23-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-11-2026

ਪੁਲਿਸ ਵਲੋਂ ਜ਼ਿਲ੍ਹੇ ਵਿਚ ਨਸ਼ਿਆਂ ਨਾਲ ਪ੍ਰਭਾਵਿਤ 15 ਹੌਟਸਪੌਟਸ ਦੀ ਪਛਾਣ ਕਰਕੇ ਵਿਸ਼ੇਸ਼ ਨਿਗਰਾਨੀ ਹੇਠ ਲਿਆਂਦਾ- ਐਸ.ਐਸ.ਪੀ.

ਸ਼ਾਹਕੋਟ, 23 ਨਵੰਬਰ (ਸੁਖਦੀਪ ਸਿੰਘ)- ਪੰਜਾਬ ਸਰਕਾਰ ਦੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਦੇ ਤਹਿਤ ਡੀ. ਜੀ.

ਅਜੀਤ ਡੈਸਕ 24-11-2026
ਸ਼ਾਹਕੋਟ, 23 ਨਵੰਬਰ (ਸੁਖਦੀਪ ਸਿੰਘ)- ਪੰਜਾਬ ਸਰਕਾਰ ਦੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਦੇ ਤਹਿਤ ਡੀ.ਜੀ.ਪੀ. ਗੌਰਵ ਯਾਦਵ ਵੱਲੋਂ ਜਾਰੀ ਦਿਸ਼ਾ-ਨਿਰਦੇਸ਼ਾਂ ਅਨੁਸਾਰ ਐਸ.ਐਸ.ਪੀ. ਜਲੰਧਰ (ਦਿਹਾਤੀ) ਹਰਵਿੰਦਰ ਸਿੰਘ ਵਿਰਕ ਦੀ ਅਗਵਾਈ ਹੇਠ ਜ਼ਿਲ੍ਹੇ ਦੇ ਵੱਖ-ਵੱਖ ਥਾਣਿਆਂ ਦੇ ਅਧਿਕਾਰ ਖੇਤਰਾਂ ਵਿੱਚ ਵਿਸ਼ੇਸ਼ ਕਾਸੋ (ਕਾਰਡਨ ਐਂਡ ਸਰਚ ਆਪਰੇਸ਼ਨ) ਚਲਾਇਆ ਗਿਆ। ਇਸ ਆਪਰੇਸ਼ਨ ਦੌਰਾਨ ਨਸ਼ੀਲੇ ਪਦਾਰਥਾਂ ਦੀ ਗੈਰ-ਕਾਨੂੰਨੀ ਵਿਕਰੀ, ਸਪਲਾਈ ਅਤੇ ਤਸਕਰੀ ਨੂੰ ਰੋਕਣ ਲਈ ਪੁਲਿਸ ਟੀਮਾਂ ਵੱਲੋਂ ਵਿਆਪਕ ਚੈਕਿੰਗ ਅਤੇ ਤਲਾਸ਼ੀ ਮੁਹਿੰਮ ਚਲਾਈ ਗਈ। ਇਸ ਮੌਕੇ ਐਸ.ਪੀ. (ਦਫ਼ਤੀਸ਼) ਵਿਨੀਤ ਅਹਲਾਵਤ, ਐਸ.ਪੀ. (ਸਥਾਨਿਕ) ਤੇਜਬੀਰ ਸਿੰਘ ਹੁੰਦਲ ਅਤੇ ਐੱਸ.ਪੀ. (ਪੀ.ਬੀ.ਆਈ./ਆਪਰੇਸ਼ਨਲ) ਗੁਰਪ੍ਰੀਤ ਸਿੰਘ ਗਿੱਲ ਵੀ ਮੌਜੂਦ ਸਨ। ਆਪਰੇਸ਼ਨ ਦੌਰਾਨ ਪੁਲਿਸ ਦੀਆਂ ਵੱਖ-ਵੱਖ ਟੀਮਾਂ ਵੱਲੋਂ ਨਸ਼ਾ ਤਸਕਰੀ ਨਾਲ ਸਬੰਧਤ ਸ਼ੱਕੀ ਵਿਅਕਤੀਆਂ, ਥਾਵਾਂ ਅਤੇ ਗਤੀਵਿਧੀਆਂ ’ਤੇ ਵਿਸ਼ੇਸ਼ ਨਿਗਰਾਨੀ ਰੱਖੀ ਗਈ। ਨਸ਼ਿਆਂ ਦੇ ਗੈਰ-ਕਾਨੂੰਨੀ ਕਾਰੋਬਾਰ ਵਿੱਚ ਸ਼ਾਮਲ ਵਿਅਕਤੀਆਂ ਦੀ ਪਛਾਣ ਕਰਨ ਅਤੇ ਨਸ਼ਿਆਂ ਦੀ ਸਪਲਾਈ ਚੇਨ ਨੂੰ ਤੋੜਨ ਦੇ ਉਦੇਸ਼ ਨਾਲ ਵੱਖ-ਵੱਖ ਇਲਾਕਿਆਂ ਵਿਚ ਚੈਕਿੰਗ ਕੀਤੀ ਗਈ। ਇਸ ਮੌਕੇ ਐਸ.ਐਸ.ਪੀ. ਹਰਵਿੰਦਰ ਸਿੰਘ ਵਿਰਕ ਵੱਲੋਂ ਥਾਣਾ ਸ਼ਾਹਕੋਟ ਅਧੀਨ ਪੈਂਦੇ ਪਿੰਡ ਸੈਦਪੁਰ ਝਿੜੀ ਦਾ ਦੌਰਾ ਕੀਤਾ ਗਿਆ, ਜਿੱਥੇ ਕਾਸੋ ਆਪਰੇਸ਼ਨ ਦੌਰਾਨ ਪੁਲਿਸ ਕਰਮਚਾਰੀਆਂ ਅਤੇ ਪੰਚਾਇਤ ਮੈਂਬਰਾਂ ਦੇ ਸਾਂਝੇ ਸਹਿਯੋਗ ਨਾਲ ਨਸ਼ਾ ਕਰਨ ਲਈ ਵਰਤੀ ਜਾਂਦੀ ਇਕ ਥਾਂ ਨੂੰ ਸਾਫ਼ ਕਰਵਾਇਆ ਗਿਆ । ਉਨ੍ਹਾਂ ਦੱਸਿਆ ਕਿ ਪੁਲਿਸ ਵੱਲੋਂ ਜ਼ਿਲ੍ਹੇ ਵਿੱਚ ਨਸ਼ਿਆਂ ਨਾਲ ਪ੍ਰਭਾਵਿਤ 15 ਹੌਟਸਪੌਟਸ ਦੀ ਪਛਾਣ ਕਰਕੇ ਉਨ੍ਹਾਂ ਨੂੰ ਵਿਸ਼ੇਸ਼ ਨਿਗਰਾਨੀ ਹੇਠ ਲਿਆਂਦਾ ਗਿਆ ਹੈ। ਇਨ੍ਹਾਂ ਥਾਵਾਂ ’ਤੇ ਪੁਲਿਸ ਟੀਮਾਂ ਵਲੋਂ ਨਸ਼ਿਆਂ ਦੀ ਗੈਰ-ਕਾਨੂੰਨੀ ਵਿਕਰੀ ਅਤੇ ਸਪਲਾਈ ਨੂੰ ਰੋਕਣ ਲਈ ਨਿਯਮਿਤ ਚੈਕਿੰਗ, ਗਸ਼ਤ ਅਤੇ ਤਲਾਸ਼ੀ ਮੁਹਿੰਮ ਚਲਾਈ ਜਾ ਰਹੀ ਹੈ ਅਤੇ ਨਸ਼ਾ ਤਸਕਰੀ ਵਿੱਚ ਸ਼ਾਮਲ ਵਿਅਕਤੀਆਂ ਖ਼ਿਲਾਫ਼ ਕਾਨੂੰਨੀ ਕ ਾਰਵਾਈ ਕੀਤੀ ਜਾ ਰਹੀ ਹੈ। ਉਨ੍ਹਾਂ ਸਪੱਸ਼ਟ ਕੀਤਾ ਕਿ ਨਸ਼ਿਆਂ ਦੇ ਗੈਰ-ਕਾਨੂੰਨੀ ਕਾਰੋਬਾਰ ਵਿੱਚ ਸ਼ਾਮਲ ਕਿਸੇ ਵੀ ਵਿਅਕਤੀ ਨੂੰ ਬਖ਼ਸ਼ਿਆ ਨਹੀਂ ਜਾਵੇਗਾ।
ਪਿਛਲੀ ਖ਼ਬਰ ਐਮ. ਆਰ. ਇੰਟਰਨੈਸ਼ਨਲ ਸਕੂਲ ਦਾ ਸਾਲਾਨਾ ਸਮਾਗਮ ਅਗਲੀ ਖ਼ਬਰ ਆਦਮਪੁਰ ਬ੍ਰਾਹਮਣ ਸਭਾ ਦੀ ਅਹਿਮ ਬੈਠਕ ਹੋਈ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।