ਥਾਣਾ ਮੁਖੀ ਬਿਲਗਾ ਦਿਲਬਾਗ ਸਿੰਘ ਖਿਲਾਫ਼ ਲਗਾਇਆ ਜਾਣ ਵਾਲਾ ਧਰਨਾ ਸਾਰੀਆਂ ਮੰਗਾਂ ਮੰਨਣ ਉਪਰੰਤ ਮੁਲਤਵੀ
ਬਿਲਗਾ, 24 ਨਵੰਬਰ (ਤਜਿੰਦਰ ਕੁਮਾਰ)-ਸਥਾਨਕ ਥਾਣਾ ਦੇ ਮੁਖੀ ਦਿਲਬਾਗ ਸਿੰਘ ਖਿਲਾਫ਼ ਜੋ ਰੋਸ ਧਰਨਾ ਲਗਾਇਆ ਜਾਣਾ ਸੀ, ਉਹ ਸਾਰੀਆਂ ਜਾਇਜ਼ ਮੰਗਾਂ ਮੰਨ ਲਏ ਜਾਣ ਤੋਂ ਬਾਅਦ ਫਿਲਹਾਲ ਮੁਲਤਵੀ ਕਰ ਦਿੱਤਾ ਗਿਆ ਹੈ। ਪੱਤਰਕਾਰਾਂ ਨੂੰ ਜਾਣਕਾਰੀ ਦਿੰਦਿਆਂ ਹਲਕਾ ਫਿਲੌਰ ਤੋਂ ਸੀਨੀਅਰ ਕਾਂਗਰਸੀ ਆਗੂ ਰਜਿੰਦਰ ਸੰਧੂ ਨੇ ਦੱਸਿਆ ਕਿ ਇਲਾਕੇ ਦੇ ਮਸਲਿਆਂ ਨੂੰ ਲੈ ਕੇ ਥਾਣਾ ਮੁਖੀ ਖਿਲਾਫ਼ ਧਰਨਾ ਦੇਣ ਦਾ ਪ੍ਰੋਗਰਾਮ ਉਲੀਕਿਆ ਗਿਆ ਸੀ।
ਅਜੀਤ ਡੈਸਕ
25-11-2026