24-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-11-2026

ਅਕਾਲੀ-ਭਾਜਪਾ ਗੱਠਜੋੜ ਪੰਜਾਬ ਨੂੰ ਸੰਕਟ ’ਚੋਂ ਕੱਢਣ ਲਈ ਵੱਡਾ ਕਦਮ ਸਾਬਤ ਹੋਵੇਗਾ-ਜਥੇ. ਕਲਿਆਣ

ਸ਼ਾਹਕੋਟ, 24 ਨਵੰਬਰ (ਸੁਖਦੀਪ ਸਿੰਘ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਜਥੇ. ਬਲਦੇਵ ਸਿੰਘ ਕਲਿਆਣ (ਸਾਬਕਾ ਜੂਨੀਅਰ ਮੀਤ ਪ੍ਰਧਾਨ) ਨੇ ਅਕਾਲੀ-ਭਾਜਪਾ ਗੱਠਜੋੜ ’ਤੇ ਖੁਸ਼ੀ ਪ੍ਰਗਟ ਕਰਦਿਆਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ (ਬ) ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਤੇ ਕੇਂਦਰੀ ਮੰਤਰੀ ਅਮਿਤ ਸ਼ਾਹ ਨੇ ਪੰਜਾਬ, ਪੰਥ ਤੇ ਦੇਸ਼ ਦੇ ਹਿੱਤਾਂ ਨੂੰ ਧਿਆਨ ’ਚ ਰੱਖਦਿਆਂ ਬਹੁਤ ਹੀ ਸੂਝ-ਬੂਝ ਤੇ ਦੂਰ-ਅੰਦੇਸ਼ੀ ਵਾਲਾ ਫੈਸਲਾ ਲਿਆ ਹੈ।

ਅਜੀਤ ਡੈਸਕ 25-11-2026
ਸ਼ਾਹਕੋਟ, 24 ਨਵੰਬਰ (ਸੁਖਦੀਪ ਸਿੰਘ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਜਥੇ. ਬਲਦੇਵ ਸਿੰਘ ਕਲਿਆਣ (ਸਾਬਕਾ ਜੂਨੀਅਰ ਮੀਤ ਪ੍ਰਧਾਨ) ਨੇ ਅਕਾਲੀ-ਭਾਜਪਾ ਗੱਠਜੋੜ ’ਤੇ ਖੁਸ਼ੀ ਪ੍ਰਗਟ ਕਰਦਿਆਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ (ਬ) ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਤੇ ਕੇਂਦਰੀ ਮੰਤਰੀ ਅਮਿਤ ਸ਼ਾਹ ਨੇ ਪੰਜਾਬ, ਪੰਥ ਤੇ ਦੇਸ਼ ਦੇ ਹਿੱਤਾਂ ਨੂੰ ਧਿਆਨ ’ਚ ਰੱਖਦਿਆਂ ਬਹੁਤ ਹੀ ਸੂਝ-ਬੂਝ ਤੇ ਦੂਰ-ਅੰਦੇਸ਼ੀ ਵਾਲਾ ਫੈਸਲਾ ਲਿਆ ਹੈ। ਉਨ੍ਹਾਂ ਕਿਹਾ ਕਿ ਅਕਾਲੀ-ਭਾਜਪਾ ਦਾ ਇਹ ਪੁਰਾਣਾ ਤੇ ਇਤਿਹਾਸਕ ਰਿਸ਼ਤਾ ਹੈ, ਜੋ ਹਮੇਸ਼ਾ ਪੰਜਾਬ ਦੀ ਸ਼ਾਂਤੀ, ਭਾਈਚਾਰਕ ਸਾਂਝ ਅਤੇ ਵਿਕਾਸ ਦਾ ਪ੍ਰਤੀਕ ਰਿਹਾ ਹੈ। ਇਸ ਗੱਠਜੋੜ ਦੇ ਮੁੜ ਬਹਾਲ ਹੋਣ ਨਾਲ ਪੰਜਾਬ ਵਿੱਚ ਵਿਕਾਸ ਕਾਰਜਾਂ ਨੂੰ ਹੋਰ ਗਤੀ ਮਿਲੇਗੀ ਤੇ ਕਿਸਾਨਾਂ, ਮਜ਼ਦੂਰਾਂ, ਨੌਜਵਾਨਾਂ ਤੇ ਵਪਾਰੀਆਂ ਦੀਆਂ ਸਮੱਸਿਆਵਾਂ ਦਾ ਹੱਲ ਹੋਵੇਗਾ ਅਤੇ ਪੰਥਕ ਮੁੱਦਿਆਂ ਦੀ ਅਵਾਜ਼ ਕੇਂਦਰ ਸਰਕਾਰ ਤੱਕ ਹੋਰ ਮਜ਼ਬੂਤੀ ਨਾਲ ਪਹੁੰਚੇਗੀ। ਜਥੇ. ਕਲਿਆਣ ਨੇ ਕਿਹਾ ਕਿ ਪੰਜਾਬ ਨੂੰ ਨਸ਼ਿਆਂ, ਬੇਰੁਜ਼ਗਾਰੀ ਅਤੇ ਆਰਥਿਕ ਸੰਕਟ ਵਰਗੀਆਂ ਚੁਣੌਤੀਆਂ ਵਿੱਚੋਂ ਕੱਢਣ ਲਈ ਮਜ਼ਬੂਤ ਅਤੇ ਸਥਿਰ ਸਰਕਾਰ ਦੀ ਲੋੜ ਹੈ ਅਤੇ ਇਹ ਗੱਠਜੋੜ ਉਸ ਦਿਸ਼ਾ ਵਿੱਚ ਇੱਕ ਵੱਡਾ ਕਦਮ ਸਾਬਤ ਹੋਵੇਗਾ।
ਪਿਛਲੀ ਖ਼ਬਰ ਸ਼੍ਰੋਮਣੀ ਅਕਾਲੀ ਦਲ ਤੇ ਭਾਜਪਾ ਗੱਠਜੋੜ ਦੇ ਫ਼ੈਸਲੇ ਨਾਲ ਪੰਜਾਬ ਦੇ ਲੋਕਾਂ ’ਚ ਖੁਸ਼ੀ ਦੀ ਲਹਿਰ ਤੇ ਨਵੀਂ ਉਮੀਦ ਜਾਗੀ-ਮੁ... ਅਗਲੀ ਖ਼ਬਰ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਸੰਬੰਧੀ ਜੰਡਿਆਲਾ ਮੰਜਕੀ ’ਚ ਨਗਰ ਕੀਰਤਨ ਸਜਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।