24-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-11-2026

ਵੱਖ-ਵੱਖ ਵਿੱਦਿਅਕ ਅਦਾਰਿਆਂ ’ਚ ਮਨਾਇਆ ਗਿਆ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ

ਨਕੋਦਰ 24 ਨਵੰਬਰ ( ਤਿਲਕ ਰਾਜ ਸ਼ਰਮਾ)–ਕੈਂਬਰਿਜ ਇੰਟਰਨੈਸ਼ਨਲ ਸਕੂਲ, ਨਕੋਦਰ ਵਿਖੇ ਸਿੱਖ ਧਰਮ ਦੇ ਮੋਢੀ, ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਬੜੀ ਸ਼ਰਧਾ ਨਾਲ ਮਨਾਇਆ ਗਿਆ। ਸਮਾਗਮ ਦੀ ਸ਼ੁਰੂਆਤ ਸਕੂਲ ਕੈਂਪਸ ਵਿਖੇ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਨਾਲ ਹੋਈ।

ਦਿਵਿਆ ਜਯੋਤੀ ਪਬਲਿਕ ਸਕੂਲ ਸ਼ਾਹਕੋਟ ’ਚ ਮਨਾਏ ਪ੍ਰਕਾਸ਼ ਪੁਰਬ ਮੌਕੇ ਬੱਚਿਆਂ ਨਾਲ ਪ੍ਰਿੰਸੀਪਲ ਡਿੰਪਲ ਗੁਪਤਾ, ਕੋਆਰਡੀਨੇਟਰ ਮਾਨਸੀ ਬਾਂਸਲ, ਮਾ: ਪ੍ਰਭਜੀਤ ਸਿੰਘ ਤੇ ਹੋਰ। ਤਸਵੀਰ : ਦਲਜੀਤ ਸਿੰਘ ਸਚਦੇਵਾ ਸਕੂਲੀ ਬੱਚੇ ਸ਼ਬਦ ਗਾਇਨ ਕਰਦੇ ਹੋਏ। ਤਸਵੀਰ ਚਿਲਕ ਰਾਜ ਸ਼ਰਮਾ 25-11-2026
ਨਕੋਦਰ 24 ਨਵੰਬਰ ( ਤਿਲਕ ਰਾਜ ਸ਼ਰਮਾ)–ਕੈਂਬਰਿਜ ਇੰਟਰਨੈਸ਼ਨਲ ਸਕੂਲ, ਨਕੋਦਰ ਵਿਖੇ ਸਿੱਖ ਧਰਮ ਦੇ ਮੋਢੀ, ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਬੜੀ ਸ਼ਰਧਾ ਨਾਲ ਮਨਾਇਆ ਗਿਆ। ਸਮਾਗਮ ਦੀ ਸ਼ੁਰੂਆਤ ਸਕੂਲ ਕੈਂਪਸ ਵਿਖੇ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਨਾਲ ਹੋਈ। ਇਸ ਮੌਕੇ ਸਮੂਹ ਸਕੂਲ ਪ੍ਰਬੰਧਕਾਂ, ਅਧਿਆਪਕਾਂ ਅਤੇ ਵਿਦਿਆਰਥੀਆਂ ਨੇ ਬੜੀ ਸ਼ਰਧਾ ਅਤੇ ਇਕਾਗਰਤਾ ਨਾਲ ਗੁਰਬਾਣੀ ਦਾ ਆਨੰਦ ਮਾਣਿਆ। ਇਸ ਪਾਵਨ ਮੌਕੇ ’ਤੇ ਗੁਰੂ ਸਾਹਿਬ ਦੀਆਂ ਸਿੱਖਿਆਵਾਂ ਅਨੁਸਾਰ ਸੇਵਾ ਅਤੇ ਸਮਾਨਤਾ ਦੀ ਭਾਵਨਾ ਨੂੰ ਦਰਸਾਉਂਦੇ ਹੋਏ ਸੰਗਤ ਲਈ ਗੁਰੂ ਕਾ ਲੰਗਰ ਵੀ ਵਰਤਾਇਆ ਗਿਆ। ਵਿਦਿਆਰਥੀਆਂ ਨੂੰ ਗੁਰੂ ਸਾਹਿਬ ਦੇ ਜੀਵਨ, ਉਨ੍ਹਾਂ ਦੀਆਂ ਸਿੱਖਿਆਵਾਂ ਅਤੇ ਸਮੁੱਚੀ ਮਨੁੱਖਤਾ ਨੂੰ ਦਿੱਤੇ ਬਰਾਬਰਤਾ, ਸੇਵਾ, ਨਿਮਰਤਾ ਅਤੇ ਭਾਈਚਾਰੇ ਦੇ ਸੰਦੇਸ਼ ਬਾਰੇ ਜਾਣੂ ਕਰਵਾਇਆ। ਸਕੂਲ ਮੈਨੇਜਮੈਂਟ ਨੇ ਇਸ ਪਾਵਨ ਦਿਹਾੜੇ ਦੀਆਂ ਸਭ ਨੂੰ ਵਧਾਈਆਂ ਦਿੱਤੀਆਂ । ਸਟੇਟ ਪਬਲਿਕ ਸਕੂਲ ਨਕੋਦਰ ’ਚ ਸ੍ਰੀ ਪ੍ਰਕਾਸ਼ ਪੁਰਬ ਮਨਾਇਆ ਸਟੇਟ ਪਬਲਿਕ ਸਕੂਲ ਨਕੋਦਰ ਵਿੱਚ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਪ੍ਰਾਰਥਨਾ ਸਭਾ ਵਿਚ ਬੜੀ ਸ਼ਰਧਾ ਨਾਲ ਮਨਾਇਆ ਗਿਆ। ਇਸ ਸਮੇਂ ਵਿਦਿਆਰਥੀਆਂ ਅਤੇ ਅਧਿਆਪਕਾਂ ਦੁਆਰਾ ਸ਼ਬਦ ਗਾਇਨ , ਕਵਿਤਾਵਾਂ ਅਤੇ ਸਾਖੀਆਂ ਦੁਆਰਾ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ ਜੀਵਨ ਅਤੇ ਸਿੱਖਿਆਵਾਂ ‘ਤੇ ਚਾਨਣਾ ਪਾਇਆ ਗਿਆ। ਸਕੂਲ ਦੇ ਪ੍ਰਿੰਸੀਪਲ ਸ਼੍ਰੀ ਰੋਹਿਤ ਠਾਕੁਰ ਨੇ ਵਿਦਿਆਰਥੀਆਂ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੀਆਂ ਸਿੱਖਿਆਵਾਂ ‘ਤੇ ਚੱਲ ਕੇ ਆਪਣੇ ਜੀਵਨ ਨੂੰ ਉੱਚਾ ਬਣਾਉਣ ਅਤੇ ਆਪਣੇ ਮਨ ਦੇ ਹੰਕਾਰ ਨੂੰ ਮਾਰ ਕੇ ਦੂਸਰਿਆਂ ਦੀ ਸੇਵਾ ਦੇ ਲਈ ਹਮੇਸ਼ਾ ਤਿਆਰ ਰਹਿਣ ਲਈ ਪ੍ਰੇਰਿਤ ਕੀਤਾ। ਇਸ ਮੌਕੇ ‘ਤੇ ਸਕੂਲ ਦੇ ਪ੍ਰਧਾਨ ਡਾ. ਨਰੋਤਮ ਸਿੰਘ, ਉਪ- ਪ੍ਰਧਾਨ ਡਾ. ਗਗਨਦੀਪ ਕੌਰ, ਮੈਨੇਜਿੰਗ ਡਾਇਰੈਕਟਰ ਸਰਦਾਰ ਅਨਮੋਲ ਸਿੰਘ ਅਤੇ ਡਾਇਰੈਕਟਰ ਡਾ. ਰਿਤੂ ਭਨੋਟ ਨੇ ਵੀ ਸਾਰਿਆਂ ਨੂੰ ਪ੍ਰਕਾਸ਼ ਪੁਰਬ ਦੀ ਵਧਾਈ ਦਿੱਤੀ। ਏ.ਪੀ.ਐਸ. ਕਾਲਜ ਆਫ਼ ਨਰਸਿੰਗ ਮਲਸੀਆਂ ਵਿਖੇ ਨਗਰ ਕੀਰਤਨ ਦਾ ਸ਼ਾਨਦਾਰ ਸਵਾਗਤ ਮਲਸੀਆਂ, (ਸੁਖਦੀਪ ਸਿੰਘ)- ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੇ ਸਬੰਧ ਵਿਚ ਗੁਰਦੁਆਰਾ ਭਾਈ ਭਗੀਰਥ ਸਾਹਿਬ ਜੀ, ਮਲਸੀਆਂ ਤੋਂ ਸਜਾਏ ਗਏ ਨਗਰ ਕੀਰਤਨ ਦਾ ਏ.ਪੀ.ਐਸ. ਕਾਲਜ ਆਫ਼ ਨਰਸਿੰਗ, ਮਲਸੀਆਂ ਵਿਖੇ ਪਹੁੰਚਣ ’ਤੇ ਕਾਲਜ ਦੇ ਮੁੱਖ ਪ੍ਰਬੰਧਕ ਰਾਮ ਮੂਰਤੀ ਦੀ ਅਗਵਾਈ ’ਚ ਪ੍ਰਬੰਧਕ ਕਮੇਟੀ, ਸਟਾਫ਼ ਅਤੇ ਵਿਦਿਆਰਥੀਆਂ ਵੱਲੋਂ ਫੁੱਲਾਂ ਦੀ ਵਰਖਾ ਕਰਕੇ ਸ਼ਾਨਦਾਰ ਸਵਾਗਤ ਕੀਤਾ ਗਿਆ ਅਤੇ ਨਗਰ ਕੀਰਤਨ ’ਚ ਸ਼ਾਮਲ ਸੰਗਤਾਂ ਨੂੰ ਚਾਹ-ਪਕੌੜਿਆਂ ਦਾ ਲੰਗਰ ਛਕਾਇਆ ਗਿਆ। ਇਸ ਮੌਕੇ ਮੁੱਖ ਪ੍ਰਬੰਧਕ ਰਾਮ ਮੂਰਤੀ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਲਈ ਸੁੰਦਰ ਰੁਮਾਲਾ ਅਤੇ ਪੰਜ ਪਿਆਰਿਆਂ ਨੂੰ ਸਿਰੋਪਾਓ ਭੇਟ ਕੀਤੇ। ਇਸ ਮੌਕੇ ਪ੍ਰਿੰਸੀਪਲ ਜੇ. ਚੌਹਾਨ, ਵਾਇਸ ਪ੍ਰਿੰਸੀਪਲ ਗੁਰਪ੍ਰੀਤ ਕੌਰ, ਦਫ਼ਤਰ ਸੁਪਰਡੈਂਟ ਜਸਵਿੰਦਰ ਸਿੰਘ, ਕੋਆਰਡੀਨੇਟਰ ਕੁਲਦੀਪ ਚੌਹਾਨ, ਹਰਜੀਤ ਸਿੰਘ, ਮਨਜੀਤ ਸਿੰਘ, ਗੁਰਪ੍ਰੀਤ ਕੌਰ, ਇਸ਼ੂ ਸੰਧੂ, ਮਨਦੀਪ ਕੌਰ, ਜਸਮੇਲ ਕੌਰ ਲਾਇਬ੍ਰੇਰੀਅਨ, ਤਾਨੀਆ, ਗਗਨਦੀਪ ਕੌਰ, ਦਵਿੰਦਰ ਕੌਰ, ਪਰਮਜੀਤ ਕੌਰ, ਖੁਸ਼ਦਿਲਜੀਤ ਕੌਰ, ਜਸ਼ਨਪ੍ਰੀਤ ਕੌਰ, ਸੰਦੀਪ ਕੌਰ, ਨੇਹਾ, ਰਾਹੁਲ, ਸਤਨਾਮ ਸਿੰਘ ਆਦਿ ਹਾਜ਼ਰ ਸਨ। ਦੂਨ ਵਰਲਡ ਸਕੂਲ ਮਲਸੀਆਂ ਨੇ ਪ੍ਰਕਾਸ਼ ਪੁਰਬ ਸੰਬੰਧੀ ਸਜਾਇਆ ਨਗਰ ਕੀਰਤਨ ਮਲਸੀਆਂ, (ਦਲਜੀਤ ਸਿੰਘ ਸਚਦੇਵਾ)- ਦੂਨ ਵਰਲਡ ਸਕੂਲ ਮਲਸੀਆਂ ਲੋਹੀਆਂ ਰੋਡ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਬੜੀ ਸ਼ਰਧਾ, ਸਤਿਕਾਰ ਤੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਪਵਿੱਤਰ ਦਿਹਾੜੇ ਮੌਕੇ ਸਕੂਲ ਵਿਚ ਵਿਸ਼ੇਸ਼ ਸਭਾ ਦਾ ਆਯੋਜਨ ਕੀਤਾ ਗਿਆ, ਜਿਸ ਵਿਚ ਵਿਦਿਆਰਥੀਆਂ ਵਲੋਂ ਸ਼ਬਦ ਕੀਰਤਨ, ਸੁੰਦਰ ਕਵਿਤਾਵਾਂ ਤੇ ਧਾਰਮਿਕ ਪੇਸ਼ਕਾਰੀਆਂ ਕੀਤੀਆਂ ਗਈਆਂ। ਨਗਰ ਕੀਰਤਨ ਦੌਰਾਨ ਪੰਜ ਪਿਆਰਿਆਂ ਦੇ ਰੂਪ ਵਿਚ ਸਜੇ ਬੱਚੇ ਖਿੱਚ ਦਾ ਕੇਂਦਰ ਬਣੇ। ਇਸ ਦੌਰਾਨ ਬੱਚਿਆਂ ਨੇ ਵਾਹਿਗੁਰੂ ਜੀ ਦੇ ਨਾਮ ਦਾ ਸਿਮਰਨ ਕੀਤਾ। ਇਸ ਮੌਕੇ ਗੁਰਦੁਆਰਾ ਸਾਹਿਬ ਮਾਲੂਪੁਰ ਤੋਂ ਸਜਾਇਆ ਨਗਰ ਕੀਰਤਨ ਵੀ ਸਕੂਲ ਪਹੁੰਚਿਆ। ਸਕੂਲ ਡਾਇਰੈਕਟਰ ਜਸਵੰਤ ਸਿੰਘ ਦਾਨੀਆ ਵਲੋਂ ਪੰਜ ਪਿਆਰਿਆਂ ਦਾ ਸਿਰੋਪਾਓ ਭੇਟ ਕਰਕੇ ਸਨਮਾਨ ਕੀਤਾ ਗਿਆ। ਦਿਵਿਆ ਜਯੋਤੀ ਪਬਲਿਕ ਸਕੂਲ ਸ਼ਾਹਕੋਟ ’ਚ ਮਨਾਇਆ ਪ੍ਰਕਾਸ਼ ਪੁਰਬ ਸ਼ਾਹਕੋਟ, (ਦਲਜੀਤ ਸਿੰਘ ਸਚਦੇਵਾ)- ਦਿਵਿਆ ਜਯੋਤੀ ਪਬਲਿਕ ਸਕੂਲ ਸ਼ਾਹਕੋਟ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦਾ 557ਵਾਂ ਪ੍ਰਕਾਸ਼ ਪੁਰਬ ਬੜੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਸਕੂਲ ਵਿਚ ਵਿਸ਼ੇਸ਼ ਧਾਰਮਿਕ ਸਮਾਗਮ ਕਰਵਾਇਆ ਗਿਆ, ਜਿਸ ਵਿਚ ਸਕੂਲ ਦੀ ਪ੍ਰਬੰਧਕ ਕਮੇਟੀ, ਅਧਿਆਪਕਾਂ ਅਤੇ ਵਿਦਿਆਰਥੀਆਂ ਨੇ ਸ਼ਰਧਾ ਨਾਲ ਸ਼ਮੂਲੀਅਤ ਕੀਤੀ। ਸਮਾਗਮ ਦੌਰਾਨ ਵਿਦਿਆਰਥੀਆਂ ਨੇ ਗੁਰਬਾਣੀ ਦੇ ਸ਼ਬਦ ਗਾਇਨ ਕਰਕੇ ਸਮੁੱਚੇ ਮਾਹੌਲ ਨੂੰ ਰੂਹਾਨੀ ਰੰਗ ਵਿਚ ਰੰਗ ਦਿੱਤਾ। ਇਸ ਮੌਕੇ ਸਕੂਲ ਦੀ ਪ੍ਰਿੰਸੀਪਲ ਡਿੰਪਲ ਗੁਪਤਾ ਅਤੇ ਕੋਆਰਡੀਨੇਟਰ ਮਾਨਸੀ ਬਾਂਸਲ ਨੇ ਵਿਦਿਆਰਥੀਆਂ ਤੇ ਸਮੂਹ ਸਟਾਫ਼ ਨੂੰ ਪ੍ਰਕਾਸ਼ ਪੁਰਬ ਦੀ ਵਧਾਈ ਦਿੱਤੀ। ਇਸ ਮੌਕੇ ਸਿੰਮੀ ਕੁਮਰਾ, ਮਾਸਟਰ ਪ੍ਰਭਜੀਤ ਸਿੰਘ, ਪੂਨਮ, ਸ਼ਰਨਜੀਤ ਕੌਰ, ਰਾਜਿੰਦਰ ਕੌਰ, ਪਰਮਿੰਦਰ ਕੌਰ, ਸੰਗੀਤਾ ਗੋਇਲ, ਲਵਿਤਾ, ਅਜਿੰਦਰ ਕੌਰ, ਰਮਨਦੀਪ ਕੌਰ, ਇਸ਼ਦੀਪ ਕੌਰ, ਕਵਿਤਾ, ਨਵਨੀਤ ਕੌਰ, ਅੰਸ਼ੂ, ਜੋਤੀ ਆਦਿ ਹਾਜ਼ਰ ਸਨ। ਦੁਸਾਂਝ ਕਲਾਂ ’ਚ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ ਸਜਾਇਆ ਦੁਸਾਂਝ ਕਲਾ, ( ਰਾਮ ਪ੍ਰਕਾਸ਼ ਟੋਨੀ)-ਪਿੰਡ ਦੁਸਾਂਝ ਕਲਾਂ ਵਿਖੇ ਪਹਿਲੀ ਪਾਤਸ਼ਾਹੀ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ - ਛਾਇਆ ਹੇਂਠ ਪੰਜ ਪਿਆਰਿਆਂ ਦੀ ਯੋਗ ਅਗਵਾਈ ਵਿੱਚ ਗੁਰਦੁਆਰਾ ਬਾਬਾ ਸੰਗ ਸਾਹਿਬ ਜੀ ਦੀ ਪ੍ਰਬੰਧਕ ਕਮੇਟੀ ਅਤੇ ਸਮੂਹ ਨਗਰ ਨਿਵਾਸੀਆਂ ਤੇ ਐਨ. ਆਰ. ਆਈ. ਆਈਜ਼ ਵੀਰਾਂ ਦੇ ਸਹਿਯੋਗ ਨਾਲ ਸਜਾਇਆ ਗਿਆ। ਇਹ ਨਗਰ ਕੀਰਤਨ ਪਿੰਡ ਦੇ ਵੱਖ-ਵੱਖ ਪੜਾਵਾਂ ਤੋਂ ਹੁੰਦਾ ਹੋਇਆ ਵਾਪਸ ਗੁਰਦੁਆਰਾ ਸਾਹਿਬ ਵਿਖੇ ਸਮਾਪਤ ਹੋਇਆ। ਇਸ ਨਗਰ ਕੀਰਤਨ ਮੌਕੇ ਇੰਟਰਨੈਸ਼ਨਲ ਪੱਥਕ ਢਾਡੀ ਜੱਥਾ ਅਮ੍ਰਿਤਦੀਪ ਸਿੰਘ ਸੇਵਕ ਨੇ ਆਇਆਂ ਸੰਗਤਾਂ ਨੂੰ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ ਇਤਿਹਾਸ ਬਾਰੇ ਜਾਣੂ ਕਰਵਾਇਆ। ਸੰਗਤਾਂ ਵੱਲੋਂ ਥਾਂ-ਥਾਂ ਤੇ ਫਲ - ਫਰੂਟ ਅਤੇ ਚਾਹ ਪਕੌੜਿਆਂ ਦੇ ਲੰਗਰ ਅਤੁੱਟ ਲੰਗਰ ਵਰਤਾਏ ਗਏ । ਇਸ ਮੌਕੇ ਪ੍ਰਧਾਨ ਕਮਲਜੀਤ ਸਿੰਘ, ਸਕੱਤਰ ਰਵਿੰਦਰ ਸਿੰਘ ਸੋਢੀ, ਖਜਾਨਚੀ ਬਲਵਿੰਦਰ ਸਿੰਘ, ਗੁਰਮੇਲ ਸਿੰਘ, ਸਤਨਾਮ ਸਿੰਘ, ਜਸਪਾਲ ਸਿੰਘ, ਗੁਰਦਿਆਲ ਸਿੰਘ, ਮਨਜੀਤ ਸਿੰਘ ਜੀਤਾ, ਹੈਂਡ ਗ੍ਰਾਥੀ ਜਗਮੋਹਨ ਸਿੰਘ ਤੋਂ ਇਲਾਵਾਂ ਭਾਰੀ ਗਿਣਤੀ ਵਿਚ ਸੰਗਤਾਂ ਆਦਿ ਹਾਜ਼ਰ ਸਨ। ਸਟੇਜ ਸਕੱਤਰ ਦੀ ਭੂਮਿਕਾ ਰਵਿੰਦਰ ਸਿੰਘ ਸੋਢੀ ਨੇ ਬਾਖੂਬੀ ਨਿਭਾਈ।
ਪਿਛਲੀ ਖ਼ਬਰ ਅਕਾਲੀ-ਭਾਜਪਾ ਗੱਠਜੋੜ ਦੀ ਚੜ੍ਹਦੀ ਕਲਾ ਲਈ ਅਰਦਾਸ ਕਰਵਾਈ ਅਗਲੀ ਖ਼ਬਰ ਗੁਰਦੁਆਰਾ ਗੁਰੂ ਨਾਨਕ ਕਾਲੋਨੀ ਲੋਹੀਆਂ ਵਿਖੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਮਾਗਮ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।