25-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-11-2026

43ਵਾਂ ਇੰਡੀਅਨ ਆਇਲ ਸਰਵੋ ਸੁਰਜੀਤ ਹਾਕੀ ਟੂਰਨਾਮੈਂਟ ਕੈਗ ਦਿੱਲੀ ਨੇ ਇੰਡੀਅਨ ਨੇਵੀ ਨੂੰ 2-1 ਨਾਲ ਦਿੱਤੀ ਮਾਤ

ਜਲੰਧਰ, 24 ਨਵੰਬਰ (ਡਾ ਜਤਿੰਦਰ ਸਾਬੀ)- 43ਵੇਂ ਇੰਡੀਅਨ ਆਇਲ ਸਰਵੋ ਸੁਰਜੀਤ ਹਾਕੀ ਟੂਰਨਾਮੈਂਟ ਦੇ ਤਹਿਤ ਅੱਜ ਓਲੰਪੀਅਨ ਸੁਰਜੀਤ ਹਾਕੀ ਸਟੇਡੀਅਮ, ਜਲੰਧਰ ਵਿਖੇ ਖੇਡੇ ਗਏ ਤਿੰਨ ਮੁਕਾਬਲਿਆਂ ’ਚ ਪੰਜਾਬ ਨੈਸ਼ਨਲ ਬੈਂਕ ਦਿੱਲੀ ਨੇ ਆਰਮੀ ਇਲੈਵਨ ਦਿੱਲੀ ਨੂੰ 4-2 ਨਾਲ ਹਰਾ ਕੇ ਸ਼ਾਨਦਾਰ ਜਿੱਤ ਦਰਜ ਕੀਤੀ, ਜਦਕਿ ਕੈਗ ਦਿੱਲੀ ਨੇ ਇੰਡੀਅਨ ਨੇਵੀ ਮੁੰਬਈ ਨੂੰ 2-1 ਨਾਲ ਹਰਾਇਆ। ਇੱਕ ਹੋਰ ਮੁਕਾਬਲਾ ਇੰਡੀਅਨ ਏਅਰ ਫੋਰਸ ਤੇ ਸੀਆਰਪੀਐੱਫ ਦਿੱਲੀ ਵਿਚਕਾਰ 2-2 ਗੋਲਾਂ ਦੀ ਬਰਾਬਰੀ ‘ਤੇ ਸਮਾਪਤ ਹੋਇਆ।

ਇੰਡੀਅਨ ਆਇਲ ਸਰਵੋ ਸੁਰਜੀਤ ਹਾਕੀ ਟੂਰਨਾਮੈਂਟ ਦੌਰਾਨ ਹਾਕੀ ਟੀਮਾਂ ਨਾਲ ਜਾਣ ਪਛਾਣ ਕਰਦੇ ਹੋਏ ਮੁੱਖ ਮਹਿਮਾਨ ਚਰਨਜੀਤ ਸਿੰਘ ਚੰਨੀ (ਸੀਟੀ ਗਰੁੱਪ), ਪਰਮਿੰਦਰ ਕੌਰ ਚੰਨੀ ਤੇ ਹੋਰ। ਤਸਵੀਰ : ਜੀ ਪੀ ਸਿੰਘ। 25-11-2026
ਜਲੰਧਰ, 24 ਨਵੰਬਰ (ਡਾ ਜਤਿੰਦਰ ਸਾਬੀ)- 43ਵੇਂ ਇੰਡੀਅਨ ਆਇਲ ਸਰਵੋ ਸੁਰਜੀਤ ਹਾਕੀ ਟੂਰਨਾਮੈਂਟ ਦੇ ਤਹਿਤ ਅੱਜ ਓਲੰਪੀਅਨ ਸੁਰਜੀਤ ਹਾਕੀ ਸਟੇਡੀਅਮ, ਜਲੰਧਰ ਵਿਖੇ ਖੇਡੇ ਗਏ ਤਿੰਨ ਮੁਕਾਬਲਿਆਂ ’ਚ ਪੰਜਾਬ ਨੈਸ਼ਨਲ ਬੈਂਕ ਦਿੱਲੀ ਨੇ ਆਰਮੀ ਇਲੈਵਨ ਦਿੱਲੀ ਨੂੰ 4-2 ਨਾਲ ਹਰਾ ਕੇ ਸ਼ਾਨਦਾਰ ਜਿੱਤ ਦਰਜ ਕੀਤੀ, ਜਦਕਿ ਕੈਗ ਦਿੱਲੀ ਨੇ ਇੰਡੀਅਨ ਨੇਵੀ ਮੁੰਬਈ ਨੂੰ 2-1 ਨਾਲ ਹਰਾਇਆ। ਇੱਕ ਹੋਰ ਮੁਕਾਬਲਾ ਇੰਡੀਅਨ ਏਅਰ ਫੋਰਸ ਤੇ ਸੀਆਰਪੀਐੱਫ ਦਿੱਲੀ ਵਿਚਕਾਰ 2-2 ਗੋਲਾਂ ਦੀ ਬਰਾਬਰੀ ‘ਤੇ ਸਮਾਪਤ ਹੋਇਆ। ਪੂਲ-ਬੀ ਦੇ ਮੁਕਾਬਲੇ ਵਿੱਚ ਪੰਜਾਬ ਨੈਸ਼ਨਲ ਬੈਂਕ ਦਿੱਲੀ ਨੇ ਆਰਮੀ ਇਲੈਵਨ ਦਿੱਲੀ ਨੂੰ 4-2 ਨਾਲਮਾਤ ਦਿੱਤੀ। ਮੈਚ ਦੇ ਚੌਥੇ ਮਿੰਟ ’ਚ ਆਰਮੀ ਵਲੋਂ ਨੰਬਰ 10 ਖਿਡਾਰੀ ਆਗਿਆਪਾਲ ਸਿੰਘ ਨੇ ਫੀਲਡ ਗੋਲ ਕਰਕੇ ਟੀਮ ਨੂੰ 1-0 ਦੀ ਬੜ੍ਹਤ ਦਿਵਾਈ। ਇਸ ਤੋਂ ਬਾਅਦ ਪੰਜਾਬ ਨੈਸ਼ਨਲ ਬ ੈਂਕ ਨੇਸ਼ਾਨਦਾਰ ਵਾਪਸੀ ਕਰਦਿਆਂ ਛੇਵੇਂ ਮਿੰਟ ਵਿੱਚ ਨੰਬਰ 14 ਖਿਡਾਰੀ ਗੁਰਸਿਮਰਨ ਸਿੰਘ ਨੇ ਪੈਨਲਟੀ ਕਾਰਨਰ ਰਾਹੀਂ ਗੋਲ ਕਰਕੇ ਸਕੋਰ 1-1 ਕਰ ਦਿੱਤਾ । ਇੰਡੀਅਨ ਏਅਰ ਫੋਰਸ ਨੇ ਜ਼ੋਰਦਾਰ ਵਾਪਸੀ ਕਰਦਿਆਂ 30ਵੇਂ ਮਿੰਟ ਵਿੱਚ ਨੰਬਰ 88 ਖਿਡਾਰੀ ਜਗਤ ਨਚੱਪਾ ਨੇ ਫੀਲਡ ਗੋਲ ਕਰਕੇ ਸਕੋਰ 2-1 ਕੀਤਾ ਅਤੇ 49ਵੇਂ ਮਿੰਟ ਵਿੱਚ ਨੰਬਰ 7 ਖਿਡਾਰੀ ਅਜੀਤ ਪੰਡਿਤ ਨੇ ਇੱਕ ਹੋਰ ਫੀਲਡ ਗੋਲ ਕਰਕੇਮੁਕਾਬਲਾ 2-2 ਨਾਲ ਬਰਾਬਰ ਕਰ ਦਿੱਤਾ।ਇਸ ਤਰ੍ਹਾਂ ਦਿਨ ਦੇ ਤਿੰਨ ਮੁਕਾਬਲਿਆਂ ਵਿੱਚ ਦੋ ਟੀਮਾਂ ਨੇ ਜਿੱਤ ਦਰਜ ਕੀਤੀ, ਜਦਕਿ ਇੱਕ ਮੈਚ ਬਰਾਬਰੀ ‘ਤੇ ਰਿਹਾ।
ਪਿਛਲੀ ਖ਼ਬਰ ਐੱਮ.ਐੱਸ. ਲੋਹੀਆ ਅਗਲੀ ਖ਼ਬਰ ਅਕਾਲੀ - ਭਾਜਪਾ ਗੱਠਜੋੜ ਸੂਬੇ ਦੀ ਸਿਆਸਤ ਨੂੰ ਨਵੀਂ ਦਿਸ਼ਾ ਦੇਵੇਗਾ - ਗੱਗੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।