ਮੇਅਰ , ਕਮਿਸ਼ਨਰ ਦੇ ਭਰੋਸੇ ਤੇਂ ਬਾਅਦ ਖ਼ਤਮ ਕੀਤਾ ਧਰਨਾ ਪ੍ਰਦਰਸ਼ਨ
ਜਲੰਧਰ, 25 ਨਵੰਬਰ (ਸ਼ਿਵ)- ਨਗਰ ਨਿਗਮ ਦੇ ਮੁਲਾਜ਼ਮਾਂ ਵਲੋਂ ਬੰਟੂ ਸਬਰਵਾਲ ਦੀ ਅਗਵਾਈ ਹੇਠ ਆਪਣੀਆਂ ਮੰਗਾਂ ਨੂੰ ਲੈ ਕੇ ਕੀਤੇ ਗਏ ਧਰਨਾ ਪ੍ਰਦਰਸ਼ਨ ਤੋਂ ਬਾਅਦ ਮੇਅਰ ਹਾਊਸ ਮਾਡਲ ਟਾਊਨ ਵਿਖੇ ਅਹਿਮ ਮੀਟਿੰਗ ਹੋਈ। ਮੀਟਿੰਗ ’ਚ ਮੇਅਰ ਵਨੀਤ ਧੀਰ ਅਤੇ ਨਗਰ ਨਿਗਮ ਕਮਿਸ਼ਨਰ ਸੁਰਿੰਦਰ ਸਿੰਘ ਨੇ ਮੁਲਾਜ਼ਮਾਂ ਦੀਆਂ ਮੰਗਾਂ ਸਬੰਧੀ ਭਰੋਸਾ ਦਿਵਾਇਆ ਕਿ ਚੋਣ ਜ਼ਾਬਤਾ ਲਾਗੂ ਹੋਣ ਤੋਂ ਪਹਿਲਾਂ 1196 ਮੁਲਾਜ਼ਮਾਂ ਦੀ ਭਰਤੀ ਸਬੰਧੀ ਪ੍ਰਕਿਰਿਆ ਅੱਗੇ ਵਧਾਈ ਜਾਵੇਗੀ।
ਅਜੀਤ ਡੈਸਕ
26-11-2026