25-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-11-2026

ਅਕਾਲੀ - ਭਾਜਪਾ ਗੱਠਜੋੜ ਸੂਬੇ ਦੀ ਸਿਆਸਤ ਨੂੰ ਨਵੀਂ ਦਿਸ਼ਾ ਦੇਵੇਗਾ - ਗੱਗੀ

ਜਲੰਧਰ, 24 ਨਵੰਬਰ (ਜਸਪਾਲ ਸਿੰਘ)-ਯੂਥ ਅਕਾਲੀ ਦਲ ਜਲੰਧਰ ਸ਼ਹਿਰੀ ਦੇ ਪ੍ਰਧਾਨ ਗਗਨਦੀਪ ਸਿੰਘ ਗੱਗੀ ਨੇ ਅਕਾਲੀ-ਭਾਜਪਾ ਗਠਜੋੜ ਦਾ ਸਵਾਗਤ ਕਰਦਿਆਂ ਕਿਹਾ ਕਿ ਇਹ ਗਠਜੋੜ ਸੂਬੇ ਦੀ ਸਿਆਸਤ ਨੂੰ ਇੱਕ ਨਵੀਂ ਦਿਸ਼ਾ ਦੇਵੇਗਾ। ਉਨ੍ਹਾਂ ਕਿਹਾ ਕਿ ਇਹ ਗਠਜੋੜ ਕੇਵਲ ਸਿਆਸੀ ਨਹੀਂ ਸਗੋਂ ਦੋਵਾਂ ਪਾਰਟੀਆਂ ਦੇ ਆਗੂਆਂ ਵਿਚਕਾਰ ਭਾਵੁਕ ਸਾਂਝ ਦਾ ਵੀ ਪ੍ਰਤੀਕ ਹੈ।

ਅਜੀਤ ਡੈਸਕ 25-11-2026
ਜਲੰਧਰ, 24 ਨਵੰਬਰ (ਜਸਪਾਲ ਸਿੰਘ)-ਯੂਥ ਅਕਾਲੀ ਦਲ ਜਲੰਧਰ ਸ਼ਹਿਰੀ ਦੇ ਪ੍ਰਧਾਨ ਗਗਨਦੀਪ ਸਿੰਘ ਗੱਗੀ ਨੇ ਅਕਾਲੀ-ਭਾਜਪਾ ਗਠਜੋੜ ਦਾ ਸਵਾਗਤ ਕਰਦਿਆਂ ਕਿਹਾ ਕਿ ਇਹ ਗਠਜੋੜ ਸੂਬੇ ਦੀ ਸਿਆਸਤ ਨੂੰ ਇੱਕ ਨਵੀਂ ਦਿਸ਼ਾ ਦੇਵੇਗਾ। ਉਨ੍ਹਾਂ ਕਿਹਾ ਕਿ ਇਹ ਗਠਜੋੜ ਕੇਵਲ ਸਿਆਸੀ ਨਹੀਂ ਸਗੋਂ ਦੋਵਾਂ ਪਾਰਟੀਆਂ ਦੇ ਆਗੂਆਂ ਵਿਚਕਾਰ ਭਾਵੁਕ ਸਾਂਝ ਦਾ ਵੀ ਪ੍ਰਤੀਕ ਹੈ। ਉਨ੍ਹਾਂ ਕਿਹਾ ਕਿ ਸੂਬੇ ਦੀ ਅਮਨ ਸ਼ਾਂਤੀ, ਸਦਭਾਵਨਾ ਤੇ ਵਿਕਾਸ ਲਈ ਇਹ ਗਠਜੋੜ ਬਹੁਤ ਜ਼ਰੂਰੀ ਸੀ ਤੇ ਇਸ ਨੂੰ ਪੰਜਾਬ ਦੇ ਲੋਕਾਂ ਵਲੋਂ ਪਿਛਲੇ ਕਾਫੀ ਸਮੇਂ ਤੋਂ ਬੇਸਬਰੀ ਨਾਲ ਉਡੀਕਿਆ ਜਾ ਰਿਹਾ ਸੀ। ਗੱਗੀ ਨੇ ਕਿਹਾ ਕਿ ਦੋਵਾਂ ਪਾਰਟੀਆਂ ਦੀ ਸਾਂਝ ਤੇ ਆਪਸੀ ਤਾਲਮੇਲ ਨਾਲ ਜਿੱਥੇ ਸੰਗਠਨਾਤਮਕ ਤੌਰ ’ਤੇ ਪਾਰਟੀਆਂ ਹੋਰ ਮਜ਼ਬੂਤ ਹੋਣਗੀਆਂ, ਉੱਥੇ ਹੀ ਪੰਜਾਬ ਦੇ ਲੋਕਾਂ ਦੀਆਂ ਉਮੀਦਾਂ ਤੇ ਸੁਪਨਿਆਂ ਨੂੰ ਵੀ ਨਵੀਂ ਉਡਾਣ ਮਿਲੇਗੀ। ਉਨ੍ਹਾਂ ਕਿਹਾ ਕਿ ਪੰਜਾਬ ਦੀ ਤਰੱਕੀ, ਖੁਸ਼ਹਾਲੀ, ਨੌਜਵਾਨਾਂ ਦੇ ਸੁਨਹਿਰੀ ਭਵਿੱਖ, ਕਿਸਾਨਾਂ ਦੀ ਭਲਾਈ ਤੇ ਸੂਬੇ ਦੇ ਵਿਕਾਸ ਲਈ ਇੱਕ ਮਜ਼ਬੂਤ ਸਾਂਝ ਤੇ ਸਾਂਝੀ ਸੋਚ ਬਹੁਤ ਜ਼ਰੂਰੀ ਸੀ ਤੇ ਅੱਜ ਦੋਵਾਂ ਪਾਰਟੀਆਂ ਦੇ ਆਗੂਆਂ ਅਤੇ ਵਰਕਰਾਂ ਦੇ ਆਪਸੀ ਸਹਿਯੋਗ ਨਾਲ ਪੰਜਾਬ ਦੇ ਵਿਕਾਸ ਨੂੰ ਨਵੀਂ ਗਤੀ ਮਿਲੇਗੀ ਅਤੇ ਸੂਬੇ ਨੂੰ ਤਰੱਕੀ ਦੀਆਂ ਨਵੀਆਂ ਬੁਲੰਦੀਆਂ ’ਤੇ ਲਿਜਾਣ ਲਈ ਮਿਲ ਕੇ ਕੰਮ ਕੀਤਾ ਜਾਵੇਗਾ।
ਪਿਛਲੀ ਖ਼ਬਰ 43ਵਾਂ ਇੰਡੀਅਨ ਆਇਲ ਸਰਵੋ ਸੁਰਜੀਤ ਹਾਕੀ ਟੂਰਨਾਮੈਂਟ ਕੈਗ ਦਿੱਲੀ ਨੇ ਇੰਡੀਅਨ ਨੇਵੀ ਨੂੰ 2-1 ਨਾਲ ਦਿੱਤੀ ਮਾਤ ਅਗਲੀ ਖ਼ਬਰ ਨਗਰ ਨਿਗਮ ਹਾਊਸ ਦੀ ਅੱਜ ਦੀ ਮੀਟਿੰਗ ਵਿਚ ਹੰਗਾਮੇ ਦੇ ਆਸਾਰ , ਵਿਰੋਧੀ ਧਿਰਾਂ ਵਲੋਂ ਸੱਤਾਧਿਰ ਨੂੰ ਘੇਰਨ ਦੀ ਤਿਆਰੀ ਸੜਕ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।