22-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-11-2026

ਸਿੱਖੀ ਦੀ ਚੜ੍ਹਦੀ ਕਲਾ ਲਈ ਵਿਸ਼ੇਸ਼ ਉਪਰਾਲੇ ਕਰਨ ਲਈ ਗੁਰਦੁਆਰਾ ਪ੍ਰਬੰਧਕ ਕਮੇਟੀਆਂ, ਬੁੱਧੀਜੀਵੀਆਂ ਤੇ ਵਿਦਵਾਨਾਂ ਦੀ ਮੀਟਿੰਗ 25 ਨੂੰ

ਜਲੰਧਰ, 22 ਨਵੰਬਰ (ਐੱਮ. ਐੱਸ.

ਅਜੀਤ ਡੈਸਕ 23-11-2026
ਜਲੰਧਰ, 22 ਨਵੰਬਰ (ਐੱਮ. ਐੱਸ. ਲੋਹੀਆ)-ਗੁਰਦੁਆਰਾ ਦੁਆਬਾ ਸ੍ਰੀ ਗੁਰੂ ਸਿੰਘ ਸਭਾ ਚੌਕ ਅੱਡਾ ਹੁਸ਼ਿਆਰਪੁਰ, ਜਲੰਧਰ ਵਿਖੇ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਚੇਅਰਮੈਨ ਪਰਮਜੀਤ ਸਿੰਘ (ਹੀਰਾ ਭਾਟੀਆ) ਦੀ ਅਗਵਾਈ ਹੇਠ ਵਿਸ਼ੇਸ਼ ਮੀਟਿੰਗ ਹੋਈ। ਮੀਟਿੰਗ ਦੌਰਾਨ ਗੁਰਦੁਆਰਾ ਨੌਵੀਂ ਪਾਤਿਸ਼ਾਹੀ ਗੁਰੂ ਤੇਗ ਬਹਾਦਰ ਨਗਰ ਦੇ ਪ੍ਰਧਾਨ ਕੰਵਲਜੀਤ ਸਿੰਘ ਉਬਰਾਏ, ਗੁਰਦੁਆਰਾ ਗੁਰੂ ਨਾਨਕ ਮਿਸ਼ਨ ਦੇ ਪ੍ਰਧਾਨ ਗੁਰਬਖਸ਼ ਸਿੰਘ ਜੁਨੇਜਾ, ਗੁਰਦੁਆਰਾ ਪ੍ਰੀਤ ਨਗਰ ਸੋਡਲ ਦੇ ਜਨਰਲ ਸਕੱਤਰ ਅਰਵਿੰਦਰ ਸਿੰਘ ਰੇਰੂ, ਸਿੱਖ ਤਾਲਮੇਲ ਕਮੇਟੀ ਦੇ ਹਰਪਾਲ ਸਿੰਘ ਚੱਢਾ, ਤਜਿੰਦਰ ਸਿੰਘ ਪ੍ਰਦੇਸੀ, ਗੁਰਦੁਆਰਾ ਕ੍ਰਿਸ਼ਨਾ ਨਗਰ ਤੋਂ ਸਤਪਾਲ ਸਿੰਘ ਸਦੀਕੀ, ਗੁਰਦੁਆਰਾ ਅਜੀਤ ਨਗਰ ਦੇ ਪ੍ਰਧਾਨ ਹਰਜੋਤ ਸਿੰਘ ਲੱਕੀ, ਆਗਾਜ਼ ਐੱਨ.ਜੀ.ਓ. ਦੇ ਪ੍ਰਧਾਨ ਪਰਮਪ੍ਰੀਤ ਸਿੰਘ ਵਿੱਟੀ, ਪ੍ਰਦੀਪ ਸਿੰਘ ਵਿੱਕੀ, ਪਰਮਜੀਤ ਸਿੰਘ ਕਾਨ੍ਹਪੁਰੀ, ਗੁਰਦੁਆਰਾ ਦੁਆਬਾ ਸ੍ਰੀ ਗੁਰੂ ਸਿੰਘ ਸਭਾ ਦੇ ਪ੍ਰਧਾਨ ਅੰਮ੍ਰਿਤਪਾਲ ਸਿੰਘ ਭਾਟੀਆ, ਸਰਦਾਰ ਸਿੰਘ ਮੱਕੜ, ਮੱਖਣ ਸਿੰਘ ਤੇ ਹੋਰ ਆਗੂਆਂ ਨੇ ਵਿਚਾਰ ਕੀਤੀ ਕਿ ਸ਼ਹਿਰ ਅੰਦਰ ਸਿੱਖੀ ਦੀ ਚੜ੍ਹਦੀ ਕਲਾ ਲਈ ਵਿਸ਼ੇਸ਼ ਉਪਰਾਲੇ ਕਰਨ ਦੀ ਲੋੜ ਹੈ। ਆਗੂਆਂ ਨੇ ਫੈਸਲਾ ਕੀਤਾ ਕਿ ਇਸ ਨੂੰ ਹੋਰ ਗੰਭੀਰਤਾ ਨਾਲ ਵਿਚਾਰਨ ਲਈ 25 ਨਵੰਬਰ ਨੂੰ ਸ਼ਾਮ 7 ਵਜੇ ਗੁਰਦੁਆਰਾ ਨੌਵੀਂ ਪਾਤਿਸ਼ਾਹੀ, ਗੁਰੂ ਤੇਗ ਬਹਾਦਰ ਨਗਰ, ਜਲੰਧਰ ਵਿਖੇ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਅਹੁਦੇਦਾਰਾਂ, ਸਿੱਖ ਬੁੱਧੀਜੀਵੀਆਂ ਤੇ ਵਿਦਵਾਨਾਂ ਦੇ ਨਾਲ ਸਿੱਖੀ ਦੀ ਚੜ੍ਹਦੀ ਕਲਾ ਲਈ ਕੀਤੇ ਜਾਣ ਵਾਲੇ ਕਾਰਜਾਂ ਪ੍ਰਤੀ ਵਿਚਾਰ ਕਰਨ ਲਈ ਮੀਟਿੰਗ ਕੀਤੀ ਜਾਵੇਗੀ।
ਪਿਛਲੀ ਖ਼ਬਰ 43 ਵਾਂ ਇੰਡੀਅਨਆਇਲ ਸਰਵੋ ਸੁਰਜੀਤ ਹਾਕੀ ਟੂਰਨਾਮੈਂਟ ਸ਼ੁਰੂ ਭਾਰਤ ਪੈਟਰੋਲੀਅਮ ਨੇ ਪੀ.ਐਨ.ਬੀ. ਦਿੱਲੀ ਨੂੰ 2-1 ਨਾਲ ਹਰਾ... ਅਗਲੀ ਖ਼ਬਰ ਅਗਨੀਵੀਰ ਭਰਤੀ ਰੈਲੀ ਸਫ਼ਲਤਾਪੂਰਵਕ ਸਮਾਪਤ 6500 ਉਮੀਦਵਾਰਾਂ ਨੇ ਲਿਆ ਭਾਗ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।