25-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-11-2026

ਨਿਊ ਹਾਰਦਿਆਲ ਨਗਰ ਦੇ ਗੁਰਦੁਆਰਾ ਸਿੰਘ ਸਭਾ ਤੋਂ ਗੁਰਪੁਰਬ ਮੌਕੇ ਸਜਾਈ ਗਈ ਸੰਧਿਆ ਫੇਰੀ

ਜਲੰਧਰ, 24 ਨਵੰਬਰ (ਮੋਹਿਤ ਸਿੰਘ)-ਗੁਰਪੁਰਬ ਦੇ ਪਵਿੱਤਰ ਮੌਕੇ ਨਿਊ ਹਾਰਦਿਆਲ ਨਗਰ ਵਿਖੇ ਸਥਿਤ ਗੁਰਦੁਆਰਾ ਸਿੰਘ ਸਭਾ ਵਲੋਂ ਸ਼ਰਧਾ ਤੇ ਉਤਸ਼ਾਹ ਨਾਲ ਸੰਧਿਆ ਫੇਰੀ ਸਜਾਈ ਗਈ। ਇਸ ਮੌਕੇ ਗੁਰਦੁਆਰਾ ਸਾਹਿਬ ਤੋਂ ਆਰੰਭ ਹੋਈ ਸੰਧਿਆ ਫੇਰੀ ਨਿਊ ਹਾਰਦਿਆਲ ਨਗਰ ਤੋਂ ਹੁੰਦੀ ਹੋਈ ਗੁਲਮੋਹਰ ਸਿਟੀ ਤੱਕ ਪਹੁੰਚੀ।

ਅਜੀਤ ਡੈਸਕ 25-11-2026
ਜਲੰਧਰ, 24 ਨਵੰਬਰ (ਮੋਹਿਤ ਸਿੰਘ)-ਗੁਰਪੁਰਬ ਦੇ ਪਵਿੱਤਰ ਮੌਕੇ ਨਿਊ ਹਾਰਦਿਆਲ ਨਗਰ ਵਿਖੇ ਸਥਿਤ ਗੁਰਦੁਆਰਾ ਸਿੰਘ ਸਭਾ ਵਲੋਂ ਸ਼ਰਧਾ ਤੇ ਉਤਸ਼ਾਹ ਨਾਲ ਸੰਧਿਆ ਫੇਰੀ ਸਜਾਈ ਗਈ। ਇਸ ਮੌਕੇ ਗੁਰਦੁਆਰਾ ਸਾਹਿਬ ਤੋਂ ਆਰੰਭ ਹੋਈ ਸੰਧਿਆ ਫੇਰੀ ਨਿਊ ਹਾਰਦਿਆਲ ਨਗਰ ਤੋਂ ਹੁੰਦੀ ਹੋਈ ਗੁਲਮੋਹਰ ਸਿਟੀ ਤੱਕ ਪਹੁੰਚੀ। ਇਸ ਦੌਰਾਨ ਇਲਾਕੇ ਦੀ ਸੰਗਤ ਨੇ ਵੱਡੀ ਸ਼ਰਧਾ ਨਾਲ ਸ਼ਮੂਲੀਅਤ ਕਰਕੇ ਗੁਰੂ ਸਾਹਿਬ ਪ੍ਰਤੀ ਆਪਣੀ ਆਸਥਾ ਦਾ ਪ੍ਰਗਟਾਵਾ ਕੀਤਾ। ਸੰਗਤ ਵਲੋਂ ਸ਼ਰਧਾ ਭਾਵਨਾ ਨਾਲ ਫੇਰੀ ਵਿੱਚ ਹਿੱਸਾ ਲਿਆ ਗਿਆ। ਇਸ ਮੌਕੇ ਬੱਚਿਆਂ ਤੇ ਨੌਜਵਾਨਾਂ ਨੇ ਵੀ ਉਤਸ਼ਾਹ ਨਾਲ ਸ਼ਮੂਲੀਅਤ ਕੀਤੀ। ਫੇਰੀ ਦੇ ਰਸਤੇ ਵਿੱਚ ਧਾਰਮਿਕ ਮਾਹੌਲ ਨੇ ਇਲਾਕੇ ਨੂੰ ਗੁਰਮਤਿ ਰੰਗ ਵਿੱਚ ਰੰਗ ਦਿੱਤਾ। ਇਸ ਮੌਕੇ ਗੁਰਦੁਆਰਾ ਸਿੰਘ ਸਭਾ ਦੇ ਪ੍ਰਧਾਨ ਹਰਭਜਨ ਸਿੰਘ ਤੇ ਮੁੱਖ ਗ੍ਰੰਥੀ ਬਾਬਾ ਲੱਕੀ ਸਿੰਘ ਜੀ ਵਿਸ਼ੇਸ਼ ਤੌਰ ’ਤੇ ਮੌਜੂਦ ਰਹੇ। ਉਨ੍ਹਾਂ ਦੀ ਅਗਵਾਈ ਹੇਠ ਸੰਗਤ ਨੇ ਗੁਰਪੁਰਬ ਦੇ ਇਸ ਪਵਿੱਤਰ ਦਿਹਾੜੇ ਨੂੰ ਪੂਰੀ ਸ਼ਰਧਾ ਨਾਲ ਮਨਾਇਆ। ਇਸ ਸੰਧਿਆ ਫੇਰੀ ਰਾਹੀਂ ਸੰਗਤ ਨੇ ਗੁਰੂ ਸਾਹਿਬ ਦੀਆਂ ਸਿੱਖਿਆਵਾਂ ਨੂੰ ਯਾਦ ਕਰਦਿਆਂ ਆਪਸੀ ਪਿਆਰ, ਭਾਈਚਾਰੇ ਅਤੇ ਸੇਵਾ ਭਾਵਨਾ ਦਾ ਸੰਦੇਸ਼ ਦਿੱਤਾ। ਇਲਾਕੇ ਦੀਆਂ ਸੰਗਤਾਂ ਵਿੱਚ ਇਸ ਧਾਰਮਿਕ ਸਮਾਗਮ ਨੂੰ ਲੈ ਕੇ ਖਾਸ ਉਤਸ਼ਾਹ ਦੇਖਣ ਨੂੰ ਮਿਲਿਆ।
ਪਿਛਲੀ ਖ਼ਬਰ ਗੱਠਜੋੜ ਦੇ ਐਲਾਨ ਨਾਲ ਸੈਂਕੜੇ ਭਾਜਪਾ-ਅਕਾਲੀ ਵਰਕਰਾਂ ਨੇ ਇਕੱਠੇ ਹੋ ਕੇ ਮਨਾਈ ਖੁਸ਼ੀ ਅਗਲੀ ਖ਼ਬਰ ਅਕਾਲੀ-ਭਾਜਪਾ ’ਚ ਗੱਠਜੋੜ ਦੀ ਖੁਸ਼ੀ ’ਚ ਵਰਕਰਾਂ ਨੇ ਵੰਡੇ ਲੱਡੂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।