26-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-11-2026

ਸ਼ਾਹਕੋਟ ਵਿਖੇ ਸ਼ਿਆਮ ਮਹਾਂਉਤਸਵ ਦੇ ਸੰਬੰਧ ’ ਚ ਭਲਕੇ ਸਜਾਈ ਜਾਵੇਗੀ ‘ ਵਿਸ਼ਾਲ ਨਿਸ਼ਾਨ ਯਾਤਰਾ ’

ਸ਼ਾਹਕੋਟ, 25 ਨਵੰਬਰ (ਸੁਖਦੀਪ ਸਿੰਘ)- ਸ਼੍ਰੀ ਖਾਟੂ ਸ਼ਿਆਮ ਸੇਵਾ ਮੰਡਲ, ਸ਼ਾਹਕੋਟ ਵਲੋਂ 5ਵਾਂ ਸ਼ਿਆਮ ਮਹਾਂਉਤਸਵ 29 ਨਵੰਬਰ ਦਿਨ ਐਤਵਾਰ ਨੂੰ ਸ੍ਰੀ ਲਕਸ਼ਮੀ ਨਾਰਾਇਣ ਮੰਦਿਰ, ਸ਼ਾਹਕੋਟ ਵਿਖੇ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਜਾ ਰਿਹਾ ਹੈ। ਜਾਣਕਾਰੀ ਦਿੰਦਿਆਂ ਪ੍ਰਬੰਧਕ ਨਿਤਿਨ ਸ਼ਰਮਾ ਨੇ ਦੱਸਿਆ ਕਿ ਸ਼ਿਆਮ ਮਹਾਂਉਤਸਵ ਤੋਂ ਪਹਿਲਾਂ 27 ਨਵੰਬਰ ਦਿਨ ਸ਼ੁੱਕਰਵਾਰ ਨੂੰ ਦੁਪਹਿਰ 3 ਵਜੇ ਵਿਸ਼ਾਲ ਨਿਸ਼ਾਨ ਯਾਤਰਾ ਸਜਾਈ ਜਾਵੇਗੀ।

ਅਜੀਤ ਡੈਸਕ 26-11-2026
ਸ਼ਾਹਕੋਟ, 25 ਨਵੰਬਰ (ਸੁਖਦੀਪ ਸਿੰਘ)- ਸ਼੍ਰੀ ਖਾਟੂ ਸ਼ਿਆਮ ਸੇਵਾ ਮੰਡਲ, ਸ਼ਾਹਕੋਟ ਵਲੋਂ 5ਵਾਂ ਸ਼ਿਆਮ ਮਹਾਂਉਤਸਵ 29 ਨਵੰਬਰ ਦਿਨ ਐਤਵਾਰ ਨੂੰ ਸ੍ਰੀ ਲਕਸ਼ਮੀ ਨਾਰਾਇਣ ਮੰਦਿਰ, ਸ਼ਾਹਕੋਟ ਵਿਖੇ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਜਾ ਰਿਹਾ ਹੈ। ਜਾਣਕਾਰੀ ਦਿੰਦਿਆਂ ਪ੍ਰਬੰਧਕ ਨਿਤਿਨ ਸ਼ਰਮਾ ਨੇ ਦੱਸਿਆ ਕਿ ਸ਼ਿਆਮ ਮਹਾਂਉਤਸਵ ਤੋਂ ਪਹਿਲਾਂ 27 ਨਵੰਬਰ ਦਿਨ ਸ਼ੁੱਕਰਵਾਰ ਨੂੰ ਦੁਪਹਿਰ 3 ਵਜੇ ਵਿਸ਼ਾਲ ਨਿਸ਼ਾਨ ਯਾਤਰਾ ਸਜਾਈ ਜਾਵੇਗੀ। ਇਹ ਯਾਤਰਾ ਲਕਸ਼ਮੀ ਨਾਰਾਇਣ ਮੰਦਰ ਤੋਂ ਆਰੰਭ ਹੋ ਕੇ ਸ਼ਹਿਰ ਦੇ ਮੁੱਖ ਰਸਤਿਆਂ ’ਚੋਂ ਲੰਘੇਗੀ। ਉਨ੍ਹਾਂ ਦੱਸਿਆ ਕਿ ਮੁੱਖ ਸਮਾਗਮ 29 ਨਵੰਬਰ ਦਿਨ ਐਤਵਾਰ ਨੂੰ ਸ਼ਾਮ 8.30 ਵਜੇ ਸ਼੍ਰੀ ਸ਼ਿਆਮ ਸੰਕੀਰਤਨ ਨਾਲ ਹੋਵੇਗਾ। ਇਸ ਮੌਕੇ ਕਾਨਪੁਰ (ਉੱਤਰ ਪ੍ਰਦੇਸ਼) ਤੋਂ ਪਹੁੰਚ ਰਹੀਆਂ ਪ੍ਰਸਿੱਧ ਸ਼ਰਮਾ ਸਿਸਟਰਜ਼ ਵੱਲੋਂ ਬਾਬਾ ਸ਼ਿਆਮ ਦੇ ਭਜਨਾਂ ਦਾ ਗੁਨਗਾਣ ਕੀਤਾ ਜਾਵੇਗਾ। ਇਸ ਦੌਰਾਨ ਸੁੰਦਰ ਸ਼ਿਆਮ ਦਰਬਾਰ ਸਜਾਇਆ ਜਾਵੇਗਾ ਅਤੇ ਅੰਮ੍ਰਿਤਮਈ ਭੰਡਾਰਾ ਤੇ ਛੱਪਨ ਭੋਗ ਦਾ ਪ੍ਰਬੰਧ ਹੋਵੇਗਾ।
ਪਿਛਲੀ ਖ਼ਬਰ ਅੰਬੇਡਕਰ ਸੈਨਾ ਪੰਜਾਬ ਦੇ ਪ੍ਰਧਾਨ ਦੀਪਕ ਰਸੂਲਪੁਰੀ ਨੇ ਸੰਵਿਧਾਨ ਦਿਵਸ ’ ਤੇ ਦਿਖਾਇਆ ਸ਼ਕਤੀ ਪ੍ਰਦਰਸ਼ਨ ਸੈਂਕੜੇ ਨੌਜਵਾਨਾਂ... ਅਗਲੀ ਖ਼ਬਰ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਸਜਾਏ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।