ਵਿਸ਼ੇਸ਼ ਤੌਰ ’ਤੇ ਧੰਨਵਾਦ ਕੀਤਾ।
ਰਾਕੇਸ਼ ਰਾਠੌਰ
23-11-2026