23-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-11-2026

ਵੈਸਟ ਹਲਕੇ ’ਚ ਬਬਰੀਕ ਚੌਕ ਨੇੜੇ ਆਮ ਆਦਮੀ ਪਾਰਟੀ ਦੇ ਨਵੇਂ ਦਫ਼ਤਰ ਦਾ ਉਦਘਾਟਨ

ਜਲੰਧਰ, 22 ਨਵੰਬਰ (ਜਤਿੰਦਰ ਪੰਮੀ)-ਆਗਾਮੀ 2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਨੂੰ ਧਿਆਨ ’ਚ ਰੱਖਦਿਆਂ ਆਮ ਆਦਮੀ ਪਾਰਟੀ ਵਲੋਂ ਜਲੰਧਰ ਵੈਸਟ ’ਚ ਆਪਣੀਆਂ ਸਿਆਸੀ ਤੇ ਸੰਗਠਨਾਤਮਕ ਗਤੀਵਿਧੀਆਂ ਨੂੰ ਹੋਰ ਤੇਜ਼ ਕਰਨ ਦੀ ਦਿਸ਼ਾ ’ਚ ਕਦਮ ਚੁੱਕਦਿਆਂ ਐਤਵਾਰ ਨੂੰ ਬਬਰੀਕ ਚੌਕ ਨੇੜੇ ਬਸਤੀ ਨੌ ਸਥਿਤ ਸੀ. ਆਈ.

ਅਜੀਤ ਡੈਸਕ 23-11-2026
ਜਲੰਧਰ, 22 ਨਵੰਬਰ (ਜਤਿੰਦਰ ਪੰਮੀ)-ਆਗਾਮੀ 2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਨੂੰ ਧਿਆਨ ’ਚ ਰੱਖਦਿਆਂ ਆਮ ਆਦਮੀ ਪਾਰਟੀ ਵਲੋਂ ਜਲੰਧਰ ਵੈਸਟ ’ਚ ਆਪਣੀਆਂ ਸਿਆਸੀ ਤੇ ਸੰਗਠਨਾਤਮਕ ਗਤੀਵਿਧੀਆਂ ਨੂੰ ਹੋਰ ਤੇਜ਼ ਕਰਨ ਦੀ ਦਿਸ਼ਾ ’ਚ ਕਦਮ ਚੁੱਕਦਿਆਂ ਐਤਵਾਰ ਨੂੰ ਬਬਰੀਕ ਚੌਕ ਨੇੜੇ ਬਸਤੀ ਨੌ ਸਥਿਤ ਸੀ.ਆਈ.ਸੀ.ਆਈ. ਬਿਲਡਿੰਗ ’ਚ ਪਾਰਟੀ ਦੇ ਨਵੇਂ ਦਫ਼ਤਰ ਦਾ ਉਦਘਾਟਨ ਕੀਤਾ ਗਿਆ। ਇਸ ਮੌਕੇ ਪੰਡਿਤ ਵਿਪਿਨ ਸ਼ਰਮਾ ਵਲੋਂ ਵੈਦਿਕ ਮੰਤਰਾਂ ਦੇ ਉਚਾਰਨ ਨਾਲ ਵਿਧੀਵਤ ਹਵਨ-ਯੱਗ ਕਰਵਾਇਆ ਗਿਆ ਤੇ ਪੂਜਾ-ਅਰਚਨਾ ਉਪਰੰਤ ਦਫ਼ਤਰ ਦੇ ਉਦਘਾਟਨ ਦੀ ਰਸਮ ਅਦਾ ਕੀਤੀ ਗਈ। ਧਾਰਮਿਕ ਸਮਾਗਮ ’ਚ ਪੰਜਾਬ ਦੇ ਕੈਬਨਿਟ ਮੰਤਰੀ ਮੋਹਿੰਦਰ ਭਗਤ ਵਿਸ਼ੇਸ਼ ਤੌਰ ‘ਤੇ ਸ਼ਾਮਲ ਹੋਏ। ਉਨ੍ਹਾਂ ਦੇ ਨਾਲ ਅਤੁਲ ਭਗਤ, ਚੰਦਨ ਭਗਤ, ਆਮ ਆਦਮੀ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਅੰਮ੍ਰਿਤਪਾਲ ਸਿੰਘ, ਮਹਿਲਾ ਪ੍ਰਧਾਨ ਸ਼ੋਭਾ ਭਗਤ, ਕੌਂਸਲਰ ਮੁਕੇਸ਼ ਸੇਠੀ, ਸਾਬਕਾ ਡਿਪਟੀ ਮੇਅਰ ਹਰਸਿਮਰਨਜੀਤ ਸਿੰਘ ਬੰਟੀ, ਕੌਂਸਲਰ ਪਤੀ ਰਾਜੀਵ ਓਂਕਾਰ ਟਿੱਕਾ, ਕੌਂਸਲਰ ਪਤੀ ਸੌਰਭ ਸੇਠ, ਐਡਵੋਕੇਟ ਸੰਦੀਪ ਕੁਮਾਰ ਵਰਮਾ, ਕੌਂਸਲਰ ਅਸ਼ਵਨੀ ਅਗਰਵਾਲ, ਮੀਡੀਆ ਇੰਚਾਰਜ ਸੰਜੀਵ ਭਗਤ ਸਮੇਤ ਆਮ ਆਦਮੀ ਪਾਰਟੀ ਦੇ ਵੱਖ-ਵੱਖ ਬਲਾਕ ਪ੍ਰਧਾਨਾਂ, ਚੇਅਰਮੈਨਾਂ ਤੇ ਵੱਡੀ ਗਿਣਤੀ ਵਿੱਚ ਪਾਰਟੀ ਵਰਕਰਾਂ ਨੇ ਆਪਣੀ ਹਾਜ਼ਰੀ ਦਰਜ ਕਰਵਾਈ। ਇਸ ਮੌਕੇ ਹਵਨ-ਯੱਗ ’ਚ ਸ਼ਾਮਲ ਸਾਰੇ ਆਗੂਆਂ ਅਤੇ ਵਰਕਰਾਂ ਨੇ ਇਲਾਕੇ ਦੀ ਖੁਸ਼ਹਾਲੀ , ਤਰੱਕੀ ਤੇ ਲੋਕਾਂ ਦੀ ਸੁੱਖ-ਸਮ੍ਰਿੱਧੀ ਲਈ ਪ੍ਰਾਰਥਨਾ ਕੀਤੀ। ਇਸ ਮੌਕੇ ਕੈਬਨਿਟ ਮੰਤਰੀ ਮੋਹਿੰਦਰ ਭਗਤ ਨੇ ਸੰਬੋਧਨ ਕਰਦਿਆਂ ਕਿਹਾ ਕਿ ਇਹ ਨਵਾਂ ਦਫ਼ਤਰ ਆਗਾਮੀ 2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਨੂੰ ਧਿਆਨ ਵਿੱਚ ਰੱਖਦਿਆਂ ਤਿਆਰ ਕੀਤਾ ਗਿਆ ਹੈ।
ਪਿਛਲੀ ਖ਼ਬਰ ਸਿੱਖਿਆ ਸ਼ਾਸਤਰੀ ਡਾ. ਅਨੂਪ ਕੁਮਾਰ ਵਤਸ ਰਾਸ਼ਟਰੀ ਸਿੱਖਿਆ ਰਤਨ ਸਨਮਾਨ ਨਾਲ ਸਨਮਾਨਿਤ ਅਗਲੀ ਖ਼ਬਰ ਨਿਗਮ ਯੂਨੀਅਨ ਦੀ ਹੜਤਾਲ ਖ਼ਤਮ ਕਰਵਾਉਣ ਲਈ ਮੀਟਿੰਗ ਰਹੀ ਬੇਨਤੀਜਾ , ਅੱਜ ਵੀ ਜਾਰੀ ਰਹੇਗਾ ਧਰਨਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।