23-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-11-2026

ਲੋਕ ਭਗਵੰਤ ਮਾਨ ਸਰਕਾਰ ਦੇ ਕੰਮਾਂ ’ਤੇ ਲਾਉਣਗੇ ਮੋਹਰ-ਮੋਹਿੰਦਰ ਭਗਤ

ਜਲੰਧਰ, 23 ਨਵੰਬਰ (ਜਤਿੰਦਰ ਪੰਮੀ)–ਆਮ ਆਦਮੀ ਪਾਰਟੀ ਦੇ ਸਥਾਪਨਾ ਦਿਵਸ 26 ਨਵੰਬਰ ਦੇ ਮੌਕੇ ’ਤੇ ਪਾਰਟੀ ਵੱਲੋਂ 2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਦੀਆਂ ਤਿਆਰੀਆਂ ਨੂੰ ਹੋਰ ਤੇਜ਼ ਕੀਤਾ ਜਾ ਰਿਹਾ ਹੈ। ਪੰਜਾਬ ਵਿੱਚ 2027 ਦੌਰਾਨ ਮੁੜ ਆਮ ਆਦਮੀ ਪਾਰਟੀ ਦੀ ਸਰਕਾਰ ਬਣੇਗੀ ਕਿਉਂਕਿ ਪੰਜਾਬ ਦੇ ਲੋਕ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸਰਕਾਰ ਦੇ ਲੋਕ-ਪੱਖੀ ਕੰਮਾਂ ਤੋਂ ਸੰਤੁਸ਼ਟ ਹਨ।

ਸਰਕਟ ਹਾਊਸ ’ਚ ਪ੍ਰੈੱਸ ਕਾਨਫਰੰਸ ਦੌਰਾਨ ਗੱਲਬਾਤ ਕਰਦੇ ਹੋਏ ਕੈਬਨਿਟ ਮੰਤਰੀ ਮੋਹਿੰਦਰ ਭਗਤ। ਨਾਲ ਹਨ ਜ਼ਿਲ੍ਹਾ ਦਿਹਾਤੀ ਪ੍ਰਧਾਨ ਪ੍ਰਦੀਪ ਦੁੱਗਲ ਤੇ ਹੋਰ। ਤਸਵੀਰ–ਜੀ. ਪੀ. ਸਿੰਘ 24-11-2026
ਜਲੰਧਰ, 23 ਨਵੰਬਰ (ਜਤਿੰਦਰ ਪੰਮੀ)–ਆਮ ਆਦਮੀ ਪਾਰਟੀ ਦੇ ਸਥਾਪਨਾ ਦਿਵਸ 26 ਨਵੰਬਰ ਦੇ ਮੌਕੇ ’ਤੇ ਪਾਰਟੀ ਵੱਲੋਂ 2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਦੀਆਂ ਤਿਆਰੀਆਂ ਨੂੰ ਹੋਰ ਤੇਜ਼ ਕੀਤਾ ਜਾ ਰਿਹਾ ਹੈ। ਪੰਜਾਬ ਵਿੱਚ 2027 ਦੌਰਾਨ ਮੁੜ ਆਮ ਆਦਮੀ ਪਾਰਟੀ ਦੀ ਸਰਕਾਰ ਬਣੇਗੀ ਕਿਉਂਕਿ ਪੰਜਾਬ ਦੇ ਲੋਕ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸਰਕਾਰ ਦੇ ਲੋਕ-ਪੱਖੀ ਕੰਮਾਂ ਤੋਂ ਸੰਤੁਸ਼ਟ ਹਨ। ਇਹ ਪ੍ਰਗਟਾਵਾ ਕੈਬਨਿਟ ਮੰਤਰੀ ਮੋਹਿੰਦਰ ਭਗਤ ਨੇ ਸਰਕਟ ਹਾਊਸ ਵਿਖੇ ਪ੍ਰੈੱਸ ਕਾਨਫਰੰਸ ਦੌਰਾਨ ਗੱਲਬਾਤ ਕਰਦਿਆਂ ਕੀਤਾ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਆਪਣੇ ਕਾਰਜਕਾਲ ਦੌਰਾਨ ਆਮ ਲੋਕਾਂ ਦੀ ਜ਼ਿੰਦਗੀ ਬਿਹਤਰ ਬਣਾਉਣ ਲਈ ਇਤਿਹਾਸਕ ਫੈਸਲੇ ਲਏ ਹਨ । ਪਿਛਲੀਆਂ ਸਰਕਾਰਾਂ ਨੇ ਸਾਲਾਂ ਤੱਕ ਪੰਜਾਬ ਦੀ ਜਨਤਾ ਨੂੰ ਸਿਰਫ਼ ਵਾਅਦਿਆਂ ਵਿੱਚ ਉਲਝਾਈ ਰੱਖਿਆ, ਜਦਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸਰਕਾਰ ਨੇ ਲੋਕਾਂ ਨਾਲ ਕੀਤੇ ਵਾਅਦਿਆਂ ਨੂੰ ਜ਼ਮੀਨੀ ਪੱਧਰ ‘ਤੇ ਪੂਰਾ ਕਰਨ ਦੇ ਯਤਨ ਕੀਤੇ ਹਨ। ਕੈਬਨਿਟ ਮੰਤਰੀ ਨੇ ਕਿਹਾ ਕਿ ਆਮ ਆਦਮੀ ਪਾਰਟੀ ਨੇ ਆਪਣੇ ਪੰਜ ਸਾਲਾਂ ਦੇ ਕਾਰਜਕਾਲ ਦੌਰਾਨ ਪੰਜਾਬ ਅਤੇ ਪੰਜਾਬੀਆਂ ਦੀ ਭਲਾਈ ਲਈ ਅਜਿਹੇ ਕਈ ਕੰਮ ਕੀਤੇ ਹਨ, ਜੋ ਰਵਾਇਤੀ ਪਾਰਟੀਆਂ ਆਪਣੇ 75 ਸਾਲਾਂ ਦੇ ਰਾਜ ਦੌਰਾਨ ਵੀ ਨਹੀਂ ਕਰ ਸਕੀਆਂ। ਕੈਬਨਿਟ ਮੋਹਿੰਦਰ ਭਗਤ ਨੇ ਕਿਹਾ ਕਿ ਪੰਜਾਬ ਦੇ ਲੋਕ ਹੁਣ ਰਵਾਇਤੀ ਰਾਜਨੀਤਿਕ ਪਾਰਟੀਆਂ ਦੀ ਰਾਜਨੀਤੀ ਨੂੰ ਚੰਗੀ ਤਰ੍ਹਾਂ ਸਮਝ ਚੁੱਕੇ ਹਨ। ਆਮ ਆਦਮੀ ਪਾਰਟੀ ਦੀ ਸਰਕਾਰ ਨੇ ਲੋਕਾਂ ਦੀਆਂ ਉਮੀਦਾਂ ‘ਤੇ ਖਰਾ ਉਤਰਨ ਲਈ ਕੰਮ ਕੀਤਾ ਹੈ। ਉਨ੍ਹਾਂ ਨੂੰ ਪੂਰਾ ਵਿਸ਼ਵਾਸ ਹੈ ਕਿ 2027 ਵਿੱਚ ਪੰਜਾਬ ਦੀ ਜਨਤਾ ਇੱਕ ਵਾਰ ਫਿਰ ਮੁੱਖ ਮੰਤ ਰੀ ਭਗਵੰਤ ਮਾਨ ਦੀ ਅਗਵਾਈ ਹੇਠ ਆਮ ਆਦਮੀ ਪਾਰਟੀ ਦੀ ਸਰਕਾਰ ਬਣਾਏਗੀ। ਇਸ ਮੌਕੇ ਜ਼ਿਲ੍ਹਾ ਸ਼ਹਿਰੀ ਪ੍ਰਧਾਨ ਅੰਮ੍ਰਿਤਪਾਲ ਸਿੰਘ, ਜ਼ਿਲ੍ਹਾ ਦਿਹਾਤੀ ਪ੍ਰਧਾਨ ਪ੍ਰਦੀਪ ਦੁੱਗਲ ਅਤੇ ਮੀਡੀਆ ਇੰਚਾਰਜ ਸ਼ਹਿਰੀ ਸੰਜੀਵ ਭਗਤ ਵੀ ਹਾਜ਼ਰ ਸਨ।
ਪਿਛਲੀ ਖ਼ਬਰ ਸਮਾਜ ਸੇਵਾ ਸੁਸਾਇਟੀ ਦੇ ਦਲਬੀਰ ਸਿੰਘ ਕਲੋਈਆ ਤੇ ਮਹਿਲਾ ਵਿੰਗ ਦੀ ਸੰਤੋਸ਼ ਵਰਮਾ ਬਣੀ ਪ੍ਰਧਾਨ ਅਗਲੀ ਖ਼ਬਰ ਭਾਰਤ-ਨਿਪਾਲ ਸੰਬੰਧ ਨੇੜਤਾ ਤੇ ਅਟੁੱਟ ਭਰੋਸੇ ’ਤੇ ਆਧਾਰਿਤ-ਮੋਦੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।