26-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-11-2026

ਅਕਾਲੀ-ਭਾਜਪਾ ਗਠਜੋੜ ਦੀ ਚੜ੍ਹਦੀ ਕਲਾ ਲਈ ਸੁਖਮਿੰਦਰ ਸਿੰਘ ਰਾਜਪਾਲ ਵਲੋਂ ਅਰਦਾਸ

ਸ਼ੀਤਲ ਅੰਗੁਰਾਲ ਸਮੇਤ ਆਗੂ ਤੇ ਵਰਕਰ ਹੋਏ ਸ਼ਾਮਿਲ ਜਲੰਧਰ, 25 ਨਵੰਬਰ (ਜਸਪਾਲ ਸਿੰਘ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਬਸਤੀ ਦਾਨਿਸ਼ਮੰਦਾ ਵੱਡਾ ਬਾਜ਼ਾਰ ਜਲੰਧਰ ਵਿਖੇ ਗੁਰਮਤਿ ਸਮਾਗਮ ਕਰਵਾਇਆ ਗਿਆ । ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਦੇ ਬੁਲਾਰੇ ਸੁਖਮਿੰਦਰ ਸਿੰਘ ਰਾਜਪਾਲ ਵਲੋਂ ਗੁਰੂ ਸਾਹਿਬ ਦੇ ਚਰਨਾਂ ਵਿੱਚ ਅਰਦਾਸ ਕੀਤੀ ਗਈ ਕਿ ਅਕਾਲੀ ਦਲ (ਬ) ਤੇ ਭਾਰਤੀ ਜਨਤਾ ਪਾਰਟੀ ਦਾ ਗਠਜੋੜ ਚੜ੍ਹਦੀ ਕਲਾ ਵਿੱਚ ਰਹੇ ਤੇ ਪੰਜਾਬ ਵਿੱਚ ਭਾਈਚਾਰਕ ਸਾਂਝ, ਪਿਆਰ ਅਤੇ ਏਕਤਾ ਬਣੀ ਰਹੇ ।

ਅਜੀਤ ਡੈਸਕ 26-11-2026
ਸ਼ੀਤਲ ਅੰਗੁਰਾਲ ਸਮੇਤ ਆਗੂ ਤੇ ਵਰਕਰ ਹੋਏ ਸ਼ਾਮਿਲ ਜਲੰਧਰ, 25 ਨਵੰਬਰ (ਜਸਪਾਲ ਸਿੰਘ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਬਸਤੀ ਦਾਨਿਸ਼ਮੰਦਾ ਵੱਡਾ ਬਾਜ਼ਾਰ ਜਲੰਧਰ ਵਿਖੇ ਗੁਰਮਤਿ ਸਮਾਗਮ ਕਰਵਾਇਆ ਗਿਆ । ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਦੇ ਬੁਲਾਰੇ ਸੁਖਮਿੰਦਰ ਸਿੰਘ ਰਾਜਪਾਲ ਵਲੋਂ ਗੁਰੂ ਸਾਹਿਬ ਦੇ ਚਰਨਾਂ ਵਿੱਚ ਅਰਦਾਸ ਕੀਤੀ ਗਈ ਕਿ ਅਕਾਲੀ ਦਲ (ਬ) ਤੇ ਭਾਰਤੀ ਜਨਤਾ ਪਾਰਟੀ ਦਾ ਗਠਜੋੜ ਚੜ੍ਹਦੀ ਕਲਾ ਵਿੱਚ ਰਹੇ ਤੇ ਪੰਜਾਬ ਵਿੱਚ ਭਾਈਚਾਰਕ ਸਾਂਝ, ਪਿਆਰ ਅਤੇ ਏਕਤਾ ਬਣੀ ਰਹੇ । ਇਸ ਮੌਕੇ ਭਾਜਪਾ ਦੇ ਸਾਬਕਾ ਵਿਧਾਇਕ ਸ਼ੀਤਲ ਅੰਗੁਰਾਲ ਸਮੇਤ ਦੋਵਾਂ ਪਾਰਟੀਆਂ ਦੇ ਆਗੂ ਤੇ ਵਰਕਰ ਹਾਜ਼ਰ ਰਹੇ। ਸੁਖਮਿੰਦਰ ਸਿੰਘ ਰਾਜਪਾਲ ਨੇ ਅਰਦਾਸ ਕੀਤੀ ਕਿ ਪੰਜਾਬ ਵਿੱਚੋਂ ਨਸ਼ਿਆਂ ਦਾ ਖ਼ਾਤਮਾ ਹੋਵੇ, ਬੇਰੁਜ਼ਗਾਰੀ ਦੂਰ ਹੋਵੇ, ਨੌਜਵਾਨਾਂ ਨੂੰ ਰੁਜ਼ਗਾਰ ਮਿਲੇ ਤੇ ਪੰਜਾਬ ਵਿਕਾਸ ਤੇ ਖੁਸ਼ਹਾਲੀ ਦੀਆਂ ਨਵੀਆਂ ਬੁਲੰਦੀਆਂ ਨੂੰ ਛੂਹੇ। ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੀਆਂ ਸਿੱਖਿਆਵਾਂ ਸਾਨੂੰ ਆਪਸੀ ਪਿਆਰ, ਭਾਈਚਾਰਕ ਸਾਂਝ ਤੇ ਮਨੁੱਖਤਾ ਦੀ ਸੇਵਾ ਦਾ ਸੰਦੇਸ਼ ਦਿੰਦੀਆਂ ਹਨ।
ਪਿਛਲੀ ਖ਼ਬਰ ਗੁਲਾਟੀ ਵਲੋਂ ਨਗਰ ਨਿਗਮ ਦੇ ਪ੍ਰਾਪਰਟੀ ਟੈਕਸ ਵਿਭਾਗ ਦਾ ਥਰਡ ਪਾਰਟੀ ਆਡਿਟ ਕਰਵਾਉਣ ਦੀ ਮੰਗ ਅਗਲੀ ਖ਼ਬਰ ਵਾਰਡ ਨੰਬਰ 20 ਵਿਖੇ ਕੌਂਸਲਰ ਰਾਜੂ ਤੇ ਕੋਹਲੀ ਵਲੋਂ ਇਲਾਕਾ ਨਿਵਾਸੀਆਂ ਨਾਲ ਬੈਠਕ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।