26-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-11-2026

2027 ’ ਚ ਪੰਜਾਬ ਵੀ ਵਿਕਾਸ ਦੀ ਨਵੀਂ ਰਫ਼ਤਾਰ ਫੜੇਗਾ -ਅਸੀਮ ਗੋਇਲ ਜ਼ਿਲ੍ਹਾ ਪ੍ਰਧਾਨ ਅਸ਼ੋਕ ਸਰੀਨ ਹਿੱਕੀ ਦੀ ਪ੍ਰਧਾਨਗੀ ਹੇਠ 17 ਮੰਡਲ ਪ੍ਰਧਾਨਾਂ ਨਾਲ ਕੀਤੀ ਮੀਟਿੰਗ

ਜਲੰਧਰ, 25 ਨਵੰਬਰ (ਸ਼ਿਵ )- ਅੱਜ ਜਲੰਧਰ ਭਾਜਪਾ ਦਫ਼ਤਰ ਵਿਖੇ ਜ਼ਿਲ੍ਹਾ ਭਾਜਪਾ ਪ੍ਰਧਾਨ ਅਸ਼ੋਕ ਸਰੀਨ ਹਿੱਕੀ ਦੀ ਪ੍ਰਧਾਨਗੀ ਹੇਠ ਹਰਿਆਣਾ ਦੇ ਅੰਬਾਲਾ ਤੋਂ ਸਾਬਕਾ ਵਿਧਾਇਕ ਤੇ ਜਲੰਧਰ ਭਾਜਪਾ ਚੋਣ ਇੰਚਾਰਜ ਅਸੀਮ ਗੋਇਲ ਨੇ ਜਲੰਧਰ ਸ਼ਹਿਰੀ ਦੇ ਤਿੰਨਾਂ ਵਿਧਾਨ ਸਭਾ ਹਲਕਿਆਂ ਦੇ 17 ਮੰਡਲ ਪ੍ਰਧਾਨਾਂ ਨਾਲ ਵਿਸ਼ੇਸ਼ ਮੀਟਿੰਗ ਕੀਤੀ। ਮੀਟਿੰਗ ’ਚ ਆਉਣ ਵਾਲੀਆਂ 2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਦੀਆਂ ਤਿਆਰੀਆਂ, ਸੰਗਠਨ ਦੀ ਮਜ਼ਬੂਤੀ ਤੇ ਪਾਰਟੀ ਦੀ ਅਗਲੀ ਰਣਨੀਤੀ ਸਬੰਧੀ ਵਿਸਥਾਰ ਨਾਲ ਵਿਚਾਰ-ਵਟਾਂਦਰਾ ਕੀਤਾ ਗਿਆ।

ਆਸੀਮ ਗੋਇਲ ਨੂੰ ਸਨਮਾਨਿਤ ਕਰਨ ਮੌਕੇ ਅਸ਼ੋਕ ਸਰੀਨ ਹਿਕੀ, ਯੋਗੇਸ਼ ਧੀਰ, ਪ੍ਰਦੀਪ ਖੁੱਲਰ, ਅਸ਼ੀਸ਼ ਸਹਿਗਲ ਅਤੇ ਹੋਰ। ਤਸਵੀਰ. ਜੀ.ਪੀ. ਸਿੰਘ 26-11-2026
ਜਲੰਧਰ, 25 ਨਵੰਬਰ (ਸ਼ਿਵ )- ਅੱਜ ਜਲੰਧਰ ਭਾਜਪਾ ਦਫ਼ਤਰ ਵਿਖੇ ਜ਼ਿਲ੍ਹਾ ਭਾਜਪਾ ਪ੍ਰਧਾਨ ਅਸ਼ੋਕ ਸਰੀਨ ਹਿੱਕੀ ਦੀ ਪ੍ਰਧਾਨਗੀ ਹੇਠ ਹਰਿਆਣਾ ਦੇ ਅੰਬਾਲਾ ਤੋਂ ਸਾਬਕਾ ਵਿਧਾਇਕ ਤੇ ਜਲੰਧਰ ਭਾਜਪਾ ਚੋਣ ਇੰਚਾਰਜ ਅਸੀਮ ਗੋਇਲ ਨੇ ਜਲੰਧਰ ਸ਼ਹਿਰੀ ਦੇ ਤਿੰਨਾਂ ਵਿਧਾਨ ਸਭਾ ਹਲਕਿਆਂ ਦੇ 17 ਮੰਡਲ ਪ੍ਰਧਾਨਾਂ ਨਾਲ ਵਿਸ਼ੇਸ਼ ਮੀਟਿੰਗ ਕੀਤੀ। ਮੀਟਿੰਗ ’ਚ ਆਉਣ ਵਾਲੀਆਂ 2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਦੀਆਂ ਤਿਆਰੀਆਂ, ਸੰਗਠਨ ਦੀ ਮਜ਼ਬੂਤੀ ਤੇ ਪਾਰਟੀ ਦੀ ਅਗਲੀ ਰਣਨੀਤੀ ਸਬੰਧੀ ਵਿਸਥਾਰ ਨਾਲ ਵਿਚਾਰ-ਵਟਾਂਦਰਾ ਕੀਤਾ ਗਿਆ। ਇਸ ਮੌਕੇ ਅਸੀਮ ਗੋਇਲ ਨੇ ਕਿਹਾ ਕਿ ਹਰਿਆਣਾ ’ਚ ਕੇਂਦਰ ਤੇ ਸੂਬਾ ਸਰਕਾਰ ਵਿਚਕਾਰ ਬਿਹਤਰ ਤਾਲਮੇਲ ਅਤੇ ਸਹਿਯੋਗ ਰਾਹੀਂ ਵਿਕਾਸ ਕਾਰਜਾਂ ਨੂੰ ਰਫ਼ਤਾਰ ਦੇਣ ਦੇ ਯਤਨ ਕੀਤੇ ਜਾ ਰਹੇ ਹਨ। ਇਸੇ ਤਰਜ਼ ‘ਤੇ 2027 ਵਿੱਚ ਪੰਜਾਬ ਵਿੱਚ ਵੀ ਭਾਜਪਾ ਦੀ ਸਰਕਾਰ ਬਣਨ ‘ਤੇ ਕੇਂਦਰ ਸਰਕਾਰ ਨਾਲ ਟਕਰਾਅ ਦੀ ਰਾਜਨੀਤੀ ਖ਼ਤਮ ਕਰਕੇ ਸਹਿਯੋਗ ਤੇ ਤਾਲਮੇਲ ਦੇ ਰਾਹ ‘ਤੇ ਚੱਲਦਿਆਂ ਸੂਬੇ ਦੀ ਤਰੱਕੀ ਨੂੰ ਨਵੀਂ ਰਫ਼ਤਾਰ ਦਿੱਤੀ ਜਾਵੇਗੀ। ਮੀਟਿੰਗ ਦੌਰਾਨ ਜ਼ਿਲ੍ਹਾ ਪ੍ਰਧਾਨ ਅਸ਼ੋਕ ਸਰੀਨ ਹਿੱਕੀ ਨੇ ਕਿਹਾ ਕਿ ਪੰਜਾਬ ਦੇ ਵਪਾਰੀ, ਦੁਕਾਨਦਾਰ, ਨੌਜਵਾਨ, ਖਿਡਾਰੀ ਅਤੇ ਕਰਮਚਾਰੀ ਸੂਬੇ ਵਿੱਚ ਅਜਿਹੀ ਸਰਕਾਰ ਚਾਹੁੰਦੇ ਹਨ ਜੋ ਉਨ੍ਹਾਂ ਦੀਆਂ ਸਮੱਸਿਆਵਾਂ ਨੂੰ ਸਮਝੇ ਅਤੇ ਵਿਕਾਸ ਦੇ ਨਵੇਂ ਮੌਕੇ ਪ੍ਰਦਾਨ ਕਰੇ। ਇਸ ਮੌਕੇ ਜ਼ਿਲ੍ਹਾ ਜਨਰਲ ਸਕੱਤਰ ਯੋਗੇਸ਼ ਧੀਰ, ਦਵਿੰਦਰ ਭਾਰਦਵਾਜ, ਮੁਨੀਸ਼ ਬਲ, ਲਲਿਤ ਬੱਬੂ, ਗੋਲਡੀ ਭਗਤ, ਪ੍ਰਦੀਪ ਖੁੱਲਰ, ਅਜੇ ਠਾਕੁਰ, ਸੰਦੀਪ ਮੱਲਣ, ਹੇਮੰਤ ਖੰਨਾ, ਆਸ਼ੀਸ਼ ਸਹਿਗਲ, ਕਿਰਨਦੀਪ ਸਿੰਘ ਰੰਧਾਵਾ, ਸੰਦੀਪ ਕੁਮਾਰ, ਰਾਮ ਲੁਭਾਇਆ, ਸ਼ੀਤਿਸ਼ ਢੱਲ, ਚੰਦਨ ਰਖੇਜਾ, ਦਿਨੇਸ਼ ਮਹਿੰਦਰੂ, ਤਰੁਣ ਛਾਬੜਾ, ਰਵਿੰਦਰ ਸਿੰਘ ਪੱਪੀ, ਆਦਿਤਿਆ ਸ਼ਰਮਾ, ਬਾਵਾ ਜੈਰਥ, ਗੁਰਦੀਪ ਸਿੰਘ, ਹੈਪੀ ਸ਼ਰਮਾ ਆਦਿ ਮੌਜੂਦ ਸਨ।
ਪਿਛਲੀ ਖ਼ਬਰ ਅਕਾਲ ਅਕੈਡਮੀ ਧਨਾਲ ਕਲਾਂ ਵਿਖੇ ਸਾਲਾਨਾ ਸਮਾਗਮ ਕਰਵਾਇਆ ਅਗਲੀ ਖ਼ਬਰ ਗੁਲਾਟੀ ਵਲੋਂ ਨਗਰ ਨਿਗਮ ਦੇ ਪ੍ਰਾਪਰਟੀ ਟੈਕਸ ਵਿਭਾਗ ਦਾ ਥਰਡ ਪਾਰਟੀ ਆਡਿਟ ਕਰਵਾਉਣ ਦੀ ਮੰਗ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।