25-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-11-2026

ਅਕਾਲੀ ਦਲ ਤੇ ਭਾਜਪਾ ਦੇ ਗੱਠਜੋੜ ਨੂੰ ਮਿਲੇਗਾ ਭਰਵਾਂ ਹੁੰਗਾਰਾ-ਰੰਧਾਵਾ

ਚੁਗਿੱਟੀ /ਜੰਡੂਸਿੰਘਾ, 24 ਨਵੰਬਰ (ਨਰਿੰਦਰ ਲਾਗੂ)-ਅਕਾਲੀ ਦਲ ਤੇ ਭਾਰਤੀ ਜਨਤਾ ਪਾਰਟੀ ਦੇ ਗੱਠਜੋੜ ਨੂੰ ਲੋਕਾਂ ਵਲੋਂ ਭਰਵਾਂ ਹੁੰਗਾਰਾ ਮਿਲੇਗਾ ਤੇ ਇਹ ਗੱਠਜੋੜ ਪਾਰਟੀ ਦੀ ਖੁਸ਼ੀ ਦੇ ਨਾਲ-ਨਾਲ ਮਜ਼ਬੂਤੀ ਦਾ ਆਧਾਰ ਵੀ ਬਣੇਗਾ। ਇਹ ਗੱਲ ਭਾਜਪਾ ਮੰਡਲ ਦੇ ਜਨਰਲ ਸਕੱਤਰ ਕਿਰਨਦੀਪ ਸਿੰਘ ਰੰਧਾਵਾ ਨੇ ਆਖੀ।

ਅਜੀਤ ਡੈਸਕ 25-11-2026
ਚੁਗਿੱਟੀ /ਜੰਡੂਸਿੰਘਾ, 24 ਨਵੰਬਰ (ਨਰਿੰਦਰ ਲਾਗੂ)-ਅਕਾਲੀ ਦਲ ਤੇ ਭਾਰਤੀ ਜਨਤਾ ਪਾਰਟੀ ਦੇ ਗੱਠਜੋੜ ਨੂੰ ਲੋਕਾਂ ਵਲੋਂ ਭਰਵਾਂ ਹੁੰਗਾਰਾ ਮਿਲੇਗਾ ਤੇ ਇਹ ਗੱਠਜੋੜ ਪਾਰਟੀ ਦੀ ਖੁਸ਼ੀ ਦੇ ਨਾਲ-ਨਾਲ ਮਜ਼ਬੂਤੀ ਦਾ ਆਧਾਰ ਵੀ ਬਣੇਗਾ। ਇਹ ਗੱਲ ਭਾਜਪਾ ਮੰਡਲ ਦੇ ਜਨਰਲ ਸਕੱਤਰ ਕਿਰਨਦੀਪ ਸਿੰਘ ਰੰਧਾਵਾ ਨੇ ਆਖੀ। ਉਨ੍ਹਾਂ ਕਿਹਾ ਕਿ ਸੂਬੇ ਅੰਦਰ ਪਹਿਲਾਂ ਵੀ ਅਕਾਲੀ ਭਾਜਪਾ ਸਰਕਾਰ ਰਹੀ ਹੈ। ਉਨ੍ਹਾਂ ਕਿਹਾ ਕਿ ਦੋਵਾਂ ਪਾਰਟੀਆਂ ਦੇ ਇਕੱਠੇ ਆਉਣ ਨਾਲ ਪਾਰਟੀ ਵਰਕਰਾਂ ’ਚ ਨਵਾਂ ਉਤਸ਼ਾਹ ਪੈਦਾ ਹੋਵੇਗਾ ਤੇ ਸੰਗਠਨ ਹੋਰ ਮਜ਼ਬੂਤ ਹੋਵੇਗਾ। ਉਨ੍ਹਾਂ ਕਿਹਾ ਕਿ ਪੰਜਾਬ ’ਚ ਮਗਰਲੇ ਸਮੇਂ ਵਿੱਚ ਵੀ ਅਕਾਲੀ ਭਾਜਪਾ ਗਠਜੋੜ ਦੀ ਸਰਕਾਰ ਰਹੀ ਹੈ ਤੇ ਉਸ ਦੌਰਾਨ ਸੂਬੇ ਅੰਦਰ ਵਿਕਾਸ ਦੇ ਅਨੇਕਾਂ ਵੱਡੇ ਵੱਡੇ ਕਾਰਜ ਹੋਏ ਸਨ ਜਿਸ ਕਾਰਨ ਲੋਕ ਖੁਸ਼ ਸਨ। ਉਨ੍ਹਾਂ ਕਿਹਾ ਕਿ ਉਮੀਦ ਕੀਤੀ ਜਾ ਰਹੀ ਹੈ ਅਗਾਮੀ ਦਿਨਾਂ ’ਚ ਹੋਣ ਜਾ ਰਹੀਆਂ ਵਿਧਾਨ ਸਭਾ ਦੀਆਂ ਚੋਣਾਂ ’ਚ ਲੋਕਾਂ ਵਲੋਂ ਇੱਕ ਵਾਰ ਫਿਰ ਇਸ ਗਠਜੋੜ ਨੂੰ ਵੱਧ ਤੋਂ ਵੱਧ ਵੋਟਾਂ ਨਾਲ ਜਿਤਾਕੇ ਸੱਤਾ ਵਿੱਚ ਲਿਆਂਦਾ ਜਾਵੇਗਾ ਜਿਸ ਨਾਲ ਪੰਜਾਬ ‘ਚ ਫਿਰ ਤੋਂ ਤਰੱਕੀ ਦੇ ਨਵੇਂ ਰਾਹ ਬਣਨਗੇ। ਉਨ੍ਹਾਂ ਕਿਹਾ ਕਿ ਅਕਾਲੀ ਭਾਜਪਾ ਗਠਜੋੜ ਨਾਲ ਵਿਰੋਧੀ ਪਾਰਟੀਆਂ ਨੂੰ ਚਿੰਤਾ ਹੋ ਗਈ ਹੈ।
ਪਿਛਲੀ ਖ਼ਬਰ ਅਕਾਲੀ-ਭਾਜਪਾ ’ਚ ਗੱਠਜੋੜ ਦੀ ਖੁਸ਼ੀ ’ਚ ਵਰਕਰਾਂ ਨੇ ਵੰਡੇ ਲੱਡੂ ਅਗਲੀ ਖ਼ਬਰ ਅਕਾਲੀ-ਭਾਜਪਾ ਗਠਜੋੜ ਦਾ ਪੰਜਾਬ ਨੂੰ ਕੋਈ ਫਾਇਦਾ ਹੋਣ ਵਾਲਾ ਨਹੀਂ-ਰਵੀ ਮਸੀਹ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।