ਸ਼ਾਹਕੋਟ ਤੋਂ ਨਵਾਂ ਕਿਲਾ ਤੱਕ ਸੜਕ ਦੀ ਹੋਵੇਗੀ ਨਵੀਂ ਉਸਾਰੀ , ਪਾਲਾ ਜਲਾਲਪੁਰ ਨੇ ਮੌਕੇ ਦਾ ਲਿਆ ਜਾਇਜ਼ਾ
ਸ਼ਾਹਕੋਟ, 24 ਨਵੰਬਰ (ਸੁਖਦੀਪ ਸਿੰਘ)- ਸ਼ਾਹਕੋਟ ਤੋਂ ਨਵਾਂ ਕਿਲਾ ਤੱਕ ਜਾਣ ਵਾਲੀ ਸੜਕ ਦੀ ਖ਼ਸਤਾ ਹਾਲਤ ਨੂੰ ਲੈ ਕੇ ਇਲਾਕਾ ਨਿਵਾਸੀਆਂ ਵੱਲੋਂ ਲੰਮੇ ਸਮੇਂ ਤੋਂ ਕੀਤੀ ਜਾ ਰਹੀ ਮੰਗ ’ਤੇ ਅਮਲ ਕਰਦਿਆਂ ਆਮ ਆਦਮੀ ਪਾਰਟੀ ਹਲਕਾ ਸ਼ਾਹਕੋਟ ਦੇ ਇੰਚਾਰਜ ਪਾਲਾ ਜਲਾਲਪੁਰ ਨੇ ਮੌਕੇ ’ਤੇ ਪਹੁੰਚ ਕੇ ਸੜਕ ਦੀ ਮੌਜੂਦਾ ਸਥਿਤੀ ਦਾ ਜਾਇਜ਼ਾ ਲਿਆ। ਇਸ ਦੌਰਾਨ ਉਨ੍ਹਾਂ ਨਾਲ ਇਲਾਕੇ ਦੇ ਪਤਵੰਤੇ ਸੱਜਣ ਤੇ ਪਿੰਡਾਂ ਦੇ ਨੁਮਾਇੰਦੇ ਵੀ ਮੌਜੂਦ ਸਨ।
ਸ਼ਾਹਕੋਟ, 24 ਨਵੰਬਰ (ਸੁਖਦੀਪ ਸਿੰਘ)- ਸ਼ਾਹਕੋਟ ਤੋਂ ਨਵਾਂ ਕਿਲਾ ਤੱਕ ਜਾਣ ਵਾਲੀ ਸੜਕ ਦੀ ਖ਼ਸਤਾ ਹਾਲਤ ਨੂੰ ਲੈ ਕੇ ਇਲਾਕਾ ਨਿਵਾਸੀਆਂ ਵੱਲੋਂ ਲੰਮੇ ਸਮੇਂ ਤੋਂ ਕੀਤੀ ਜਾ ਰਹੀ ਮੰਗ ’ਤੇ ਅਮਲ ਕਰਦਿਆਂ ਆਮ ਆਦਮੀ ਪਾਰਟੀ ਹਲਕਾ ਸ਼ਾਹਕੋਟ ਦੇ ਇੰਚਾਰਜ ਪਾਲਾ ਜਲਾਲਪੁਰ ਨੇ ਮੌਕੇ ’ਤੇ ਪਹੁੰਚ ਕੇ ਸੜਕ ਦੀ ਮੌਜੂਦਾ ਸਥਿਤੀ ਦਾ ਜਾਇਜ਼ਾ ਲਿਆ। ਇਸ ਦੌਰਾਨ ਉਨ੍ਹਾਂ ਨਾਲ ਇਲਾਕੇ ਦੇ ਪਤਵੰਤੇ ਸੱਜਣ ਤੇ ਪਿੰਡਾਂ ਦੇ ਨੁਮਾਇੰਦੇ ਵੀ ਮੌਜੂਦ ਸਨ। ਮੌਕੇ ’ਤੇ ਸੜਕ ਦੀ ਹਾਲਤ ਦੇਖ ਕੇ ਪਾਲਾ ਜਲਾਲਪੁਰ ਨੇ ਕਿਹਾ ਕਿ ਇਹ ਸੜਕ ਲੰਬੇ ਸਮੇਂ ਤੋਂ ਖ਼ਰਾਬ ਹੋਣ ਕਾਰਨ ਇਲਾਕਾ ਨਿਵਾਸੀਆਂ, ਕਿਸਾਨਾਂ, ਵਿਦਿਆਰਥੀਆਂ ਅਤੇ ਰਾਹਗੀਰਾਂ ਨੂੰ ਕਾਫ਼ੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਉਨ੍ਹਾਂ ਕਿਹਾ ਕਿ ਲੋਕਾਂ ਦੀਆਂ ਮੁਸ਼ਕਲਾਂ ਨੂੰ ਪਹਿਲ ਦੇ ਆਧਾਰ ’ਤੇ ਹੱਲ ਕਰਨਾ ਉਨ੍ਹਾਂ ਦੀ ਪਹਿਲੀ ਜ਼ਿੰਮੇਵਾਰੀ ਹੈ। ਇਸ ਲਈ ਇਸ ਸੜਕ ਦੀ ਜਲਦ ਹੀ ਨਵੀਂ ਉਸਾਰੀ ਕਰਵਾਈ ਜਾਵੇਗੀ। ਇਸ ਦੇ ਨਾਲ ਹੀ ਇਲਾਕੇ ਦੇ ਵਿਕਾਸ ਨੂੰ ਵੀ ਹੋਰ ਹੁਲਾਰਾ ਮਿਲੇਗਾ। ਇਸ ਮੌਕੇ ਚੇਅਰਮੈਨ ਸਵਿੰਦਰ ਸਿੰਘ ਸੋਨੂੰ, ਸਾਬਕਾ ਚੇਅਰਮੈਨ ਬਲਵੀਰ ਸਿੰਘ ਢੰਡੋਵਾਲ, ਐਮ.ਸੀ. ਰਾਖੀ ਮੱਟੂ, ਸਾਬਕਾ ਐਮ.ਸੀ. ਜਤਿੰਦਰਪਾਲ ਸਿੰਘ ਬੱਲਾ, ਬਲਜਿੰਦਰ ਸਿੰਘ ਖਿੰਡਾ, ਜਸਪਾਲ ਸਿੰਘ ਮਿਗਲਾਨੀ, ਪਰਮਵੀਰ ਸਿੰਘ ਪੰਮਾ, ਸ਼ੁਬੇਗ ਸਿੰਘ ਆਦਿ ਹਾਜ਼ਰ ਸਨ।